17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਅਸ਼ਵਨੀ ਸ਼ਰਮਾ ਵਲੋਂ ਸੂਬਾ ਸਰਕਾਰ ਤੋਂ ਤੁਰੰਤ ਕਣਕ ਦੇ ਮੁਆਵਜ਼ੇ ਦੀ ਮੰਗ

ਅਜੀਤ ਡੈਸਕ 10-04-2026
ਚੰਡੀਗੜ੍ਹ, 9 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਪੰਜਾਬ 'ਚ ਬੇਮੌਸਮੀ ਬਰਸਾਤ, ਗੜੇਮਾਰੀ ਅਤੇ ਝੱਖੜ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਤੋਂ ਤੁਰੰਤ ਰਾਹਤ ਦੀ ਮੰਗ ਕੀਤੀ ਹੈ | ਫ਼ਸਲਾਂ 'ਤੇ ਕੁਦਰਤੀ ਕਹਿਰ ਕਾਰਨ ਕਿਸਾਨਾਂ ਦੀ ਮੰਦਹਾਲੀ ਵਧਣ ਦੇ ਮੱਦੇਨਜ਼ਰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਪ੍ਰਭਾਵ ਨਾਲ ਨੁਕਸਾਨ ਝੱਲ ਰਹੇ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਜਾਰੀ ਕਰੇ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਜਾਰੀ ਕਰੇ ਤਾਂ ਜੋ ਉਹ ਆਪਣੇ ਨੁਕਸਾਨ ਦੀ ਕੁਝ ਭਰਪਾਈ ਕਰ ਸਕਣ | ਸ਼ਰਮਾ ਨੇ ਕਿਹਾ ਪੰਜਾਬ ਸਰਕਾਰ ਦੇ ਆਪਣੇ ਅੰਕੜਿਆਂ ਮੁਤਾਬਿਕ ਸੂਬੇ 'ਚ ਲਗਭਗ 1.30 ਲੱਖ ਏਕੜ ਫ਼ਸਲ ਦਾ ਨੁਕਸਾਨ ਹੋਇਆ ਹੈ | ਜੇਕਰ ਸਹੀ ਤਰੀਕੇ ਨਾਲ ਗਿਰਦਾਵਰੀ ਕੀਤੀ ਜਾਵੇ ਤਾਂ ਇਹ ਰਕਬਾ ਹੋਰ ਵਧ ਸਕਦਾ ਹੈ | ਉਨ੍ਹਾਂ ਕਿਹਾ ਕਿ 2025 ਦੌਰਾਨ ਆਏ ਹੜ੍ਹਾਂ ਨੇ ਪਹਿਲਾਂ ਹੀ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ ਅਤੇ ਕਿਸਾਨ ਅਜੇ ਤੱਕ ਉਸ ਤੋਂ ਸੰਭਲ ਨਹੀਂ ਸਕੇ ਸਨ ਕਿ ਹੁਣ ਨਵੀਂ ਆਫ਼ਤ ਨੇ ਉਨ੍ਹਾਂ ਨੂੰ ਘੇਰ ਲਿਆ ਹੈ |
ਪਿਛਲੀ ਖ਼ਬਰ ਤਨਿਸ਼ਕ ਨੇ ਚੰਡੀਗੜ੍ਹ 'ਚ ਕੀਤਾ ਇਕ ਨਵੇਂ ਸਟੋਰ ਦਾ ਸ਼ੁੱਭ ਆਰੰਭ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਪ੍ਰੀਖਿਆ ਡਿਊਟੀ ਦਰਾਂ 'ਚ ਕੀਤੀ ਸੋਧ ਰਜਿਸਟਰਾਰ ਨੂੰ ਦਿੱਤੇ ਹੋਏ ਮੰਗ ਪੱਤਰ ਦਾ ਹੋਇਆ ਅਸਰ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।