28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਗੈਂਗਸਟਰਾਂ 'ਤੇ ਵਾਰ' ਦਾ 133ਵਾਂ ਦਿਨ ਪੰਜਾਬ ਪੁਲਿਸ ਵਲੋਂ 499 ਥਾਈਾ ਛਾਪੇਮਾਰੀ 221 ਗਿ੍ਫ਼ਤਾਰ <br/>

ਅਜੀਤ ਡੈਸਕ 03-06-2026
ਚੰਡੀਗੜ•, 2 ਜੂਨ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 133ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੇ ਨਾਲ-ਨਾਲ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 33,340 ਹੋ ਗਈਆਂ | ਇਸ ਤੋਂ ਇਲਾਵਾ 81 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 10 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗਿ੍ਫ਼ਤਾਰ ਕੀਤਾ ਹੈ |
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 458ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ•ਾਂ ਦੇ ਕਬਜ਼ੇ ਵਿੱਚੋਂ 910 ਗ੍ਰਾਮ ਹੈਰੋਇਨ, 285 ਨਸ਼ੀਲੀਆਂ ਗੋਲੀਆਂ ਅਤੇ 5.07 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 458 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,282 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਜੀ.ਐੱਮ.ਸੀ.ਐੱਚ-32 ਦੇ ਪੀ.ਜੀ ਡਾਕਟਰ ਦੀ ਬਾਥਰੂਮ 'ਚੋਂ ਮਿਲੀ ਲਾਸ਼ ਮੁੱਢਲੀ ਜਾਂਚ ਵਿਚ ਖੁਦਕੁਸ਼ੀ ਕਰਨ ਦੀ ਗੱਲ ਆਈ ਸ... ਅਗਲੀ ਖ਼ਬਰ ਕੇਂਦਰੀ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਨੇ ਸ਼ਹਿਰ ਭਰ 'ਚ ਸਿਹਤ ਸੰਭਾਲ ਸਹੂਲਤਾਂ ਦੀ ਕੀਤੀ ਵਿਸਤਿ੍ਤ ਸਮੀਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।