19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈੱਲ ਸ਼ੁਰੂ <br/>

ਅਜੀਤ ਡੈਸਕ 24-05-2026
ਖਰੜ, 23 ਮਈ (ਜੰਡਪੁਰੀ)-ਸਥਾਨਕ ਵਾ. ਨੰ. 10 ਦੇ ਵਸਨੀਕਾਂ ਨੂੰ ਪੇਸ਼ ਆ ਰਹੀ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਅੱਜ ਨਵਾਂ ਟਿਊਬਵੈੱਲ ਚਾਲੂ ਕਰ ਦਿੱਤਾ ਗਿਆ ਜਿਸ ਦਾ ਉਦਘਾਟਨ ਐੱਮ. ਐੱਲ. ਗਰੋਵਰ ਸੇਵਾ-ਮੁਕਤ ਚੀਫ਼ ਇੰਜ. ਪਾਵਰ ਕਾਰਪੋਰੇਸ਼ਨ ਵਲੋਂ ਕੀਤਾ ਗਿਆ | ਇਸ ਤੋਂ ਪਹਿਲਾਂ ਗੁਰਚਰਨ ਸਿੰਘ ਵਲੋਂ ਅਰਦਾਸ ਕੀਤੀ ਗਈ | ਸਮਾਜ ਸੇਵੀ ਆਗੂ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਟਿਊਬਵੈੱਲ ਚਾਲੂ ਹੋਣ ਤੋਂ ਬਾਅਦ ਇਕ ਹਫ਼ਤੇ ਦੇ ਅੰਦਰ-ਅੰਦਰ ਵਾਰਡ ਵਿਚਲੀਆਂ ਪਾਈਪ ਲਾਈਨਾਂ ਦੀ ਸਫ਼ਾਈ ਵੀ ਕਰਵਾ ਦਿੱਤੀ ਜਾਵੇਗੀ ਤੇ ਪਾਣੀ ਵਾਲੀ ਟੈਂਕੀ ਦੀ ਸਫ਼ਾਈ ਦਾ ਕੰਮ ਵੀ ਇਕ ਹਫ਼ਤੇ ਦੇ ਅੰਦਰ ਸ਼ੁਰੂ ਕਰਵਾ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਐੱਸ.ਬੀ.ਆਈ. ਸਟਾਫ਼ ਐਸੋਸੀਏਸ਼ਨ ਨੇ ਸੈਕਟਰ 17 ਵਿਖੇ ਕੀਤਾ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਮੋਬਾਈਲਾਂ ਦੀ ਦੁਕਾਨ 'ਚ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।