14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਵ-ਨਿਯੁਕਤ ਡੀ. ਐਸ. ਪੀ. ਹਰਕੀਰਤ ਸਿੰਘ ਵਲੋਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ <br/>

ਅਜੀਤ ਡੈਸਕ 09-05-2026
ਮੁੱਲਾਂਪੁਰ ਗਰੀਬਦਾਸ, 8 ਮਈ (ਦਿਲਬਰ ਸਿੰਘ ਖੈਰਪੁਰ)- ਨੰਗਲ ਤੋਂ ਬਦਲ ਕੇ ਮੁੱਲਾਂਪੁਰ ਗਰੀਬਦਾਸ ਵਿਖੇ ਤਾਇਨਾਤ ਨਵ ਨਿਯੁਕਤ ਡੀ. ਐਸ. ਪੀ. ਹਰਕੀਰਤ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਡਰ ਆਪਣੀਆਂ ਸ਼ਿਕਾਇਤਾਂ ਸਮੱਸਿਆਂ ਲੈ ਕੇ ਦਫ਼ਤਰ ਆਉਣ ਜਿਨ੍ਹਾਂ ਦੀ ਪਹਿਲ ਦੇ ਆਧਾਰ 'ਤੇ ਸੁਣਵਾਈ ਹੋਵੇਗੀ ਤੇ ਉਨ੍ਹਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਨਸਾਫ਼ ਮਿਲੇਗਾ | ਉਨ੍ਹਾਂ ਕਿਹਾ ਕਿ ਸ਼ੋਰ ਪ੍ਰਦੂਸ਼ਣ ਕਰਨ ਵਾਲੇ ਬੁਲਟ 'ਤੇ ਪਟਾਕੇ, ਟਰੈਕਟਰ 'ਤੇ ਉੱਚੀ ਆਵਾਜ਼ 'ਚ ਡੈੱਕ ਅਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਨਸ਼ਾ ਤਸਕਰ, ਅਪਰਾਧ 'ਚ ਭਾਗੀ ਲੋਕਾਂ, ਦੜਾ-ਸੱਟਾ, ਜੂਆ ਤੇ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ | ਇਸ ਦੌਰਾਨ ਨਵ ਨਿਯੁਕਤ ਡੀ. ਐਸ. ਪੀ. ਨੇ ਜਿਥੇ ਥਾਣਾ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਸੁਣਨ ਤੇ ਹਰ ਨਾਗਰਿਕ ਨੂੰ ਬਣਦਾ ਮਾਨ-ਸਨਮਾਨ ਦੇਣ ਉਥੇ ਹੀ ਉਨ੍ਹਾਂ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਵਲੋਂ ਇਲਾਕੇ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ |

ਪਿਛਲੀ ਖ਼ਬਰ 'ਪ੍ਰਭ ਆਸਰਾ' ਸੰਸਥਾ ਨੇ 4 ਸਾਲਾ ਤੋਂ ਬਿਨਾਂ ਕਿਸੇ ਸਹਾਰੇ ਤੋਂ ਜੀਵਨ ਬਤੀਤ ਕਰ ਰਹੇ ਮਾਂ-ਪੁੱਤਰ ਨੂੰ ਦਿੱਤੀ ਸ਼ਰਨ... ਅਗਲੀ ਖ਼ਬਰ ਬਸਪਾ ਦੀ ਮਜ਼ਬੂਤੀ ਲਈ ਕੰਮ ਕਰਦਾ ਰਹਾਂਗਾ-ਸੁਰਿੰਦਰਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।