04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਿਸਤੌਲ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਨਕਦੀ ਖੋਹਣ ਵਾਲੇ 3 ਮੁਲਜ਼ਮ ਗਿ੍ਫ਼ਤਾਰ <br/>

ਪਿਸਤੌਲ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਨਕਦੀ ਖੋਹਣ ਦੇ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮ ਥਾਣਾ ਸਦਰ ਖਰੜ ਦੀ ਪੁਲਿਸ ਦੀ ਹਿਰਾਸਤ 'ਚ | ਤਸਵੀਰ : ਜੰਡਪੁਰੀ <br/> 17-04-2026
ਖਰੜ, 16 ਅਪ੍ਰੈਲ (ਜੰਡਪੁਰੀ)-ਖਰੜ-ਪੀਰ ਸੁਹਾਣਾ ਮਾਰਗ 'ਤੇ ਅੰਡਰ ਬਿ੍ਜ ਨੇੜੇ ਕੁਝ ਦਿਨ ਪਹਿਲਾਂ ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ ਇਕ ਗੈਸ ਏਜੰਸੀ ਦੇ ਮੁਲਾਜ਼ਮ ਕੋਲੋਂ ਨਕਦੀ ਖੋਹ ਕੇ ਫ਼ਰਾਰ ਹੋਣ ਵਾਲੇ ਤਿੰਨ ਮੁਲਜ਼ਮਾਂ ਨੂੰ ਖਰੜ ਦੀ ਸਦਰ ਪੁਲਿਸ ਨੇ ਪਿਸਤੌਲ, ਕਾਰ ਅਤੇ ਐਕਟਿਵਾ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ, ਜਿਨ•ਾਂ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਪਿੰਡ ਬੱਤਾ ਅਤੇ ਮਨਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਦੋਵੇਂ ਵਾਸੀਆਨ ਪਿੰਡ ਰੋੜਾ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਰੜ ਦੇ ਡੀ. ਐਸ. ਪੀ. ਕਰਨ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਸਦਰ ਖਰੜ ਦੀ ਪੁਲਿਸ ਥਾਣਾ ਮੁਖੀ ਗੁਰਪ੍ਰੀਤ ਸਿੰਘ ਅਤੇ ਆਪ੍ਰੇਸ਼ਨ ਸੈੱਲ ਦੇ ਇੰਚਾਰਜ ਸਤਵਿੰਦਰ ਸਿੰਘ ਦੀ ਨਿਗਰਾਨੀ ਹੇਠ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਉਕਤ ਮੁਲਜ਼ਮਾਂ ਤੱਕ ਪਹੁੰਚੀ, ਜਿਨ੍ਹਾਂ ਤੋਂ ਇਕ ਪਿਸਤੌਲ, 5 ਜ਼ਿੰਦਾ ਕਾਰਤੂਸ, ਇਕ ਕਾਰ ਤੇ ਐਕਟਿਵਾ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਐਨ. ਡੀ. ਪੀ. ਸੀ. ਐਕਟ ਤੇ ਹੋਰ ਕਈ ਪ੍ਰਕਾਰ ਦੇ ਗੰਭੀਰ ਅਪਰਾਧਾਂ ਦੇ ਡੇਢ ਦਰਜਨ ਦੇ ਕਰੀਬ ਮਾਮਲੇ ਦਰਜ ਹਨ |

ਪਿਛਲੀ ਖ਼ਬਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਬਾਕੀ ਸਮੂਹ ਧੜਿਆਂ ਨੂੰ ਇਕ ਮੰਚ 'ਤੇ ਇਕੱਠਾ ਕਰਨਾ ਜ਼ਰੂਰੀ- ਇਆਲੀ <br/> ਅਗਲੀ ਖ਼ਬਰ ਸਨੇਟਾ ਦੀ ਅਨਾਜ ਮੰਡੀ 'ਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਵਾਏ ਸਰਕਾਰ- ਸੋਹਾਣਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।