21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਵਿੱਦਿਆ ਵੈਲੀ ਸਕੂਲ ਖਰੜ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ <br/>

ਅਜੀਤ ਡੈਸਕ 16-04-2026
ਖਰੜ, 15 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ਲੈ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਕੂਲ ਕੈਂਪਸ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ ਗਿਆ ਸੀ | ਇਸ ਮੌਕੇ ਸਭ ਤੋਂ ਪਹਿਲਾਂ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ, ਉਪਰੰਤ ਵਿਦਿਆਰਥੀਆਂ ਵਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਪ੍ਰਦਰਸ਼ਿਤ ਕਰਦੇ ਹੋਏ ਭੰਗੜੇ ਤੇ ਗਿੱਧੇ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ | ਇਸ ਮੌਕੇ ਪੰਜਾਬ ਦੇ ਰਿਵਾਇਤੀ ਪਹਿਰਾਵੇ 'ਚ ਸਜ ਕੇ ਕਿੰਡਰਗਾਰਟਨ ਦੇ ਬੱਚਿਆਂ ਵਲੋਂ ਵੀ ਕਈ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਨੇ ਦਰਸ਼ਕਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ | ਅੰਤ 'ਚ ਸਕੂਲ ਪਿ੍ੰ. ਡਾ. ਸੁਮਨ ਲਤਾ ਨੇ ਸਮੁੱਚੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਚੇਅਰਪਰਸਨ ਸੁਰਿੰਦਰ ਕੌਰ ਤੇ ਡਾਇਰੈਕਟਰ ਸਿਮਰਪ੍ਰੀਤ ਸਿੰਘ ਸਮੇਤ ਸਮੁੱਚੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਲੋਕਾਂ ਨੇ ਹੁਣ 'ਆਪ' ਸਰਕਾਰ ਨੂੰ ਬਦਲਣ ਦਾ ਮਨ ਬਣਾ ਲਿਆ : ਕੰਗ ਅਗਲੀ ਖ਼ਬਰ ਦਸਵੀਂ ਦੇ ਨਤੀਜੇ 'ਚ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।