04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਰਵਾਇਤੀ ਪਾਰਟੀਆਂ ਨੂੰ ਛੱਡ ਕੇ ਬਾਕੀ ਸਮੂਹ ਧੜਿਆਂ ਨੂੰ ਇਕ ਮੰਚ 'ਤੇ ਇਕੱਠਾ ਕਰਨਾ ਜ਼ਰੂਰੀ- ਇਆਲੀ <br/>

ਮਾਜਰੀ ਬਲਾਕ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ, ਗੁਰਮੀਤ ਸਿੰਘ ਸ਼ਾਂਟੂ ਤੇ ਰਵਿੰਦਰ ਸਿੰਘ ਬਜੀਦਪੁਰ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 17-04-2026
ਮਾਜਰੀ, 16 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਪੰਥਕ ਸਿਧਾਤਾਂ ਤੋਂ ਬਿਨਾਂ ਰਾਜਨੀਤੀ ਕਰਨ ਤੋਂ ਚੰਗਾ ਹੋਵੇਗਾ ਕਿ ਮੈਂ ਸਿਆਸਤ ਤੋਂ ਕਿਨਾਰਾ ਕਰ ਲਵਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਮਾਜਰੀ ਬਲਾਕ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ, ਗੁਰਮੀਤ ਸਿੰਘ ਸ਼ਾਂਟੂ ਤੇ ਰਵਿੰਦਰ ਸਿੰਘ ਬਜੀਦਪੁਰ ਵਲੋਂ ਰੱਖੀ ਗਈ ਵਿਸ਼ੇਸ਼ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਪੰਥਕ ਸਿਧਾਂਤਾਂ ਨੂੰ ਮੁੱਖ ਰੱਖ ਕੇ ਚਲਦੇ ਹਨ ਅਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਥਕ ਸਿਧਾਂਤਾਂ ਦੀ ਅਣਦੇਖੀ ਕੀਤੇ ਜਾਣ ਕਾਰਨ ਹੀ ਉਨ੍ਹਾਂ ਅਕਾਲੀ ਦਲ ਤੋਂ ਅਲੱਗ ਹੋਣ ਦਾ ਫ਼ੈਸਲਾ ਲਿਆ ਸੀ ਅਤੇ ਇਸ ਤੋਂ ਬਾਅਦ ਨਵੇਂ ਅਕਾਲੀ ਦਲ ਦਾ ਗਠਨ ਹੋਇਆ ਤੇ ਉਸ ਦੀ ਪੰਥਕ ਸਿਧਾਂਤਾਂ ਪ੍ਰਤੀ ਦਿ੍ੜਤਾ ਨੂੰ ਦੇਖ ਕੇ ਉਹ ਇਸ 'ਚ ਸ਼ਾਮਿਲ ਹੋ ਗਏ | ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕੇਂਦਰੀ ਪਾਰਅੀ ਭਾਜਪਾ ਜਾਂ ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੇ ਹੱਕ 'ਚ ਨਹੀਂ ਹਨ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਸਿਆਸਤ ਤੋਂ ਕਿਨਾਰਾ ਕਰਨ 'ਚ ਬਿਲਕੁੱਲ ਵੀ ਗੁਰੇਜ਼ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਉਹ ਪੰਜਾਬ 'ਚ ਲੋਕ ਹਿੱਤਾਂ ਦੀ ਪੂਰਤੀ ਕਰਨ ਵਾਲੀ ਸਰਕਾਰ ਦੀ ਕਾਇਮੀ ਲਈ ਭਾਜਪਾ, ਕਾਂਗਰਸ ਤੇ ਬਾਦਲ ਦਲ ਨੂੰ ਛੱਡ ਕੇ ਬਾਕੀ ਸਮੂਹ ਧੜਿਆਂ ਨੂੰ ਇਕ ਮੰਚ 'ਤੇ ਲਿਆਉਣ ਦੇ ਹੱਕ 'ਚ ਹਨ ਅਤੇ ਇਸ ਦੇ ਲਈ ਉਹ ਨਿਰੰਤਰ ਯਤਨ ਕਰ ਰਹੇ ਹਨ | ਇਸੇ ਲੜੀ ਤਹਿਤ ਪਹਿਲੇ ਪੜਾਅ 'ਚ ਉਨ੍ਹਾਂ ਦੀ ਪਾਰਟੀ ਦੀ ਵਾਰਿਸ ਪੰਜਾਬ ਨਾਲ ਏਕਤਾ ਹੋਣੀ ਸੰਭਵ ਹੈ | ਉਨ੍ਹਾਂ ਕਿਹਾ ਕਿ ਜੇਕਰ ਇਹ ਯਤਨ ਸਫ਼ਲ ਰਹੇ ਤਾਂ ਪੰਜਾਬ ਦੀ ਸਿਆਸਤ ਦਾ ਨਵਾਂ ਅਧਿਆਏ ਸ਼ੁਰੂ ਹੋਵੇਗਾ |

ਪਿਛਲੀ ਖ਼ਬਰ ਅਪ੍ਰੈਲ ਮਹੀਨੇ 'ਚ ਹੀ ਬਿਜਲੀ ਨੇ ਲੋਕਾਂ ਦੇ ਫਿਊਜ਼ ਉਡਾਏ ਕਈ-ਕਈ ਘੰਟਿਆਂ ਦੇ ਲੱਗ ਰਹੇ ਨੇ ਅਣ-ਐਲਾਨੇ ਕੱਟ ਅਗਲੀ ਖ਼ਬਰ ਪਿਸਤੌਲ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਨਕਦੀ ਖੋਹਣ ਵਾਲੇ 3 ਮੁਲਜ਼ਮ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।