13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪੰਜਾਬ ਦਾ ਪ੍ਰਧਾਨ ਬਣਨ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ -ਉੱਭਾ

ਅਜੀਤ ਡੈਸਕ 29-05-2026
ਐੱਸ. ਏ. ਐੱਸ. ਨਗਰ, 28 ਮਈ (ਤਰਵਿੰਦਰ ਸਿੰਘ ਬੈਨੀਪਾਲ)- ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਸੂਬਾ ਪ੍ਰਧਾਨ ਬਣਨ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਤੇ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ | ਉੱਭਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਤਜਰਬੇਕਾਰ, ਲੋਕ-ਪਿ੍ਆ ਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ ਜਿਨ੍ਹਾਂ ਕੋਲ ਪੰਜਾਬ ਦੀ ਰਾਜਨੀਤੀ ਤੇ ਲੋਕਾਂ ਦੇ ਮੁੱਦਿਆਂ ਦੀ ਗਹਿਰੀ ਸਮਝ ਹੈ | ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਇਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੀ ਭਲਾਈ, ਵਿਕਾਸ ਤੇ ਪੰਜਾਬ ਦੀ ਤਰੱਕੀ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਪਿੰਡਾਂ ਤੇ ਸ਼ਹਿਰਾਂ ਸਮੇਤ ਹਰ ਵਰਗ ਦੇ ਲੋਕਾਂ ਤੱਕ ਹੋਰ ਮਜ਼ਬੂਤੀ ਨਾਲ ਪਹੁੰਚ ਬਣਾਏਗੀ |
ਪਿਛਲੀ ਖ਼ਬਰ ਰਾਜਾ ਰਣਧੀਰ ਸਿੰਘ ਦੀ ਮੌਤ ਦੀ ਖ਼ਬਰ ਖੇਡ ਖੇਤਰ ਲਈ ਗਹਿਰਾ ਸਦਮਾ-ਰਾਜਿੰਦਰ ਸਿੰਘ ਬਡਹੇੜੀ ਅਗਲੀ ਖ਼ਬਰ ਵਾਤਾਵਰਨ ਬਾਬਤ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਜ਼ੀਰਕਪੁਰ ਦੇ ਬਿਲਡਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।