18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਪਲੇਸਮੈਂਟ ਕੈਂਪ ਅੱਜ

ਅਜੀਤ ਡੈਸਕ 10-04-2026
ਐੱਸ. ਏ. ਐੱਸ. ਨਗਰ, 9 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਮੁਹਾਲੀ ਵਲੋਂ ਅੱਜ 10 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 461 ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਕੈਂਪ 'ਚ ਡਿਸਟਿਲ ਵੈਂਚਰਸ ਇੰਡੀਆ ਲਿ., ਸਵਿਗੀ, ਐਲ. ਜੀ. ਇਲੈਕਟ੍ਰੋਨਿਕ, ਡੀ. ਮਾਰਟ ਅਤੇ ਐਸ. ਬੀ. ਆਈ. ਲਾਈਫ਼ ਇੰਸ਼ੋਰੈਂਸ ਆਦਿ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਲਾਈਫ਼ ਮਿੱਤਰਾਂ, ਖੇਤਰੀ ਰੇਲ-ਗੱਡੀਆਂ, ਮੈਟਰੋ ਤੇ ਲੋਕੋਮੋਟਿਵ ਦੇ ਬੋਗੀ ਰੱਖਿਆ, ਮਾਈਨਿੰਗ, ਅਰਥਮੂਵਿੰਗ, ਆਟੋਮੋਟਿਵ ਅਤੇ ਖੇਤੀਬਾੜੀ ਖੇਤਰਾਂ ਲਈ ਭਾਰੀ ਇੰਜੀਨੀਅਰਿੰਗ ਫੈਬਰੀਕੇਸ਼ਨ ਆਦਿ ਅਸਾਮੀਆਂ ਲਈ 10ਵੀਂ, 12ਵੀਂ, ਗ੍ਰੈਜੂਏਸ਼ਨ, ਬੀ. ਕਾਮ, ਆਈ. ਟੀ. ਆਈ. (ਫਿਟਰ, ਟਰਨਰ, ਮਸ਼ੀਨਿਸਟ, ਡੀਜ਼ਲ ਮਕੈਨਿਕ, ਗਰਿੱਡ ਮੈਨ, ਵੈਲਡਰ) ਪਾਸ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਨੌਕਰੀ ਲਈ ਚੁਣੇ ਗਏ ਉਮੀਦਵਾਰਾਂ ਦੀ ਤਨਖਾਹ ਤਜ਼ਰਬੇ ਅਤੇ ਕੰਪਨੀ ਦੇ ਨਿਯਮਾਂ ਅਨੁਸਾਰ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਕੰਮ ਕਰਨ ਦਾ ਸਥਾਨ ਮੁਹਾਲੀ ਹੋਵੇਗਾ | ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਲੇਸਮੈਂਟ ਕੈਂਪ 'ਚ ਭਾਗ ਲੈਣ ਮੌਕੇ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫ਼ਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ ਤੇ ਰਿਜ਼ੀਊਮ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਉਣ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਫ਼ੈਸ਼ਨ ਸ਼ੋਅ 'ਚ ਵਿਦਿਆਰਥੀਆਂ ਦੁਆਰਾ ਕੱਪੜਿਆਂ ਦਾ ਪ੍ਰਦਰਸ਼ਨ <br/> ਅਗਲੀ ਖ਼ਬਰ ਪਿੰਜੌਰ 'ਚ ਸਾਫਟਵੇਅਰ ਇੰਜੀਨੀਅਰ ਦੀ ਸ਼ੱਕੀ ਹਾਲਾਤ 'ਚ ਖੂਨ ਨਾਲ ਲੱਥਪਥ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।