18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਗਰ ਕੌਂਸਲ ਖਰੜ ਨੇ ਸ਼ਹਿਰ ਦਾ ਕਾਗਜ਼ਾਂ 'ਚ ਹੀ ਵਿਕਾਸ ਕੀਤਾ- ਹੈਪੀ

ਅਜੀਤ ਡੈਸਕ 13-04-2026
ਖਰੜ, 12 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਭਾਜਪਾ ਆਗੂ ਅਮਰੀਕ ਸਿੰਘ ਹੈਪੀ ਨੇ ਨਗਰ ਕੌਂਸਲ ਖਰੜ ਦੀ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ 'ਤੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਕੌਂਸਲ ਵਲੋਂ ਖਰੜ ਸ਼ਹਿਰ ਦੇ ਵਿਕਾਸ ਲਈ ਕੋਈ ਢੰਗ ਦੀ ਯੋਜਨਾ ਨਹੀਂ ਬਣਾਈ ਗਈ, ਜਿਸ ਕਾਰਨ ਸਫ਼ਾਈ, ਸੜਕਾਂ, ਪੀਣ ਵਾਲੇ ਪਾਣੀ, ਲੋਕਲ ਟਰਾਂਸਪੋਟੇਸ਼ਨ ਤੇ ਸੀਵਰੇਜ ਵਰਗੀਆਂ ਬੁਨਿਆਦੀ ਸੁਵਿਧਾਵਾਂ ਵੀ ਲੋਕਾਂ ਤੱਕ ਢੰਗ ਨਾਲ ਨਹੀਂ ਪਹੁੰਚ ਸਕੀਆਂ | ਉਨ੍ਹਾਂ ਕਿਹਾ ਕਿ ਖਰੜ ਦੇ ਵਸਨੀਕ ਪਿਛਲੇ ਪੰਜ ਸਾਲਾਂ ਤੋਂ ਗੰਦੀਆਂ, ਟੁੱਟੀਆਂ ਸੜਕਾਂ, ਜਾਮ ਹੋਏ ਸੀਵਰੇਜ ਅਤੇ ਕੂੜੇ ਦੇ ਢੇਰਾਂ ਨਾਲ ਜੂਝ ਰਹੇ ਹਨ, ਪਰ ਕੌਂਸਲ ਦੇ ਅਧਿਕਾਰੀਆਂ ਅਤੇ ਸੱਤਾ ਵਿਚ ਬੈਠੇ ਲੋਕਾਂ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ, ਪਰ ਵੱਡੇ-ਵੱਡੇ ਵਾਅਦੇ ਕਰਨ ਵਾਲੀ ਨਗਰ ਕੌਂਸਲ ਖਰੜ ਹਕੀਕਤ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਂਅ 'ਤੇ ਸਿਰਫ਼ ਕਾਗਜ਼ੀ ਕਾਰਵਾਈ ਹੋਈ ਹੈ, ਜਦਕਿ ਜ਼ਮੀਨੀ ਹਕੀਕਤ 'ਚ ਕੋਈ ਸੁਧਾਰ ਨਹੀਂ ਆਇਆ | ਭਾਜਪਾ ਆਗੂ ਨੇ ਮੰਗ ਕੀਤੀ ਕਿ ਕੌਂਸਲ ਵਲੋਂ ਆਪਣੀ ਨਾਕਾਮੀ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਢੰਗ ਦੇ ਕਦਮ ਚੁੱਕੇ ਜਾਣ |
ਪਿਛਲੀ ਖ਼ਬਰ ਸਰਕਾਰ ਨੇ ਬੁਢਾਪਾ ਪੈਨਸ਼ਨ 'ਚ ਵਾਧਾ ਨਹੀਂ ਕੀਤਾ- ਹਾਕਮ ਸਿੰਘ ਨੱਤਿਆ ਅਗਲੀ ਖ਼ਬਰ ਪਿੰਡ ਦੁਰਾਲੀ ਵਿਖੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸੁਣੀਆਂ ਵਸਨੀਕਾਂ ਦੀਆਂ ਸਮੱਸਿਆਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।