07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਏ. ਡੀ. ਸੀ. ਵਲੋਂ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਮੀਖਿਆ <br/>

ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਗਤੀ ਦੀ ਸਮੀਖਿਆ ਲਈ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਏ. ਡੀ. ਸੀ. ਗੀਤਿਕਾ ਸਿੰਘ ਤੇ ਨਾਲ ਬੈਠੇ ਚੇਅਰਮੈਨ ਰਣਜੀਤ ਪਾਲ ਸਿੰਘ | ਅਜੀਤ ਤਸਵੀਰ <br/> 14-04-2026
ਐੱਸ. ਏ. ਐੱਸ. ਨਗਰ, 13 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਵੱਖ-ਵੱਖ ਵਿਭਾਗਾਂ ਕੋਲ ਬਕਾਇਆ ਪਈਆਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਏ. ਡੀ. ਸੀ. (ਜ) ਗੀਤਿਕਾ ਸਿੰਘ ਨੇ ਸੰਬੰਧਿਤ ਵਿਭਾਗਾਂ ਨੂੰ ਹੁਕਮ ਦਿੱਤੇ ਹਨ ਕਿ ਮਹੀਨੇ ਦੇ ਅੰਤ ਤੱਕ ਸਾਰੀਆਂ ਬਕਾਇਆ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ | ਭਾਗੀਦਾਰ ਵਿਭਾਗਾਂ ਦੀ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਅਤੇ ਵਿਧਾਨ ਸਭਾ ਹਲਕਾ ਪੱਧਰੀ ਕਮੇਟੀਆਂ ਦੇ ਚੇਅਰਪਰਸਨਾਂ ਦੀ ਹਾਜ਼ਰੀ 'ਚ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ. ਡੀ. ਸੀ. ਗੀਤਿਕਾ ਸਿੰਘ ਨੇ ਕਿਹਾ ਕਿ ਕਮਿਸ਼ਨ ਬਣਾਉਣ ਦਾ ਮੁੱਖ ਉਦੇਸ਼ ਵਪਾਰੀਆਂ ਨੂੰ ਸੁਵਿਧਾਜਨਕ ਕਾਰੋਬਾਰ ਲਈ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀਆਂ ਸਾਂਝੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਲੱਭਣਾ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਪ੍ਰਗਤੀ ਮੁਤਾਬਿਕ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਵਲੋਂ 32 'ਚੋਂ 28 ਮਾਮਲੇ, ਨਗਰ ਨਿਗਮ ਮੁਹਾਲੀ ਵਲੋਂ 48 'ਚੋਂ 46 ਮਾਮਲੇ ਅਤੇ ਆਬਕਾਰੀ ਅਤੇ ਕਰ ਵਿਭਾਗ ਵਲੋਂ 5 'ਚੋਂ 4 ਮਾਮਲੇ ਨਿਪਟਾਏ ਜਾ ਚੁੱਕੇ ਹਨ, ਜਦਕਿ ਪੁਲਿਸ ਵਿਭਾਗ ਨਾਲ ਸੰਬੰਧਿਤ ਸਾਰੇ 12 ਮਾਮਲੇ ਪੂਰੀ ਤਰ੍ਹਾਂ ਨਿਪਟਾਏ ਜਾ ਚੁੱਕੇ ਹਨ | ਉਨ੍ਹਾਂ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਬਾਕੀ ਰਹਿੰਦੇ ਮਾਮਲਿਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ | ਇਸੇ ਦੌਰਾਨ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਬਕਾਇਆ ਮਾਮਲਿਆਂ ਬਾਰੇ ਜਲਦੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਵਿਧਾਨ ਸਭਾ ਹਲਕਾ ਪੱਧਰੀ ਟ੍ਰੇਡਰਜ਼ ਕਮਿਸ਼ਨ ਕਮੇਟੀਆਂ ਦੇ ਚੇਅਰਪਰਸਨ ਅਕਵਿੰਦਰ ਸਿੰਘ ਗੋਸਲ (ਮੁਹਾਲੀ), ਅਜੇ ਕੁਮਾਰ (ਡੇਰਾਬੱਸੀ), ਯਸ਼ਪਾਲ ਬਾਂਸਲ (ਖਰੜ), ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਡੀ. ਐਸ. ਪੀ. (ਟ੍ਰੈਫ਼ਿਕ) ਕਰਨੈਲ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਮੁਹਾਲੀ ਮਨਪ੍ਰੀਤ ਸਿੰਘ, ਕਾਰਜਕਾਰੀ ਇੰਜ. ਰਾਜਿੰਦਰ ਕੁਮਾਰ, ਈ. ਓਜ਼., ਪੀ. ਐਸ. ਪੀ. ਸੀ. ਐਲ. ਦੇ ਇੰਜੀਨੀਅਰ, ਆਬਕਾਰੀ ਤੇ ਕਰ ਵਿਭਾਗ ਅਤੇ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਘਰ-ਘਰ ਸਰਵੇ ਸ਼ੁਰੂ ਸਿਹਤ ਟੀਮਾਂ ਵਲੋਂ ਦਿੱਤਾ ਜਾ ਰਿਹੈ ਸਿਹਤ ਬੀਮਾ ਕਾਰਡ ਬਣਵਾਉਣ ਦਾ... ਅਗਲੀ ਖ਼ਬਰ ਮਨੁੱਖੀ ਅੰਗਾਂ ਦੀ ਗੈਰ-ਕਾਨੂੰਨੀ ਖਰੀਦੋ-ਫਰੋਖਤ ਦੇ ਮਾਮਲੇ 'ਚ ਹਸਪਤਾਲ ਦੇ ਮਾਲਕ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।