13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪ੍ਰਧਾਨ ਬਣਨ 'ਤੇ ਖੁਸ਼ੀ ਦੀ ਲਹਿਰ

ਅਜੀਤ ਡੈਸਕ 29-05-2026
ਖਰੜ, 28 ਮਈ (ਗੁਰਮੁੱਖ ਸਿੰਘ ਮਾਨ)- ਭਾਜਪਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਆਗੂਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਕੇ ਨਵੀਂ ਜ਼ਿੰਮੇਵਾਰੀ ਲਈ ਹਾਰਦਿਕ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਗੁਲਦਸਤਾ ਭੇਟ ਕੀਤਾ | ਇਸ ਮੌਕੇ ਲੋਕ ਸਭਾ ਚੋਣਾਂ 'ਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਰਹੇ ਗੇਜਾ ਰਾਮ, ਖੰਨਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਰਾਕੇਸ਼ ਗੁਪਤਾ, ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ, ਭਾਜਪਾ ਪੰਜਾਬ ਸੋਸ਼ਲ ਮੀਡੀਆ ਦੇ ਸੂਬਾ ਕੋ-ਕਨਵੀਨਰ ਨਿਕੁੰਜ ਧਵਨ ਤੇ ਭਾਜਪਾ ਮੰਡਲ ਖਰੜ-3 ਦੇ ਪ੍ਰਧਾਨ ਕੁਸ਼ ਰਾਣਾ ਵੀ ਨਾਲ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਦੁਲਵਾਂ ਖੱਦਰੀ ਵਿਖੇ ਪੀਰਾਂ ਦਾ ਸਾਲਾਨਾ ਮੇਲਾ 3 ਤੇ 4 ਜੂਨ ਨੂੰ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪੰਜਾਬ ਦਾ ਪ੍ਰਧਾਨ ਬਣਨ 'ਤੇ ਪਾਰਟੀ ਨੂੰ ਮਿਲੇਗੀ ਨਵੀਂ ਦਿਸ਼ਾ-ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।