06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਫ਼ਾਈ ਕਰਮਚਾਰੀਆਂ ਵਲੋਂ ਜ਼ੀਰਕਪੁਰ ਦੀਆਂ ਸੜਕਾਂ 'ਤੇ ਰੋਸ ਮਾਰਚ <br/>

ਅਜੀਤ ਡੈਸਕ 16-05-2026
ਜ਼ੀਰਕਪੁਰ, 15 ਮਈ (ਹੈਪੀ ਪੰਡਵਾਲਾ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 9 ਦਿਨਾਂ ਤੋਂ ਹੜਤਾਲ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਵਲੋਂ ਅੱਜ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ | ਇਸ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਜਲਦ ਮੰਨਣ ਦੀ ਮੰਗ ਕੀਤੀ | ਜਾਣਕਾਰੀ ਅਨੁਸਾਰ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜਤਾਲੀ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਮੰਗਾਂ ਸੰਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨਾਲ ਸ਼ੁੱਕਰਵਾਰ ਨੂੰ ਮੀਟਿੰਗ ਤੈਅ ਕਰਵਾਈ ਸੀ ਤੇ ਅੱਜ ਉਹ ਰੋਸ ਮਾਰਚ ਦੇ ਰੂਪ 'ਚ ਮੀਟਿੰਗ 'ਚ ਭਾਗ ਲੈਣ ਲਈ ਰਵਾਨਾ ਹੋਏ | ਦੂਜੇ ਪਾਸੇ ਲਗਾਤਾਰ 9 ਦਿਨਾਂ ਤੋਂ ਸਫ਼ਾਈ ਸੇਵਾਵਾਂ ਠੱਪ ਹੋਣ ਕਾਰਨ ਸ਼ਹਿਰ 'ਚ ਕਈ ਥਾਵਾਂ 'ਤੇ ਕੂੜੇ ਦੇ ਢੇਰ ਲੱਗ ਗਏ ਹਨ | ਸੜਕਾਂ, ਕਾਲੋਨੀਆਂ ਤੇ ਜਨਤਕ ਥਾਵਾਂ 'ਤੇ ਗੰਦਗੀ ਵਧਣ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮਸਲੇ ਦਾ ਜਲਦ ਹੱਲ ਕੱਢਣ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਏਅਰ ਇੰਡੀਆ ਦੀ ਪਹਿਲੀ ਉਡਾਣ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੁੱਜੀ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗਿਆਨੀ ਬਲਵੰਤ ਸਿੰਘ ਦੀ 41ਵੀਂ ਬਰਸੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।