07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਚੰਡੀਗੜ੍ਹ 'ਚ ਡਿਜੀਟਲ ਜਨਗਣਨਾ ਦੀ ਸ਼ੁਰੂਆਤ

ਅਜੀਤ ਡੈਸਕ 17-04-2026
ਚੰਡੀਗੜ੍ਹ, 16 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਜਨਗਣਨਾ–2027 ਦੇ ਤਹਿਤ ਡਿਜ਼ੀਟਲ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਆਨਲਾਈਨ ਸਵੈ-ਗਿਣਤੀ ਪ੍ਰਕਿਰਿਆ ਦੀ ਸ਼ੁਰੂਆਤ ਹੋ ਗਈ ਹੈ | ਇਸ ਸਬੰਧੀ ਯੂ.ਟੀ. ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਵਲੋਂ ਅੱਜ ਜਨਗਣਨਾ ਪੋਰਟਲ ਰਾਹੀਂ ਆਪਣੀ ਸਵੈ-ਗਿਣਤੀ ਕਰਕੇ ਲੋਕਾਂ ਲਈ ਮਿਸਾਲ ਕਾਇਮ ਕੀਤੀ ਗਈ | ਇਸ ਮੌਕੇ ਡਾਇਰੈਕਟੋਰੇਟ ਆਫ਼ ਸੈਂਸਸ ਓਪਰੇਸ਼ਨਜ਼ ਦੀ ਡਾਇਰੈਕਟਰ ਡਾ. ਨਵਜੋਤ ਖੋਸਾ ਅਤੇ ਡੀ.ਸੀ ਕਮ-ਪਿ੍ੰਸੀਪਲ ਸੈਂਸਸ ਅਫ਼ਸਰ ਨਿਸ਼ਾਂਤ ਕੁਮਾਰ ਯਾਦਵ ਵੀ ਮੌਜੂਦ ਰਹੇ ਅਤੇ ਉਨ੍ਹਾਂ ਵਲੋਂ ਸਵੈ-ਗਿਣਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਵਾਇਆ ਗਿਆ | ਮੁੱਖ ਸਕੱਤਰ ਐਚ ਰਾਜੇਸ਼ ਪ੍ਰਸਾਦ ਨੇ ਕਿਹਾ ਕਿ ਜਨਗਣਨਾ ਲਈ ਸਹੀ ਅਤੇ ਪੂਰੀ ਜਾਣਕਾਰੀ ਇਕੱਠੀ ਕਰਨਾ ਸਰਕਾਰੀ ਯੋਜਨਾਬੰਦੀ ਅਤੇ ਨੀਤੀਆਂ ਬਣਾਉਣ ਲਈ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਡਿਜ਼ੀਟਲ ਸਵੈ-ਗਿਣਤੀ ਪ੍ਰਣਾਲੀ ਸੌਖੀ, ਤੇਜ਼ ਅਤੇ ਸੁਰੱਖਿਅਤ ਹੈ, ਜਿਸ ਨਾਲ ਨਾਗਰਿਕ ਆਪਣੀ ਸਹੂਲਤ ਅਨੁਸਾਰ ਘਰ ਬੈਠੇ ਹੀ ਜਾਣਕਾਰੀ ਭਰ ਸਕਦੇ ਹਨ | ਉਨ੍ਹਾਂ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਵਿਧਾ ਦਾ ਲਾਭ ਲੈਣ ਅਤੇ ਜਨਗਣਨਾ–2027 'ਚ ਆਪਣਾ ਯੋਗਦਾਨ ਪਾਉਣ | ਡਾਇਰੈਕਟੋਰੇਟ ਆਫ ਸੈਂਸਸ ਓਪਰੇਸ਼ਨਜ਼, ਯੂ.ਟੀ. ਚੰਡੀਗੜ੍ਹ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਇਸ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ | ਨਾਗਰਿਕਾਂ ਦੀ ਸਹਾਇਤਾ ਲਈ 1855 ਨੰਬਰ 'ਤੇ ਟੋਲ-ਫ੍ਰੀ ਹੈਲਪਲਾਈਨ ਵੀ ਜਾਰੀ ਕੀਤੀ ਗਈ ਹੈ, ਜਿਸ ਰਾਹੀਂ ਉਹ ਆਪਣੀਆਂ ਸ਼ੰਕਾਵਾਂ ਦਾ ਨਿਵਾਰਨ ਕਰ ਸਕਦੇ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਪਲੇਸਮੈਂਟ ਕੈਂਪ ਅੱਜ ਅਗਲੀ ਖ਼ਬਰ ਵੋਟਰ ਲਿਸਟਾਂ 'ਚ ਦੇਰੀ ਦੇ ਚਲਦਿਆਂ ਸਾਬਕਾ ਡਿਪਟੀ ਮੇਅਰ ਬੇਦੀ ਨੇ ਸਰਕਾਰ ਦੀ ਨੀਅਤ 'ਤੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।