18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਐਮ. ਸਟਾਰ ਐਪ ਅਧਿਆਪਕਾਂ ਲਈ ਬਣੀ ਸਿਰਦਰਦੀ : ਜੀ. ਟੀ. ਯੂ. ਅਧੂਰੇ ਐਪ ਕਰਕੇ ਬੱਚਿਆਂ ਦੀ ਪੜ੍ਹਾਈ 'ਤੇ ਪੈ ਰਿਹੈ ਮਾੜਾ ਅਸਰ

ਅਜੀਤ ਡੈਸਕ 10-04-2026
ਐੱਸ. ਏ. ਐੱਸ. ਨਗਰ, 9 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਐਮ. ਸਟਾਰ ਈ-ਪੰਜਾਬ ਐਪ ਰਾਹੀਂ ਆਨਲਾਈਨ ਹਾਜ਼ਰੀ ਲਗਾਉਣ ਦੇ ਦਿੱਤੇ ਹੁਕਮ ਜਿਥੇ ਅਧਿਆਪਕਾਂ ਲਈ ਸਿਰਦਰਦੀ ਬਣੇ ਹੋਏ ਹਨ, ਉਥੇ ਆਨਲਾਈਨ ਹਾਜ਼ਰੀ ਦੇ ਚੱਕਰਾਂ ਵਿਚ ਅਧਿਆਪਕਾਂ ਦਾ ਕੀਮਤੀ ਸਮਾਂ ਵੀ ਬਰਬਾਦ ਹੋ ਰਿਹਾ ਹੈ | ਇਸ ਮਸਲੇ ਬਾਬਤ ਗੱਲਬਾਤ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ (ਜੀ. ਟੀ. ਯੂ.) ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦਾ ਦਾਖ਼ਲਾ, ਬੱਚਿਆਂ ਦੀ ਹਾਜ਼ਰੀ ਅਤੇ ਅਧਿਆਪਕਾਂ ਦੀ ਹਾਜ਼ਰੀ ਲਈ ਇਹ ਐਪ ਲਾਗੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਿਹੜਾ ਸਮਾਂ ਅਧਿਆਪਕਾਂ ਨੇ ਬੱਚਿਆਂ ਦੀ ਪੜ•ਾਈ 'ਤੇ ਲਗਾਉਣਾ ਹੁੰਦਾ ਸੀ, ਉਹ ਸਾਰਾ ਸਮਾਂ ਹੁਣ ਇਸ ਐਪ ਦੇ ਦੁਆਲੇ ਹੀ ਨਿਕਲਦਾ ਹੈ | ਉਨ੍ਹਾਂ ਕਿਹਾ ਕਿ ਇਸ ਐਪ ਕਾਰਨ ਅਧਿਆਪਕਾਂ ਨੂੰ ਕਈ ਤਕਨੀਕੀ ਅਤੇ ਪ੍ਰਬੰਧਕੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸੇ ਦੌਰਾਨ ਚਰਨਜੀਤ ਸਿੰਘ, ਸੋਹਣ ਸਿੰਘ, ਵੇਦ ਪ੍ਰਕਾਸ਼, ਗੁਰਬੀਰ ਸਿੰਘ, ਵਰਿੰਦਰ ਸਿੰਘ ਤੇ ਅਰਵਿੰਦਰ ਸਿੰਘ ਆਦਿ ਆਗੂਆਂ ਨੇ ਦੱਸਿਆ ਕਿ ਇਸ ਮੋਬਾਈਲ ਐਪ ਰਾਹੀਂ ਰੋਜ਼ਾਨਾ ਨੀਅਤ ਸਮੇਂ ਵਿਚ ਹਾਜ਼ਰੀ ਲਗਾਉਣ ਦੀ ਜ਼ਿੰਮੇਵਾਰੀ ਅਧਿਆਪਕਾਂ ਲਈ ਵੱਡੀ ਚੁਣੌਤੀ ਬਣ ਗਈ ਹੈ | ਸਾਰੇ ਸੂਬੇ ਅੰਦਰ ਇਕੋ ਸਮੇਂ ਐਪ ਚੱਲਣ ਕਾਰਨ ਸਰਵਰ ਡਾਊਨ ਹੋ ਜਾਂਦਾ ਹੈ ਅਤੇ ਹਾਜ਼ਰੀ ਨਹੀਂ ਲੱਗਦੀ, ਜਿਸ ਕਾਰਨ ਉਨ੍ਹਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਅਧਿਆਪਕ ਸਕੂਲ ਸਮੇਂ ਸਿਰ ਹਾਜ਼ਰ ਹੋ ਜਾਂਦੇ ਹਨ ਤਾਂ ਵੀ ਇਹ ਐਪ ਬਾਅਦ ਵਿਚ ਅਧਿਆਪਕਾਂ ਨੂੰ ਆਪਣੇ ਆਪ ਗ਼ੈਰ-ਹਾਜ਼ਰ ਕਰ ਦਿੰਦੀ ਹੈ ਅਤੇ ਫਿਰ ਤੋਂ ਆਨਲਾਈਨ ਹਾਜ਼ਰ ਹੋਣ ਲਈ ਮਜ਼ਬੂਰ ਕਰਦੀ ਹੈ | ਇਸੇ ਦੌਰਾਨ ਬਲਜੀਤ ਸਿੰਘ ਚੁੰਬਰ, ਦਰਸ਼ਨ ਸਿੰਘ, ਸੰਦੀਪ ਸਿੰਘ, ਰਵੀ ਕੁਮਾਰ, ਗੁਲਜੀਤ ਸਿੰਘ ਤੇ ਗੁਰਪ੍ਰੀਤਪਾਲ ਸਿੰਘ ਆਦਿ ਆਗੂਆਂ ਨੇ ਦੱਸਿਆ ਕਿ ਪਿੰਡਾਂ ਵਿਚ ਇੰਟਰਨੈੱਟ ਦੀ ਗਤੀ ਬਹੁਤ ਹੌਲੀ ਹੋਣ ਕਾਰਨ ਜਾਂ ਕਈ ਵਾਰ ਨੈੱਟਵਰਕ ਉਪਲੱਬਧ ਨਾ ਹੋਣ ਕਾਰਨ ਅਨੇਕਾਂ ਅਧਿਆਪਕ ਸਮੇਂ ਸਿਰ ਹਾਜ਼ਰੀ ਦਰਜ ਕਰਵਾਉਣ ਵਿਚ ਅਸਫ਼ਲ ਹੋ ਜਾਂਦੇ ਹਨ | ਉਨ੍ਹਾਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਇਸ ਐਪ ਨੂੰ ਬੰਦ ਕਰਕੇ ਈ-ਪੰਜਾਬ ਪੋਰਟਲ ਨੂੰ ਹੀ ਚਾਲੂ ਰੱਖਿਆ ਜਾਵੇ ਤਾਂ ਜੋ ਅਧਿਆਪਕ ਇਕ ਸੌਖੀ ਪ੍ਰਕਿਰਿਆ ਨਾਲ ਕੰਮ ਕਰ ਸਕਣ ਅਤੇ ਬੱਚਿਆਂ ਦੀ ਪੜ੍ਹਾਈ 'ਤੇ ਕੋਈ ਮਾੜਾ ਅਸਰ ਨਾ ਪਵੇ |
ਪਿਛਲੀ ਖ਼ਬਰ ਕੋਰਡੀਆ ਸੰਸਥਾਨ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ 53 ਉਮੀਦਵਾਰਾਂ ਵਲੋਂ ਡਿਊਟੀ ਜੁਆਇੰਨ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।