05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਤਾਲਮੇਲ ਸੰਘਰਸ਼ ਕਮੇਟੀ ਦੇ ਵਫ਼ਦ ਦੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਨਾਲ ਮੀਟਿੰਗ

ਅਜੀਤ ਡੈਸਕ 14-04-2026
ਐੱਸ. ਏ. ਐੱਸ. ਨਗਰ, 13 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੀ. ਡਬਲਿਊ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਦੀ ਮੀਟਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਇਨਲਿਸਟਮੈਂਟ, ਆਊਟਸੋਰਸਿੰਗ ਕਾਮਿਆਂ ਸਮੇਤ ਦਰਜਾ-3 ਤੇ 4 ਫ਼ੀਲਡ ਦੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਵਿਭਾਗੀ ਮੁਖੀ ਨਾਲ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿਚ ਤਰਸ ਦੇ ਆਧਾਰ 'ਤੇ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ, ਦਰਜਾ-4 ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਜਲਦ ਕਰਨ, ਟੈਸਟ ਪਾਸ ਕਰਨ ਵਾਲੇ 320 ਕਰਮਚਾਰੀਆਂ ਦੀ ਤਰੱਕੀ ਜਲਦ ਕਰਨ, 20/30/ 50 ਟੈਕਨੀਸ਼ੀਅਨ ਸਕੇਲ ਦੇਣ, ਰੈਵੀਨਿਊ ਕੰਨੈਕਟਰਾਂ ਦੇ ਮਾਣ ਭੱਤੇ ਵਿਚ ਵਾਧਾ ਕਰਨ ਅਤੇ 15 ਫ਼ੀਸਦੀ ਤੇ 6 ਫ਼ੀਸਦੀ ਕੋਟੇ ਤਹਿਤ ਦਰਜਾ-3 ਟੈਕਨੀਸ਼ੀਅਨ ਮੁਲਾਜ਼ਮਾਂ ਨੂੰ ਜੂਨੀਅਰ ਇੰਜੀਨੀਅਰ ਵਜੋਂ ਪ੍ਰਮੋਟ ਕਰਨ ਦੀ ਮੰਗ ਕੀਤੀ | ਇਸ ਮੌਕੇ ਮਲਾਗਰ ਸਿੰਘ, ਮੁਕੇਸ਼ ਕੰਡਾ, ਓਮਕਾਰ ਯਾਦ, ਹਿੰਮਤ ਸਿੰਘ, ਸੁਖਦੇਵ ਸਿੰਘ, ਅਮਰੀਕ ਸਿੰਘ ਤੇ ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਸੋਮਵਾਰ ਨੂੰ ਪਾਸਪੋਰਟ ਦਫ਼ਤਰ ਵਿਖੇ ਮਚਿਆ ਹੜਕੰਪ <br/> ਅਗਲੀ ਖ਼ਬਰ ਡੰਪਿੰਗ ਗਰਾਊਾਡ ਖ਼ਿਲਾਫ਼ ਜਾਰੀ ਧਰਨੇ ਕਾਰਨ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ ਸਿਆਸੀ ਅਖਾੜੇ 'ਚ ਤਬਦੀਲ ਹੁੰਦਾ ਜਾ ਰਿਹੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।