04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਨੇਟਾ ਦੀ ਅਨਾਜ ਮੰਡੀ 'ਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਵਾਏ ਸਰਕਾਰ- ਸੋਹਾਣਾ <br/>

ਪਿੰਡ ਸਨੇਟਾ ਦੀ ਅਨਾਜ ਮੰਡੀ ਦੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ | ਅਜੀਤ ਤਸਵੀਰ <br/> 17-04-2026
ਐੱਸ. ਏ. ਐੱਸ. ਨਗਰ, 16 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਵਲੋਂ ਅੱਜ ਪਿੰਡ ਸਨੇਟਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਮੰਡੀ ਦੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ | ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਮੰਡੀ 'ਚ ਜੇ-ਫਾਰਮ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਬੀਤੇ ਕੁਝ ਦਿਨਾਂ ਦੀ ਖ਼ਰੀਦ ਦਾ ਭੁਗਤਾਨ ਅਜੇ ਤੱਕ ਉਨ੍ਹਾਂ ਦੇ ਖਾਤਿਆਂ 'ਚ ਨਹੀਂ ਹੋਇਆ | ਇਸ ਤੋਂ ਇਲਾਵਾ ਮੰਡੀ 'ਚ ਬਾਰਦਾਨੇ ਦੀ ਭਾਰੀ ਕਮੀ ਨੇ ਮੰਡੀ ਪ੍ਰਣਾਲੀ ਨੂੰ ਹੋਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਖ਼ਰੀਦ ਪ੍ਰਕਿਰਿਆ ਠੱਪ ਹੋਣ ਦੀ ਕਗਾਰ 'ਤੇ ਹੈ | ਇਸੇ ਦੌਰਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਖ਼ਰੀਦ ਏਜੰਸੀਆਂ ਦੀ ਚੱਲ ਰਹੀ ਹੜਤਾਲ ਕਾਰਨ ਹਾਲਾਤ ਹੋਰ ਵੀ ਗੰਭੀਰ ਬਣ ਗਏ ਹਨ ਅਤੇ ਇਸ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਸਖ਼ਤ ਸ਼ਬਦਾਂ 'ਚ ਅਪੀਲ ਕਰਦਿਆਂ ਕਿਹਾ ਕਿ ਤੁਰੰਤ ਮੰਡੀ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਜਾਵੇ, ਬਾਰਦਾਨਾ ਸਹੀ ਮਾਤਰਾ 'ਚ ਉਪਲੱਬਧ ਕਰਵਾਇਆ ਜਾਵੇ ਅਤੇ ਕਿਸਾਨਾਂ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਉਨ੍ਹਾਂ ਦੇ ਖਾਤਿਆਂ 'ਚ ਕੀਤਾ ਜਾਵੇ | ਇਸ ਮੌਕੇ ਕਰਮਜੀਤ ਸਿੰਘ ਨੰਬਰਦਾਰ ਮੌਲੀ, ਜੋਰਾ ਸਿੰਘ ਕੁਰੜਾ, ਭਜਨ ਸਿੰਘ ਦੁਰਾਲੀ , ਹੈਪੀ ਸਨੇਟਾ, ਮਨਪ੍ਰੀਤ ਸਿੰਘ ਰਾਏਪੁਰ, ਕਮਲਪ੍ਰੀਤ ਸਿੰਘ ਰਾਏਪੁਰ ਤੇ ਬਲਜਿੰਦਰ ਸਿੰਘ ਸੇਖਨਮਾਜਰਾ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪਿਸਤੌਲ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਨਕਦੀ ਖੋਹਣ ਵਾਲੇ 3 ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਕਾਂਗਰਸੀ ਅਹੁਦੇਦਾਰਾਂ ਦਾ ਬੰਨੀ ਕੰਗ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।