14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਾਡੇ ਦੇਸ਼ 'ਚ ਸਫ਼ਾਈ ਸੇਵਕਾਂ ਨਾਲ ਇਨਸਾਨੀਅਤ ਤੌਰ 'ਤੇ ਵਿਤਕਰਾ ਹੁੰਦਾ ਹੈ : ਛੱਜਲਵਡੀ

ਅਜੀਤ ਡੈਸਕ 09-05-2026
ਐੱਸ. ਏ. ਐੱਸ. ਨਗਰ, 8 ਮਈ (ਪ੍ਰੋ. ਅਵਤਾਰ ਸਿੰਘ)- ਸਫ਼ਾਈ ਸੇਵਕ ਸਮਾਜ ਅਤੇ ਦੇਸ਼ ਨੂੰ ਚਲਾਉਣ ਵਾਲੇ ਅਹਿਮ ਥੰਮ੍ਹ ਹਨ | ਸਮੁੱਚੀ ਦੁਨੀਆਂ 'ਚ ਸਫ਼ਾਈ ਸੇਵਕਾਂ ਨੂੰ ਯੂਰਪੀਅਨ ਦੇਸ਼ਾਂ 'ਚ ਸਭ ਤੋਂ ਵੱਧ ਇਜ਼ਤ ਅਤੇ ਤਨਖਾਹ ਦਿੱਤੀ ਜਾਂਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵਡੀ ਨੇ ਕਿਹਾ ਕਿ ਸਾਡੇ ਦੇਸ਼ 'ਚ ਖਾਸ ਕਰਕੇ ਸ਼ਹਿਰਾਂ ਵਿਚ ਸਫ਼ਾਈ ਸੇਵਕਾਂ ਦਾ ਕੰਮ ਕਰਨ ਵਾਲੇ ਵਰਕਰਾਂ ਨਾਲ ਇਨਸਾਨੀਅਤ ਤੌਰ 'ਤੇ ਵਿਤਕਰਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਅੱਜ ਤੱਕ ਇਸ ਤਬਕੇ ਨੂੰ ਦਬਾ ਕੇ ਰੱਖ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਨਿਗੁਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਅੱਜ ਦੇ ਮਹਿੰਗਾਈ ਸਮੇਂ 'ਚ ਘਰ ਚਲਾਉਣਾ ਲਗਭਗ ਅਸੰਭਵ ਹੈ | ਉਨ੍ਹਾਂ ਮੰਗ ਕੀਤਾ ਕਿ ਸਫ਼ਾਈ ਸੇਵਕਾਂ ਨੂੰ ਘੱਟੋ ਘੱਟ 50 ਹਜ਼ਾਰ ਰੁ. ਤੇ ਸੀਵਰੇਜ ਦੀ ਸਫ਼ਾਈ ਕਰਨ ਵਾਲੇ ਕਾਮਿਆਂ ਨੂੰ ਘੱਟੋ ਘੱਟ 1 ਲੱਖ ਰੁ. ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ ਤੇ ਨਾਲ ਉਨ੍ਹਾਂ ਦਾ 10 ਲੱਖ ਰੁ. ਦਾ ਬੀਮਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਤਬਕਾ ਵੀ ਸਨਮਾਨਯੋਗ ਜੀਵਨ ਬਤੀਤ ਕਰ ਸਕਦਾ ਹੈ |
ਪਿਛਲੀ ਖ਼ਬਰ ਵਾਰਡ ਨੰਬਰ 38 ਵਿਚ ਕੌਂਸਲਰ ਸਾਹਿਲ ਅਰੋੜਾ ਦੀ ਅਗਵਾਈ ਹੇਠ ਔਰਤਾਂ ਲਈ ਵਿਸ਼ੇਸ਼ ਸਹਾਇਤਾ ਕੈਂਪ ਅਗਲੀ ਖ਼ਬਰ ਆਈ. ਈ. ਏ. ਟੀ. ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।