29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਕਰਨਲ ਵੀ. ਆਰ. ਮੋਹਨ ਡੀ.ਏ.ਵੀ. ਸਕੂਲ 'ਚ ਰਿਜ਼ਲਟ ਡੇ ਮਨਾਇਆ <br/>

ਅਜੀਤ ਡੈਸਕ 01-04-2026
ਚੰਡੀਗੜ੍ਹ, 31 ਮਾਰਚ (ਅ.ਬ.)- ਕਰਨਲ ਵੀ. ਆਰ. ਮੋਹਨ ਡੀ.ਏ.ਵੀ. ਸਕੂਲ 'ਚ 31 ਮਾਰਚ 2026 ਨੂੰ 'ਉਪਲਬਧੀ ਦਿਵਸ' (ਰਿਜਲਟ ਡੇ) ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਮਾਪਿਆਂ ਨਾਲ ਭਰਿਆ ਹੋਇਆ ਸੀ, ਜੋ ਆਪਣੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ ਦੇ ਗਵਾਹ ਬਣੇ | ਕਾਰਜਕ੍ਰਮ ਦੀ ਸ਼ੁਰੂਆਤ ਮੁੱਖ ਮਹਿਮਾਨ ਐਸ. ਐਸ. ਵਿਰਦੀ, ਪ੍ਰਸਿੱਧ ਉਦਯੋਗਪਤੀ, ਸਿੱਖਿਆ ਸ਼ਾਸਤਰੀ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਵਲੋਂ ਦੀਪ ਜਗਾਉਣ ਨਾਲ ਕੀਤੀ ਗਈ | ਆਪਣੇ ਸੰਬੋਧਨ 'ਚ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ, ਵਿਸ਼ਲੇਸ਼ਣਾਤਮਕ ਯੋਗਤਾ ਅਤੇ ਆਲੋਚਨਾਤਮਕ ਵਿਚਾਰਧਾਰਾ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਸਰਿਤਾ ਯਾਦਵ ਨੇ ਮੁੱਖ ਮਹਿਮਾਨ ਦੇ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਉਪਲਬਧੀਆਂ ਲਈ ਸਨਮਾਨਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਸਰਟੀਫਿਕੇਟ ਦਿੱਤੇ ਗਏ ਅਤੇ ਕਲਾਸ ਪਹਿਲੀ ਅਤੇ ਨੌਂਵੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਐੱਲ.ਜੀ. ਇਲੈਕਟ੍ਰੋਨਿਕਸ ਇੰਡੀਆ ਨੇ 'ਸੇਵਾ ਤੀਰਥ' 'ਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।