24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭਾਈ ਤਜਿੰਦਰ ਸਿੰਘ ਖਰੜ ਵਾਲਿਆਂ ਦੀ ਪਲੇਠੀ ਧਾਰਮਿਕ ਪੁਸਤਕ 'ਗੁਰਜੋਤਿ ਪ੍ਰਗਾਸ' ਲੋਕ-ਅਰਪਣ <br/>

ਭਾਈ ਤਜਿੰਦਰ ਸਿੰਘ ਖਰੜ ਦੀ ਪਲੇਠੀ ਧਾਰਮਿਕ ਪੁਸਤਕ 'ਗੁਰਜੋਤਿ ਪ੍ਰਗਾਸ' ਨੂੰ ਲੋਕ-ਅਰਪਣ ਕਰਦੇ ਹੋਏ ਪਤਵੰਤੇ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 05-04-2026
ਮਾਜਰੀ, 4 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਪਿੰਡ ਬੜੌਦੀ ਦੇ ਗੁਰਦੁਆਰਾ ਸ੍ਰੀ ਧੰਨਾ ਭਗਤ ਵਿਖੇ ਕਰਵਾਏ ਗਏ ਇਕ ਧਾਰਮਿਕ ਸਮਾਗਮ ਦੌਰਾਨ ਭਾਈ ਤਜਿੰਦਰ ਸਿੰਘ ਖਰੜ ਵਲੋਂ ਲਿਖੀ ਗਈ ਪਲੇਠੀ ਧਾਰਮਿਕ ਪੁਸਤਕ 'ਗੁਰਜੋਤਿ ਪ੍ਰਗਾਸ' ਲੋਕ-ਅਰਪਣ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅੱਗੇ ਅਰਦਾਸ ਬੇਨਤੀ ਨਾਲ ਹੋਈ, ਉਪਰੰਤ ਪੁਸਤਕ ਨੂੰ ਵਿਧੀਵਤ ਰੂਪ 'ਚ ਰਿਲੀਜ਼ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਤਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ 'ਚ ਜਾ ਕੇ ਸੰਗਤਾਂ ਨੂੰ ਸਿੱਖ ਧਰਮ ਅਤੇ ਸਿੱਖੀ ਦੇ ਮੁੱਢਲੇ ਸਿਧਾਂਤਾਂ ਨਾਲ ਜੋੜਨ ਦੀ ਸੇਵਾ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਜ਼ਰੂਰੀ ਰੁਝੇਵਿਆਂ ਕਰਕੇ ਗੁਰੂ-ਘਰ ਨਹੀਂ ਪਹੁੰਚ ਸਕਦੀਆਂ, ਜਿਸ ਨੂੰ ਧਿਆਨ 'ਚ ਰੱਖਦਿਆਂ ਉਨ੍ਹਾਂ ਨੇ ਆਪਣੀ ਹੁਣ ਤੱਕ ਦੀ ਸਿੱਖਿਆ ਅਤੇ ਅਨੁਭਵਾਂ ਨੂੰ ਇਕ ਪੁਸਤਕ ਦੇ ਰੂਪ 'ਚ ਸੰਗਤਾਂ ਅੱਗੇ ਪੇਸ਼ ਕੀਤਾ ਹੈ | ਉਨ੍ਹਾਂ ਕਿਹਾ ਕਿ 'ਗੁਰਜੋਤਿ ਪ੍ਰਗਾਸ' ਰਾਹੀਂ ਸੰਗਤਾਂ ਘਰ ਬੈਠੇ ਹੀ ਪ੍ਰਮਾਤਮਾ ਨਾਲ ਜੁੜਨ ਦੇ ਤਰੀਕੇ, ਸਿੱਖੀ ਦੇ ਅਸੂਲਾਂ ਅਤੇ ਆਤਮਿਕ ਜੀਵਨ ਨੂੰ ਉੱਚਾ ਤੇ ਸੁੱਚਾ ਬਣਾਉਣ ਬਾਰੇ ਜਾਣਕਾਰੀ ਹਾਸਿਲ ਕਰ ਸਕਣਗੀਆਂ | ਇਸ ਮੌਕੇ ਭਾਈ ਗੁਰਪਾਲ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਨਿਰਮਲ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਜਸਪਾਲ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਮਨਵਿੰਦਰ ਸਿੰਘ, ਭਾਈ ਜਸਬੀਰ ਸਿੰਘ, ਬੀਬੀ ਜਸਜੀਤ ਕੌਰ ਅਤੇ ਬੀਬੀ ਹਰਪ੍ਰੀਤ ਕੌਰ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਦਾ ਖਰੜ ਪੁੱਜਣ 'ਤੇ ਸਨਮਾਨ <br/> ਅਗਲੀ ਖ਼ਬਰ ਸੰਨਤ ਭਾਰਦਵਾਜ ਹਿਊਮਨ ਰਾਈਟਸ ਕੌਂਸਲ ਆਫ਼ ਇੰਡੀਆ ਦੀ ਰੂਪਨਗਰ ਡਵੀਜ਼ਨ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।