14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਵੀਆਂ ਕਲਮਾਂ-ਨਵੀਂ ਉਡਾਣ ਪ੍ਰਾਜੈਕਟ ਤਹਿਤ ਮੁਹਾਲੀ ਜ਼ਿਲ੍ਹੇ ਦੀ ਚੌਥੀ ਕਿਤਾਬ ਜਾਰੀ <br/>

ਅਜੀਤ ਡੈਸਕ 09-05-2026
ਐੱਸ. ਏ. ਐੱਸ. ਨਗਰ, 8 ਮਈ (ਤਰਵਿੰਦਰ ਸਿੰਘ ਬੈਨੀਪਾਲ)-ਨਵੀਆਂ ਕਲਮਾਂ-ਨਵੀਂ ਉਡਾਣ ਪ੍ਰਾਜੈਕਟ ਤਹਿਤ ਮੁਹਾਲੀ ਜ਼ਿਲ੍ਹੇ ਦੀ ਚੌਥੀ ਕਿਤਾਬ ਦੂਜੀ ਅੰਤਰਰਾਸ਼ਟਰੀ ਕਾਨਫ਼ਰੰਸ ਦੌਰਾਨ ਜਾਰੀ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੰਪਾਦਕ ਲਖਵੀਰ ਕੌਰ ਨੇ ਦੱਸਿਆ ਕਿ ਪੰਜਾਬੀ ਮਾਂ ਬੋਲੀ ਭਾਸ਼ਾ ਦੇ ਵਿਕਾਸ ਲਈ ਸੁਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵਲੋਂ ਬਾਲ ਲੇਖਕਾ ਨੂੰ ਵੱਡਾ ਮੰਚ ਦੇਣ ਲਈ ਨਵੀਆਂ ਕਲਮਾਂ ਨਵੀਂ ਉਡਾਣ ਪ੍ਰਾਜੈਕਟ ਓਾਕਾਰ ਸਿੰਘ ਭੇਜੇ ਦੀ ਅਗਵਾਈ ਵਿਚ ਚਲਾਇਆ ਜਾ ਰਿਹਾ ਹੈ | ਇਸ ਪ੍ਰਾਜੈਕਟ ਤਹਿਤ ਬੱਚਿਆਂ ਦੀਆਂ ਰਚਨਾਵਾਂ ਨੂੰ ਕਿਤਾਬੀ ਰੂਪ ਦੇ ਕੇ ਹਜ਼ਾਰਾਂ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸ ਮੌਕੇ ਲਖਬੀਰ ਕੌਰ, ਗੁਤਿੰਦਰ ਕੌਰ, ਰਜਿੰਦਰ ਕੌਰ, ਕੁਲਵੰਤ ਕੌਰ, ਰਣਜੀਤ ਕੌਰ, ਹਰਵਿੰਦਰ ਕੌਰ, ਸ਼ਰਨਜੀਤ ਕੌਰ ਅਤੇ ਮੀਰਾ ਬਾਲਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਉਪਰਾਲੇ ਲਈ ਮੁਹਾਲੀ ਟੀਮ ਵਲੋਂ ਸੁਖੀ ਬਾਠ ਤੇ ਓਾਕਾਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਬਸਪਾ ਆਗੂ ਰਾਜਿੰਦਰ ਸਿੰਘ ਰਾਜਾ ਨੇ ਕੀਤੀ ਵਰਕਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ 'ਪ੍ਰਭ ਆਸਰਾ' ਸੰਸਥਾ ਨੇ 4 ਸਾਲਾ ਤੋਂ ਬਿਨਾਂ ਕਿਸੇ ਸਹਾਰੇ ਤੋਂ ਜੀਵਨ ਬਤੀਤ ਕਰ ਰਹੇ ਮਾਂ-ਪੁੱਤਰ ਨੂੰ ਦਿੱਤੀ ਸ਼ਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।