14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ <br/>

ਅਜੀਤ ਡੈਸਕ 09-05-2026
ਜ਼ੀਰਕਪੁਰ, 8 ਮਈ (ਮਨਿੰਦਰ ਸਿੰਘ)- ਨਗਰ ਕੌਂਸਲ ਦੀ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ | ਹੜਤਾਲ ਕਾਰਨ ਜਿਥੇ ਨਗਰ ਕੌਂਸਲ ਦਫ਼ਤਰ 'ਚ ਕੰਮਕਾਜ ਠੱਪ ਹੈ ਉਥੇ ਹੀ ਸ਼ਹਿਰ 'ਚ ਵੀ ਇਸ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ | ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਅੱਜ ਹੜਤਾਲ ਦੇ ਤੀਜੇ ਦਿਨ ਨਗਰ ਕੌਂਸਲ ਦਫ਼ਤਰ ਦੇ ਗੇਟ ਦੇ ਸਾਹਮਣੇ ਚੱਲ ਰਹੇ ਰੋਸ ਧਰਨੇ 'ਚ ਸ਼ਾਮਿਲ ਵੱਡੀ ਗਿਣਤੀ ਯੂਨੀਅਨ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਉਥੇ ਮੌਜੂਦ ਆਗੂਆਂ ਵਲੋਂ ਆਪਣੇ ਸੰਬੋਧਨ 'ਚ ਕਿਹਾ ਗਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਦਾ, ਉਹ ਹੜਤਾਲ ਵਾਪਸ ਨਹੀਂ ਲੈਣਗੇ |

ਪਿਛਲੀ ਖ਼ਬਰ ਕਾਰਜ ਸਾਧਕ ਅਫ਼ਸਰ ਅਸ਼ੋਕ ਪਥਰੀਆ ਨੇ ਨਗਰ ਕੌਂਸਲ ਖਰੜ ਦਾ ਆਰਜ਼ੀ ਤੌਰ 'ਤੇ ਕਾਰਜਭਾਰ ਸੰਭਾਲਿਆ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਮਿਸ਼ਨ ਫਤਿਹ 2027 ਤਹਿਤ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।