13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਵਿਫਟ ਕਾਰ ਦੀ ਟੱਕਰ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਜ਼ੇਰੇ ਇਲਾਜ ਮੌਤ <br/>

ਅਜੀਤ ਡੈਸਕ 11-04-2026
ਐੱਸ. ਏ. ਐੱਸ. ਨਗਰ, 10 ਅਪ੍ਰੈਲ (ਕਪਿਲ ਵਧਵਾ)-ਸਥਾਨਕ ਲਾਂਡਰਾਂ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਜ਼ੇਰੇ ਇਲਾਜ਼ ਮੌਤ ਹੋ ਗਈ | ਥਾਣਾ ਸੋਹਾਣਾ ਦੀ ਪੁਲਿਸ ਨੇ ਇਸ ਸੰਬੰਧੀ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਿ੍ਤਕ ਗੁਰਮੀਤ ਸਿੰਘ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ 1 ਅਪ੍ਰੈਲ ਦੀ ਸ਼ਾਮ ਨੂੰ ਦੁੱਧ ਲੈਣ ਲਈ ਪਿੰਡ ਲਾਂਡਰਾਂ ਸਥਿਤ ਉਨ੍ਹਾਂ ਦੇ ਘਰ ਤੋਂ ਪੈਦਲ ਨਿਕਲਿਆ ਸੀ ਅਤੇ ਇਸੇ ਦੌਰਾਨ ਲਾਂਡਰਾਂ ਚੌਕ ਪਾਰ ਕਰਦੇ ਸਮੇਂ ਤੇਜ਼ ਰਫ਼ਤਾਰ ਇਕ ਸਵਿਫ਼ਟ ਡਿਜ਼ਾਇਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਇਸੇ ਦੌਰਾਨ ਘਟਨਾ ਸਥਾਨ 'ਤੇ ਇਕੱਤਰ ਹੋਏ ਲੋਕਾਂ ਦੀ ਸਹਾਇਤਾ ਨਾਲ ਉਨ੍ਹਾਂ ਵਲੋਂ ਗੁਰਮੀਤ ਸਿੰਘ ਨੂੰ ਮੁਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਗੰਭੀਰ ਦੇ ਚਲਦਿਆਂ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਅਤੇ ਕਈ ਦਿਨਾਂ ਦੇ ਲਗਾਤਾਰ ਇਲਾਜ ਤੋਂ ਬਾਅਦ ਅੱਜ ਉੁਸ ਦੀ ਮੌਤ ਹੋ ਗਈ | ਇਸ ਉਪਰੰਤ ਥਾਣਾ ਸੋਹਾਣਾ ਦੀ ਪੁਲਿਸ ਨੇ ਅਜਹਰ ਅਹਿਮਦ ਨਾਮਕ ਕਾਰ ਚਾਲਕ ਵਿਰੁੱਧ ਬੀ. ਐੱਨ. ਐੱਸ. ਦੀ ਧਾਰਾ 106 ਅਤੇ 281 ਤਹਿਤ ਐੱਫ. ਆਈ. ਆਰ. ਦਰਜ ਕਰ ਲਈ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਉਕਤ ਮੁਲਜ਼ਮ ਦੀ ਗਿ੍ਫ਼ਤਾਰੀ ਪੈਣੀ ਹਾਲੇ ਬਾਕੀ ਹੈ |

ਪਿਛਲੀ ਖ਼ਬਰ ਰੰਧਾਵਾ ਵਲੋਂ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰਾਂ ਦੀ ਵੰਡੇ <br/> ਅਗਲੀ ਖ਼ਬਰ ਸੀ. ਪੀ. ਡਬਲਿਊ. ਡੀ. ਅਧਿਕਾਰੀ ਨਿਤੀਸ਼ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ 'ਚ ਮਿਲੀ ਰੈਗੂਲਰ ਜ਼ਮਾਨਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।