29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪਿੰਡ ਮਸੌਲ ਵਿਖੇ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦਾ ਮਾਮਲਾ ਗਰਮਾਇਆ <br/>

ਪੁਲਿਸ ਥਾਣਾ ਨਵਾਂਗਰਾਓਾ ਵਿਖੇ ਭੂ-ਮਾਫ਼ੀਆ ਖ਼ਿਲਾਫ਼ ਸ਼ਿਕਾਇਤ ਪੱਤਰ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ਕਾਰਨ ਰੋਸ ਜਤਾਉਂਦੇ ਹੋਏ ਪੰਚਾਇਤ ਮੈਂਬਰ ਤੇ ਪਿੰਡ ਵਾਸੀ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 01-04-2026
ਮੁੱਲਾਂਪੁਰ ਗਰੀਬਦਾਸ, 31 ਮਾਰਚ (ਦਿਲਬਰ ਸਿੰਘ ਖੈਰਪੁਰ)-ਸ਼ਿਵਾਲਿਕ ਦੀਆਂ ਪਹਾੜੀਆਂ 'ਚ ਵਸਦੇ ਕਸਬਾ ਨਵਾਂਗਰਾਓਾ ਨੇੜਲੇ ਹਰਿਆਣਾ ਦੀ ਹੱਦ 'ਤੇ ਵਸੇ ਪਿੰਡ ਮਸੌਲ ਵਿਖੇ ਭੂ-ਮਾਫ਼ੀਆ ਵਲੋਂ ਪੰਚਾਇਤ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕੀਤਾ ਜਾ ਰਿਹਾ ਹੈ | ਇਸ ਦੀ ਸੂਚਨਾ ਜਦੋਂ ਸਰਪੰਚ ਬਿੰਦਰ ਨੂੰ ਮਿਲੀ ਤਾਂ ਉਨ੍ਹਾਂ ਸਮੂਹ ਪੰਚਾਇਤ ਮੈਂਬਰਾਂ ਤੇ ਵਸਨੀਕਾਂ ਸਮੇਤ ਪੁਲਿਸ ਥਾਣਾ ਨਵਾਂਗਰਾਓਾ ਵਿਖੇ ਪੁੱਜ ਕੇ ਭੂ-ਮਾਫ਼ੀਆ ਵਿਰੁੱਧ ਲਿਖਤੀ ਸ਼ਿਕਾਇਤ ਦਿੱਤੀ | ਇਸ ਤੋਂ ਬਾਅਦ ਪੰਚਾਇਤੀ ਜ਼ਮੀਨ ਬਚਾਉਣ ਲਈ ਪੰਚਾਇਤ ਵਲੋਂ ਮਤਾ ਵੀ ਪਾਇਆ ਗਿਆ | ਪੁਲਿਸ ਵਲੋਂ ਸੁਣਵਾਈ ਨਾ ਕਰਨ ਦੇ ਰੋਸ ਵਜੋਂ ਪਿੰਡ ਵਾਸੀਆਂ ਵਲੋਂ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ ਗਈ ਅਤੇ ਸੰਬੰਧਿਤ ਬੀ. ਡੀ. ਪੀ. ਓ. ਦਫ਼ਤਰ ਵਿਖੇ ਵੀ ਸ਼ਿਕਾਇਤ ਦਿੱਤੀ ਗਈ | ਇਸੇ ਦੌਰਾਨ ਸਰਪੰਚ ਬਿੰਦਰ ਸਿੰਘ ਦੀ ਅਗਵਾਈ 'ਚ ਵਸਨੀਕਾਂ ਦੇ ਵਫ਼ਦ ਵਲੋਂ ਡੀ. ਸੀ. ਨਾਲ ਮਿਲ ਕੇ ਨਾਜਾਇਜ਼ ਢੰਗ ਨਾਲ ਕਬਜ਼ਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸ਼ਿਕਾਇਤ ਪੱਤਰ ਦਿੱਤਾ ਗਿਆ | ਸਰਪੰਚ ਤੇ ਹੋਰਨਾਂ ਨੇ ਦੱਸਿਆ ਕਿ ਡੀ. ਸੀ. ਨੇ ਵਫ਼ਦ ਨੂੰ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਹੈ | ਸਰਪੰਚ ਬਿੰਦਰ ਸਿੰਘ ਨੇ ਆਖਿਆ ਕਿ ਜੇਕਰ ਇਸ ਸੰਬੰਧ 'ਚ ਭੂ-ਮਾਫ਼ੀਆ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਪਿੰਡ ਵਾਸੀਆਂ ਤੇ ਇਲਾਕੇ ਦੇ ਮੁਹਤਬਰਾਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ |

ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਲੋਂ 'ਅਰਬਨ ਸਿੰਫ਼ਨੀ-2026' ਦੀ ਮੇਜ਼ਬਾਨੀ 'ਫਿਊਚਰ ਰੈਡੀ ਇੰਡੀਆ-2047' ਲਈ ਨਵੀਨਤਾਕਾਰੀ ਰਣਨ... ਅਗਲੀ ਖ਼ਬਰ ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।