07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ- ਚੀਮਾ <br/>

ਅਜੀਤ ਡੈਸਕ 17-04-2026
ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)- ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ | ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਪਈਆਂ ਮੰਗਾਂ ਦੇ ਸਮਾਂ-ਬੱਧ ਹੱਲ ਵੱਲ ਵਧ ਰਹੀ ਹੈ ਅਤੇ ਨਾਲ ਹੀ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੇ ਬਣਦੇ ਹੱਕ ਦਿੰਦਿਆ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਭਵਿੱਖ ਵਿੱਚ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ | ਪੰਜਾਬ ਭਵਨ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ, ਜਿਸ ਵਿਚ ਵਿੱਤ, ਪ੍ਰਸੋਨਲ (ਅਮਲਾ) ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲੇ ਜਲਦੀ ਹੱਲ ਕੀਤੇ ਜਾਣਗੇ | ਉਨ੍ਹਾਂ ਕਿਹਾ, 'ਸਰਕਾਰ ਇਕ ਅਜਿਹੀ ਯੋਜਨਾ 'ਤੇ ਕੰਮ ਕਰ ਰਹੀ ਹੈ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਲਾਜ਼ਮਾਂ ਨੂੰ ਭਵਿੱਖ ਵਿਚ ਬਿਨਾਂ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਕੀਤੇ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ |' ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿਚ ਦਫ਼ਤਰੀ ਕਰਮਚਾਰੀ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, 4161 ਮਾਸਟਰ ਕਾਡਰ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ, ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਸ਼ਾਮਿਲ ਸਨ, ਨਾਲ ਲਗਭਗ ਦੋ ਘੰਟੇ ਲੰਬੀਆਂ ਮੀਟਿੰਗਾਂ ਕੀਤੀਆਂ | ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਤ ਮੀਟਿੰਗਾਂ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੀ ਮੌਜੂਦ ਸਨ | ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨਾਲ ਹੋਈ ਮੀਟਿੰਗ 'ਚ ਸੰਬੰਧਿਤ ਵਿਭਾਗਾਂ ਦੇ ਪ੍ਰਮੁੱਖ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ | ਹਾਜ਼ਰ ਅਧਿਕਾਰੀਆਂ 'ਚ ਸਕੱਤਰ ਕਿਰਤ ਮਨਵੇਸ਼ ਸਿੰਘ ਸਿੱਧੂ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਧੀਕ ਸਕੱਤਰ ਪ੍ਰਸੋਨਲ ਗੌਤਮ ਜੈਨ, ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਵਿਸ਼ੇਸ਼ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਡਾ. ਸੱਯਦ ਸਹਿਰਿਸ਼ ਅਸਗਰ ਦੇ ਨਾਲ-ਨਾਲ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ | ਇਸ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਨੁਮਾਇੰਦਗੀ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਰਮਨਦੀਪ ਸਿੰਘ, ਹਰਜਿੰਦਰਪਾਲ ਸਿੰਘ, ਲਛਮਣ ਸਿੰਘ ਅਤੇ ਜਗਦੀਪ ਸਿੰਘ ਨੇ ਕੀਤੀ | ਇਸ ਤੋਂ ਪਹਿਲਾਂ ਦਫ਼ਤਰੀ ਮੁਲਾਜ਼ਮ ਯੂਨੀਅਨ ਦੀ ਨੁਮਾਇੰਦਗੀ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ ਅਤੇ ਜਗਮੋਹਨ ਸਿੰਘ ਨੇ ਕੀਤੀ | ਰਾਜੀਵ ਕੁਮਾਰ, ਰੇਸ਼ਮ ਖੇਮੂਆਣਾ ਅਤੇ ਜਗਦੀਸ਼ ਕੁਮਾਰ ਜੱਗੀ ਨੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਨੁਮਾਇੰਦਗੀ ਕੀਤੀ | ਸੰਦੀਪ ਸਿੰਘ ਗਿੱਲ, ਗੁਰਦਾਸ ਸਿੰਘ ਮਾਨਸਾ ਅਤੇ ਬਲਕਾਰ ਮਘਾਣੀਆ ਨੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਕੀਤੀ | ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀ ਨੁਮਾਇੰਦਗੀ ਡਾ. ਟੀਨਾ, ਡਾ. ਅਜੈ ਕੁਮਾਰ ਅਤੇ ਅਸ਼ਪ੍ਰੀਤ ਕੌਰ ਨੇ ਕੀਤੀ | ਰਮਨਜੀਤ ਸਿੰਘ ਗਿੱਲ, ਜਗਜੀਵਨ ਸਿੰਘ ਅਤੇ ਆਰਤੀ ਬਾਲਾ ਨੇ ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਦੀ ਨੁਮਾਇੰਦਗੀ ਕੀਤੀ, ਜਦਕਿ ਧੰਨਾ ਮੱਲ ਗੋਇਲ, ਐਚ.ਐਸ. ਰਾਣੂ ਅਤੇ ਸੁਰਜੀਤ ਸਿੰਘ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀਆਂ ਚਿੰਤਾਵਾਂ ਪੇਸ਼ ਕੀਤੀਆਂ |

ਪਿਛਲੀ ਖ਼ਬਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਕਲਸੀ ਫ਼ਾਰਮ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਕਾਨੂੰਗੋ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।