08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਾ ਵਫਦ ਮੰਗਾਂ ਸੰਬੰਧੀ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨੂੰ ਮਿਲਿਆ <br/>

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਠਿੰਡਾ ਦਾ ਵਫ਼ਦ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮਿਲਦਾ ਹੋਇਆ | ਤਸਵੀਰ : ਗੁਰਿੰਦਰ ਸਿੰਘ <br/> 17-04-2026
ਚੰਡੀਗੜ੍ਹ, 16 ਅਪ੍ਰੈਲ (ਪ੍ਰੋ. ਅਵਤਾਰ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਠਿੰਡਾ ਦਾ ਸੂਬਾਈ ਵਫ਼ਦ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸੱਦੇ 'ਤੇ ਕੈਬਨਿਟ ਸਬ ਕਮੇਟੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੂੰ ਮਿਲਿਆ | ਵਫ਼ਦ 'ਚ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਚੇਅਰਮੈਨ ਐਚ.ਐਸ ਰਾਣੂ, ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ ਅਤੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਬਲਬੀਰ ਸਿੰਘ ਸ਼ਾਮਿਲ ਹੋਏ | ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਪਿ੍ੰਸੀਪਲ ਸਕੱਤਰ ਸ੍ਰੀ ਕੁਮਾਰ ਰਾਹੁਲ ਅਤੇ ਸਪੈਸ਼ਲ ਸਕੱਤਰ ਫਾਈਨਾਂਸ ਸ੍ਰੀ.ਅਜੈ ਅਰੋੜਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਐਸੋਸੀਏਸ਼ਨ ਦੀ ਤਰਫੋਂ ਮੰਗ ਪੱਤਰ ਅਤੇ ਲੋੜੀਂਦੇ ਹਵਾਲਾ ਦਸਤਾਵੇਜ਼ਾਂ ਦੀ ਫਾਈਲ ਸਰਕਾਰ ਅੱਗੇ ਪੇਸ਼ ਕਰਦਿਆਂ ਮੰਗ ਕੀਤੀ ਕਿ ਸਰਕਾਰ ਕੋਈ ਸੰਖੇਪ ਬਿ੍ਜ ਕੋਰਸ ਕਰਵਾ ਕੇ ਮੁਢਲੀਆਂ ਸਿਹਤ ਸੇਵਾਵਾਂ ਲਈ ਹੈਲਥ ਕੇਅਰ ਪੋ੍ਰਵਾਈਡਰ ਵਜੋਂ ਅਧਿਕਾਰਿਤ ਕਰਨ ਦੀ ਖੇਚਲ ਕਰੇ, ਤਾਂ ਜੋ ਇਸ ਕਿੱਤੇ ਨਾਲ ਜੁੜੇ ਲੱਖਾਂ ਲੋਕਾਂ ਦਾ ਸਵੈਰੋਜ਼ਗਾਰ ਬਚ ਸਕੇ ਅਤੇ ਲੱਖਾਂ ਪਰਿਵਾਰਕ ਮੈਂਬਰਾਂ ਦਾ ਉਜਾੜਾ ਅਤੇ ਸੇਵਾਵਾਂ ਲੈਣ ਵਾਲੇ ਲੱਖਾਂ ਲੋਕਾਂ ਨੂੰ ਮਿਲ ਰਹੀਆਂ ਸਸਤੀਆਂ ਸੇਵਾਵਾਂ ਵੀ ਜਾਰੀ ਰਹਿ ਸਕਣ ਅਤੇ ਸਰਕਾਰ ਵਲੋਂ ਲੋਕ ਹਿਤ 'ਚ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਵੀ ਪ੍ਰਭਾਵਿਤ ਨਾ ਹੋਣ ਅਤੇ ਸਰਕਾਰ ਦੇ ਘਰ ਘਰ ਰੁਜ਼ਗਾਰ ਅਤੇ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਦੀ ਪੂਰਤੀ ਵੀ ਹੋ ਸਕੇ | ਸਬ ਕਮੇਟੀ ਅੱਗੇ ਪੇਸ਼ ਕੀਤੇ ਦਸਤਾਵੇਜਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਇਸ ਸਬੰਧੀ ਸਾਰਥਿਕ ਹੁੰਗਾਰਾ ਭਰਦਿਆਂ ਜਲਦੀ ਹੀ ਇਹ ਕੋਰਸ ਸ਼ੁਰੂ ਕਰਨ ਦੀ ਯੋਜਨਾ ਨੂੰ ਪੂਰਾ ਕਰਨ ਲਈ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ |

ਪਿਛਲੀ ਖ਼ਬਰ ਡਿਜੀਟਲ ਅਰੇਸਟ ਠੱਗੀ ਮਾਮਲੇ 'ਚ ਤਿੰਨ ਮੁਲਜ਼ਮ ਕਾਬੂ <br/> ਅਗਲੀ ਖ਼ਬਰ ਨਾਰੀ ਸ਼ਕਤੀ ਨੂੰ ਮਜ਼ਬੂਤ ਬਣਾਉਣ ਲਈ ਕੇਂਦਰ ਸਰਕਾਰ ਦੇ ਕਦਮ ਸ਼ਲਾਘਾਯੋਗ : ਬੀਬੀ ਰਾਮੂਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।