11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨਗਰ ਕੌਂਸਲ ਚੋਣਾਂ ਦੇ ਚਲਦਿਆਂ ਕਾਂਗਰਸੀ ਆਗੂਆਂ ਨੇ ਸਰਕਾਰ 'ਤੇ ਵੋਟਾਂ ਦੀ ਹੇਰਾ-ਫੇਰੀ ਕਰਵਾਉਣ ਦੇ ਲਗਾਏ ਗੰਭੀਰ ਦੋਸ਼ <br/>

ਅਜੀਤ ਡੈਸਕ 18-04-2026
ਡੇਰਾਬੱਸੀ, 17 ਅਪ੍ਰੈਲ (ਗੁਰਮੀਤ ਸਿੰਘ)-ਨਗਰ ਕੌਂਸਲ ਚੋਣਾਂ ਦੇ ਨੇੜੇ ਆਉਂਦਿਆਂ ਹੀ ਹਲਕਾ ਡੇਰਾਬੱਸੀ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ | ਯੂਥ ਕਾਂਗਰਸ ਪੰਜਾਬ ਦੇ ਉਪ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਮੌਜੂਦਾ ਸਰਕਾਰ ਤੇ ਸਥਾਨਕ ਪ੍ਰਸ਼ਾਸਨ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਗਾਇਆ ਹੈ ਕਿ ਸੱਤਾਧਾਰੀ ਧਿਰ ਆਪਣੀ ਹਾਰ ਨੂੰ ਦੇਖਦਿਆਂ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਰਹੀ ਹੈ | ਇਸ ਸੰਬੰਧ 'ਚ ਰੋਸ ਪ੍ਰਗਟ ਕਰਦਿਆ ਕਾਂਗਰਸੀ ਆਗੂਆਂ ਉਦੈਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਡੇਰਾਬੱਸੀ ਦੇ ਵਾ. ਨੰ. 3 'ਚ ਪੈਂਦੇ ਪਿੰਡ ਮੁਬਾਰਕਪੁਰ ਦੀਆਂ 900 ਵੋਟਾਂ ਦਾ ਤਬਾਦਲਾ ਡੇਰਾਬੱਸੀ ਦੇ ਪਿੰਡ ਜਨੇਤਪੁਰ ਦੇ ਵਾ. ਨੰ. 17 'ਚ ਕੀਤਾ ਗਿਆ ਹੈ | ਇਸੇ ਤਰ੍ਹਾਂ ਪਿੰਡ ਮੀਰਪੁਰ ਦੀਆਂ 1100 ਵੋਟਾਂ ਦਾ ਤਬਾਦਲਾ ਪਿੰਡ ਮਹਿਮਦਪੁਰ ਵਿਖੇ ਕਰ ਦਿੱਤਾ ਗਿਆ ਹੈ | ਉਨ੍ਹਾਂ ਆਪਣੇ ਸਮਰਥਕਾਂ ਨਾਲ ਐਸ. ਡੀ. ਐਮ. ਡੇਰਾਬੱਸੀ ਨਾਲ ਮੁਲਾਕਾਤ ਕਰਕੇ ਵੋਟਰ ਲਿਸਟਾਂ 'ਚ ਹੋ ਰਹੀ ਧਾਂਦਲੀ ਨੂੰ ਰੋਕਣ ਲਈ ਆਖਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਰਕਾਰ ਦੇ ਦਬਾਅ ਹੇਠ ਵੋਟਰ ਲਿਸਟਾਂ 'ਚ ਧਾਂਦਲੀ ਨੂੰ ਨਾ ਰੋਕਿਆ ਤਾਂ ਉਨ੍ਹਾਂ ਨੂੰ ਮਜ਼ਬੂਰਨ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਵੇਗਾ | ਉਨ੍ਹਾਂ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਸੈਂਕੜੇ ਵੋਟਾਂ ਨੂੰ ਦੂਜੇ ਵਾਰਡਾਂ 'ਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਤੋਂ ਸਾਫ਼ ਜਾਹਿਰ ਹੁੰਦਾ ਹੈ ਕਿ ਸੱਤਾ ਧਿਰ ਨੂੰ ਆਪਣੀ ਹਾਰ ਸਾਫ਼ ਦਿਖਾਈ ਦੇ ਰਹੀ ਹੈ | ਉਧਰ ਦੂਜੇ ਪਾਸੇ ਇਸ ਸੰਬੰਧੀ ਗੱਲ ਕਰਨ 'ਤੇ ਐਸ. ਡੀ. ਐਮ. ਡੇਰਾਬੱਸੀ ਅਮਿਤ ਗੁਪਤਾ ਨੇ ਕਿਹਾ ਕਿ ਡਰਾਫਟ ਨਿਯਮਾਂ ਅਨੁਸਾਰ ਵੋਟਰ ਲਿਸਟਾਂ ਜਨਤਕ ਕੀਤੀਆਂ ਗਈਆਂ ਹਨ | ਵੋਟਰ ਸੂਚੀਆਂ 'ਚ ਸੱਤ ਦਿਨਾਂ ਤੱਕ ਇਤਰਾਜ਼ ਪੇਸ਼ ਕੀਤੇ ਜਾ ਸਕਦੇ ਹਨ ਅਤੇ ਜੇਕਰ ਵੋਟਰ ਲਿਸਟਾਂ 'ਚ ਕੋਈ ਖਾਮੀ ਪਾਈ ਜਾਂਦੀਆਂ ਹਨ ਤਾਂ ਉਨ੍ਹਾਂ ਨੂੰ ਦਰੁਸਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਮੁਹਾਲੀ ਬਲਾਕ ਕਾਂਗਰਸ ਦੇ ਜਸਪ੍ਰੀਤ ਸਿੰਘ ਗਿੱਲ ਸ਼ਹਿਰੀ ਤੇ ਪ੍ਰਦੀਪ ਸਿੰਘ ਦਿਹਾਤੀ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਸ਼ਿਕਾਇਤਕਰਤਾ ਨੂੰ ਨਹੀਂ ਦਿੱਤਾ ਮੁਆਵਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।