13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਤੇ ਹੈਦਰਾਬਾਦ ਦੇ ਖਿਡਾਰੀਆਂ ਨੇ ਕੀਤਾ ਅਭਿਆਸ

ਅਜੀਤ ਡੈਸਕ 11-04-2026

ਐੱਸ. ਏ. ਐੱਸ. ਨਗਰ, 10 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਆਈ.ਪੀ.ਐੱਲ. 2026 ਦੇ ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕਿ੍ਕਟ ਸਟੇਡੀਅਮ ਵਿਖੇ 11 ਅਪ੍ਰੈਲ ਨੂੰ ਪੰਜਾਬ ਕਿੰਗਜ਼ ਤੇ ਸਨਰਾਈਜਰਜ਼ ਹੈਦਰਾਬਾਦ ਦਰਮਿਆਨ ਬਾਅਦ ਦੁਪਹਿਰ 3.30 ਵਜੇ ਖੇਡੇ ਜਾਣ ਵਾਲੇ 17ਵੇਂ ਮੈਚ ਨੂੰ ਲੈ ਕੇ ਦੋਵਾਂ ਟੀਮਾਂ ਦੇ ਖਿਡਾਰੀਆਂ ਵਲੋਂ ਅੱਜ ਸਟੇਡੀਅਮ ਵਿਖੇ ਜਮ ਕੇ ਅਭਿਆਸ ਕੀਤਾ ਗਿਆ | ਪੰਜਾਬ ਨੇ ਹੁਣ ਤੱਕ 3 ਮੈਚ ਖੇਡੇ ਹਨ, ਜਿਨ੍ਹਾਂ 'ਚੋਂ 2 ਮੈਚ ਜਿੱਤੇ ਹਨ, ਜਦਕਿ ਇਕ ਮੈਚ ਮੀਂਹ ਕਾਰਨ ਰੱਦ ਹੋ ਗਿਆ | ਪੰਜਾਬ ਦੀ ਟੀਮ 5 ਅੰਕ ਹਾਸਿਲ ਕਰਕੇ ਅੰਕ ਸੂਚੀ ਵਿਚ ਦੂਜੇ ਸਥਾਨ 'ਤੇ ਚੱਲ ਰਹੀ ਹੈ, ਜਦਕਿ ਹੈਦਰਾਬਾਦ 3 ਮੈਚਾਂ 'ਚੋਂ ਸਿਰਫ਼ ਇਕ ਮੈਚ ਜਿੱਤ ਕੇ ਅੰਕ ਸੂਚੀ ਵਿਚ 6 ਵੇਂ ਸਥਾਨ 'ਤੇ ਚੱਲ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪ੍ਰਸ਼ਾਸਨ ਵਲੋਂ ਮੈਚ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਇਥੇ 2000 ਤੋਂ ਵੱਧ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ |

ਪਿਛਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ ਸੰਬੰਧੀ ਭੰਬਲਭੂਸਾ ਖ਼ਤਮ <br/> ਅਗਲੀ ਖ਼ਬਰ ਪੰਜਾਬ ਮੰਡੀ ਬੋਰਡ ਨੇ ਪੂਰੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।