20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਤੇਜ਼

ਜ਼ੀਰਕਪੁਰ ਵਿਖੇ 'ਆਪ' ਉਮੀਦਵਾਰਾਂ ਦੇ ਹੱਕ 'ਚ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ | ਤਸਵੀਰ : ਹੈਪੀ ਪੰਡਵਾਲਾ <br/> 24-05-2026
ਜ਼ੀਰਕਪੁਰ, 23 ਮਈ (ਹੈਪੀ ਪੰਡਵਾਲਾ)- 26 ਮਈ ਨੂੰ ਹੋਣ ਜਾ ਰਹੀਆਂ ਜ਼ੀਰਕਪੁਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਹੁਣ ਆਪਣੇ ਆਖ਼ਰੀ ਪੜਾਅ 'ਚ ਪਹੁੰਚ ਗਿਆ ਹੈ | ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਡੋਰ-ਟੂ-ਡੋਰ ਮੁਹਿੰਮਾਂ ਅਤੇ ਜਨ ਸੰਪਰਕ ਪ੍ਰੋਗਰਾਮਾਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਲੜੀ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਸ਼ਹਿਰ ਦੇ ਕਈ ਵਾਰਡਾਂ 'ਚ ਦੌਰਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਵਿਧਾਇਕ ਰੰਧਾਵਾ ਨੇ ਵਾਰਡ ਨੰ. 24, 25, 18, 21, 30, 5, 6 ਅਤੇ 14 'ਚ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ 'ਆਪ' ਉਮੀਦਵਾਰਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਜ਼ੀਰਕਪੁਰ ਦੀਆਂ ਬੁਨਿਆਦੀ ਸਮੱਸਿਆਵਾਂ ਇਸ ਵਾਰ ਚੋਣਾਂ ਦਾ ਸਭ ਤੋਂ ਵੱਡਾ ਮੁੱਦਾ ਬਣ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਜ਼ੀਰਕਪੁਰ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਨੁਮਾਇੰਦਗੀ ਹੇਠ ਰਿਹਾ ਪਰ ਅੱਜ ਵੀ ਸ਼ਹਿਰ ਟੁੱਟੀਆਂ ਸੜਕਾਂ, ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧ ਦੀ ਘਾਟ, ਟ੍ਰੈਫ਼ਿਕ ਜਾਮ ਤੇ ਪੀਣ ਵਾਲੇ ਪਾਣੀ ਦੀ ਕਿੱਲਤ ਸਮੇਤ ਹੋਰ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੀ ਵਧਦੀ ਆਬਾਦੀ ਦੇ ਮੁਕਾਬਲੇ ਬੁਨਿਆਦੀ ਢਾਂਚੇ ਦਾ ਵਿਕਾਸ ਨਹੀਂ ਹੋ ਸਕਿਆ | ਵਿਧਾਇਕ ਰੰਧਾਵਾ ਨੇ ਕਿਹਾ ਕਿ ਜੇਕਰ ਨਗਰ ਕੌਂਸਲ 'ਚ ਆਮ ਆਦਮੀ ਪਾਰਟੀ ਨੂੰ ਆਪਣੀ ਕਮੇਟੀ ਬਣਾਉਣ ਦਾ ਮੌਕਾ ਮਿਲਦਾ ਹੈ ਤਾਂ ਸ਼ਹਿਰ ਦੇ ਵਿਕਾਸ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸੜਕਾਂ ਤੇ ਨਿਕਾਸੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਡ ਮੈਦਾਨਾਂ, ਲਾਇਬ੍ਰੇਰੀਆਂ, ਪਾਰਕਾਂ, ਜਿੰਮਾਂ ਤੇ ਹੋਰ ਜਨਤਕ ਸਹੂਲਤਾਂ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੇ ਵੀ ਸਫ਼ਾਈ ਪ੍ਰਬੰਧ, ਪਾਰਕਿੰਗ ਦੀ ਘਾਟ, ਟ੍ਰੈਫਿਕ ਪ੍ਰਬੰਧਨ ਤੇ ਬਰਸਾਤੀ ਪਾਣੀ ਦੀ ਨਿਕਾਸੀ ਵਰਗੇ ਮੁੱਦੇ ਉਭਾਰੇ ਜਿਸ 'ਤੇ ਵਿਧਾਇਕ ਰੰਧਾਵਾ ਨੇ ਭਰੋਸਾ ਦਿਵਾਇਆ ਕਿ 'ਆਪ' ਦੀ ਕਮੇਟੀ ਬਣਨ ਉਪਰੰਤ ਤਰਜ਼ੀਹ ਦੇ ਆਧਾਰ 'ਤੇ ਸਾਰੀਆਂ ਸਮੱਸਿਆਵਾਂ ਹੱਲ ਕਰਵਾਈਆਂ ਜਾਣਗੀਆਂ |
ਪਿਛਲੀ ਖ਼ਬਰ ਵਿਧਾਇਕਾ ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਸ਼ਹਿਰ ਦੀ ਤਰੱਕੀ ਲਈ 'ਆਪ' ਦੇ ਉਮੀਦਵਾਰਾਂ ਦੇ ਹੱਕ 'ਚ ਭੁਗਤਣ ਦੀ ਕੀਤੀ ਅਪੀ... ਅਗਲੀ ਖ਼ਬਰ ਕਸਬਾ ਨਵਾਂਗਰਾਓਾ ਦੇ 21 ਵਾਰਡਾਂ 'ਚ ਚੋਣ ਪ੍ਰਚਾਰ ਸਿਖ਼ਰਾਂ 'ਤੇ ਅਕਾਲੀ ਦਲ ਤੇ ਕਾਂਗਰਸ ਦੇ ਕਈ ਵਾਰਡਾਂ 'ਚ ਉਮੀਦਵਾਰ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।