14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਪਾਰੀ ਵਰਗ ਭਾਰਤੀ ਜਨਤਾ ਪਾਰਟੀ ਦੀ ਅਸਲ ਤਾਕਤ-ਗੋਲਡੀ <br/>

ਅਜੀਤ ਡੈਸਕ 11-04-2026
ਖਰੜ, 10 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਭਾਜਪਾ ਦੀ ਵਿਧਾਨ ਸਭਾ ਹਲਕਾ ਖਰੜ ਇਕਾਈ ਦੀ ਮੀਟਿੰਗ ਭਾਜਪਾ ਪੰਜਾਬ ਦੇ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਦੇ ਦਫ਼ਤਰ ਵਿਖੇ ਹੋਈ, ਜਿਸ 'ਚ ਸੁਭਾਸ਼ ਅਗਰਵਾਲ ਦਾ ਜ਼ਿਲ੍ਹਾ ਵਪਾਰ ਮੰਡਲ ਦਾ ਪ੍ਰਧਾਨ ਬਣਨ 'ਤੇ ਸਨਮਾਨ ਕੀਤਾ | ਇਸ ਮੌਕੇ ਗੋਲਡੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਪਾਰੀ ਵਰਗ ਪਾਰਟੀ ਦੀ ਅਸਲ ਤਾਕਤ ਹੈ ਤੇ ਉਨ੍ਹਾਂ ਨਾਲ ਸਹੀ ਤਾਲਮੇਲ ਬਣਾ ਕੇ ਹਲਕੇ 'ਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਹਲਕਾ ਖਰੜ ਦੀਆਂ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਵਪਾਰੀਆਂ ਨਾਲ ਮਜ਼ਬੂਤ ਤਾਲਮੇਲ ਬਣਾਉਣ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ | ਇਸ ਤੋਂ ਬਾਅਦ ਸਮੁੱਚੇ ਆਗੂਆਂ ਤੇ ਵਰਕਰਾਂ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਵੀ ਰੱਖੇ ਗਏ | ਇਸ ਮੀਟਿੰਗ 'ਚ ਨਰਿੰਦਰ ਰਾਣਾ, ਰੀਪਨ ਜੈਨ, ਰਾਕੇਸ਼ ਕੁਮਾਰ ਬੰਟੀ ਪ੍ਰਧਾਨ ਭਾਜਪਾ ਸਿਟੀ ਖਰੜ, ਰੋਹਿਤ ਸੇਠੀ, ਸ਼ਰਮੀਲਾ ਠਾਕੁਰ, ਆਸ਼ੂ ਪੁਰੀ ਅਤੇ ਪ੍ਰੀਤੀ ਰਾਣਾ ਸਮੇਤ ਹੋਰ ਕਈ ਆਗੂ ਅਤੇ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵਲੋਂ ਸੋਨਾਲੀਕਾ ਟਰੈਕਟਰ ਭੇਟ <br/> ਅਗਲੀ ਖ਼ਬਰ ਪੈਂਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਮੰਡਲ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।