23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਡੀ. ਸੀ. ਨੇ ਵਪਾਰੀਆਂ ਵਲੋਂ ਮੀਟਿੰਗਾਂ ਦੌਰਾਨ ਉਠਾਏ ਗਏ ਮਸਲਿਆਂ ਦੀ ਕੀਤੀ ਸਮੀਖਿਆ ਅਧਿਕਾਰੀਆਂ ਨੂੰ ਮਸਲਿਆਂ ਦੇ ਸਮਾਂਬੱਧ ਨਿਪਟਾਰੇ ਦੇ ਦਿੱਤੇ ਹੁਕਮ <br/>

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੀਆਂ ਮੀਟਿੰਗਾਂ ਦੌਰਾਨ ਵਪਾਰੀਆਂ ਵਲੋਂ ਉਠਾਏ ਗਏ ਮਸਲਿਆਂ ਦੀ ਸਮੀਖਿਆ ਕਰਦੇ ਹੋਏ ਡੀ. ਸੀ. ਕੋਮਲ ਮਿੱਤਲ | ਅਜੀਤ ਤਸਵੀਰ <br/> 07-04-2026
ਐੱਸ. ਏ. ਐੱਸ. ਨਗਰ, 6 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਅੱਜ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੀਆਂ ਹਾਲ ਹੀ 'ਚ ਹੋਈਆਂ ਮੀਟਿੰਗਾਂ ਦੌਰਾਨ ਵਪਾਰੀਆਂ ਵਲੋਂ ਉਠਾਏ ਗਏ ਮਸਲਿਆਂ ਦੀ ਸਮੀਖਿਆ ਕੀਤੀ ਗਈ ਅਤੇ ਸੰਬੰਧਿਤ ਵਿਭਾਗਾਂ ਨੂੰ ਇਨ੍ਹਾਂ ਮਸਲਿਆਂ ਦੇ ਸਮਾਂਬੱਧ ਨਿਪਟਾਰੇ ਦੇ ਹੁਕਮ ਜਾਰੀ ਕੀਤੇ | ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ, ਮੁਹਾਲੀ ਹਲਕੇ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਅਤੇ ਖਰੜ ਹਲਕੇ ਦੇ ਚੇਅਰਮੈਨ ਯਸ਼ਪਾਲ ਬਾਂਸਲ ਦੀ ਹਾਜ਼ਰੀ 'ਚ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ਸੀ. ਨੇ ਕਿਹਾ ਕਿ ਨੀਤੀਗਤ ਮਾਮਲਿਆਂ ਨੂੰ ਛੱਡ ਕੇ ਬਾਕੀਆਂ ਦੇ ਨਿਪਟਾਰੇ ਲਈ ਨਿਰਧਾਰਤ 30 ਦਿਨਾਂ ਦੀ ਸਮਾਂ-ਸੀਮਾ ਪੂਰੀ ਹੋ ਚੁੱਕੀ ਹੈ, ਇਸ ਲਈ ਹੁਣ ਤੱਕ ਹੋਈ ਪ੍ਰਗਤੀ ਨੂੰ ਬਿਨਾਂ ਕਿਸੇ ਦੇਰੀ ਤੋਂ ਆਨਲਾਈਨ ਪੋਰਟਲ 'ਤੇ ਦਰਸਾਇਆ ਜਾਣਾ ਚਾਹੀਦਾ ਹੈ | ਇਸੇ ਦੌਰਾਨ ਮੁਹਾਲੀ ਦੇ ਫੇਜ਼-3ਬੀ2, 3ਬੀ1, 7, 4 ਤੇ 5 ਦੀਆਂ ਮਾਰਕੀਟਾਂ ਦਾ ਜ਼ਿਕਰ ਕਰਦਿਆਂ ਡੀ. ਸੀ. ਨੇ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਮਸਲੇ ਵੀ ਸਥਾਨਕ ਅਧਿਕਾਰੀਆਂ ਨਾਲ ਸੰਬੰਧਿਤ ਹਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਦੱਸਿਆ ਕਿ ਵਿਭਾਗਾਂ ਦੀ ਮੰਗ ਅਨੁਸਾਰ ਆਨਲਾਈਨ ਪੋਰਟਲ ਨੂੰ ਅੱਪਡੇਟ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਵਿਭਾਗਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਪਾਰੀਆਂ ਵਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੀ ਸਥਿਤੀ ਨੂੰ ਨਿਯਮਿਤ ਤੌਰ 'ਤੇ ਅੱਪਡੇਟ ਕਰਨ | ਇਸੇ ਦੌਰਾਨ ਡੀ. ਐਸ. ਪੀ. (ਟ੍ਰੈਫ਼ਿਕ) ਕਰਨੈਲ ਸਿੰਘ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਦੇ ਟ੍ਰੈਫ਼ਿਕ ਅਤੇ ਪੁਲਿਸ ਨਾਲ ਸੰਬੰਧਿਤ ਸਾਰੇ ਮਸਲਿਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ, ਜਦਕਿ ਨਗਰ ਨਿਗਮ ਮੁਹਾਲੀ ਦੇ ਜੁਆਇੰਟ ਕਮਿਸ਼ਨਰ ਜਸਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਕਈ ਮਸਲਿਆਂ ਦੇ ਹੱਲ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਲੌਂਗੀ ਨੇੜੇ ਸਥਿਤ ਸਿੱਖ ਅਜਾਇਬ ਘਰ 'ਚ ਸ਼ਹੀਦ ਊਧਮ ਸਿੰਘ ਦੀ ਮੂਰਤੀ ਨੂੰ ਪਹੁੰਚਾਇਆ ਨੁਕਸਾਨ <br/> ਅਗਲੀ ਖ਼ਬਰ ਜੀ.ਸੀ.ਸੀ. ਸਕੂਲ ਨੇ ਵਿੱਤ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਚੰਡੀਗੜ੍ਹ ਅਤੇ ਅੰਬਾਲਾ 'ਚ ਸਿੱਖਿਆ ਦੇ ਲੀਡਰਾਂ ਨੂੰ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।