29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਸਮੀਖਿਆ ਲਈ ਤਿਆਰੀਆਂ ਤੇਜ਼, 7 ਜੂਨ ਨੂੰ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ

ਅਜੀਤ ਡੈਸਕ 03-06-2026

ਚੰਡੀਗੜ•, 2 ਜੂਨ (ਅਜੀਤ ਬਿਊਰੋ) – ਪੰਜਾਬ 'ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਸਮੀਖਿਆ (ਐਸ.ਆਈ.ਆਰ.) ਤਹਿਤ ਪ੍ਰੀ-ਮੈਪਿੰਗ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ 84.62 ਫ਼ੀਸਦੀ ਵੋਟਰਾਂ ਦਾ ਰਿਕਾਰਡ ਮੈਪ ਕੀਤਾ ਜਾ ਚੁੱਕਾ ਹੈ | ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 25 ਜੂਨ ਤੋਂ ਘਰੋ-ਘਰੀ ਗਣਨਾ ਸ਼ੁਰੂ ਹੋਵੇਗੀ, ਜਦਕਿ 7 ਜੂਨ ਨੂੰ ਸੂਬੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਮੰਗਲਵਾਰ ਨੂੰ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਚੋਣ ਅਫ਼ਸਰ ਨੇ ਐਸ.ਆਈ.ਆਰ. ਅਧੀਨ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਪ੍ਰੀ-ਮੈਪਿੰਗ ਦੌਰਾਨ ਜਿਨ•ਾਂ ਵੋਟਰਾਂ ਦਾ ਰਿਕਾਰਡ ਮੈਪ ਨਹੀਂ ਹੋ ਸਕਿਆ, ਉਨ•ਾਂ ਦੀ ਸੂਚੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਾਂਝੀ ਕੀਤੀ | ਉਨ•ਾਂ ਦੱਸਿਆ ਕਿ ਇਹ ਸੂਚੀ 27 ਮਈ 2026 ਤੱਕ ਦੇ ਅੰਕੜਿਆਂ ਅਨੁਸਾਰ ਤਿਆਰ ਕੀਤੀ ਗਈ ਹੈ ਅਤੇ ਸੰਭਵ ਹੈ ਕਿ ਇਸ ਤੋਂ ਬਾਅਦ ਕੁਝ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੋਵੇ | ਅਨਿੰਦਿਤਾ ਮਿਤਰਾ ਨੇ ਕਿਹਾ ਕਿ ਘਰੋ-ਘਰੀ ਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ•ਾਂ ਸਿਆਸੀ ਪਾਰਟੀਆਂ ਨੂੰ ਵੀ ਇਸ ਮੁਹਿੰਮ 'ਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ | ਉਨ•ਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੋਟਰ ਪ੍ਰੀ-ਮੈਪਿੰਗ ਦੌਰਾਨ ਦਰਜ਼ ਨਹੀਂ ਹੋ ਸਕਿਆ ਤਾਂ ਉਸ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ | ਅਜਿਹੇ ਮਾਮਲਿਆਂ ਵਿਚ ਚੋਣ ਅਧਿਕਾਰੀ ਵਲੋਂ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ 'ਤੇ ਵੋਟਰ ਦੇ ਵੇਰਵਿਆਂ ਦੀ ਪੁਸ਼ਟੀ ਕੀਤੀ ਜਾਵੇਗੀ ਅਤੇ ਉਸ ਦੇ ਹੱਕਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 7 ਜੂਨ ਨੂੰ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਇਕ ਰੋਜ਼ਾ ਕੈਂਪ ਲਗਾਏ ਜਾਣਗੇ, ਜਿੱਥੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਵੋਟਰਾਂ ਨੂੰ ਪ੍ਰੀ-ਮੈਪਿੰਗ ਅਤੇ ਹੋਰ ਚੋਣ ਸਬੰਧੀ ਕਾਰਵਾਈਆਂ 'ਚ ਸਹਾਇਤਾ ਕਰਨਗੇ। ਉਨਾਂ ਲੋਕਾਂ ਨੂੰ ਇਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਉਨਾਂ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.-2) ਦੀਆਂ ਨਿਯੁਕਤੀਆਂ ਵਿਚ ਵੀ ਤੇਜ਼ੀ ਲਿਆਉਣ ਲਈ ਕਿਹਾ ਅਤੇ ਦੱਸਿਆ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਏ.-2 ਦੀ ਭੂਮਿਕਾ ਬਹੁਤ ਅਹਿਮ ਰਹੇਗੀ। ਇਸ ਮੌਕੇ ਅਨਿੰਦਿਤਾ ਮਿਤਰਾ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ 'ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਮੀਖਿਆ ਦੇ ਪਹਿਲਾਂ ਜਾਰੀ ਕੀਤੇ ਗਏ ਕਾਰਜਕ੍ਰਮ ਵਿਚ ਅੰਸ਼ਿਕ ਸੋਧ ਕੀਤੀ ਗਈ ਹੈ। ਹੁਣ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਬਾਅਦ ਦਾਅਵੇ ਅਤੇ ਇਤਰਾਜ਼ ਦਾਖ਼ਲ ਕਰਨ ਦੀ ਮਿਆਦ 3 ਅਗਸਤ ਤੋਂ 2 ਸਤੰਬਰ 2026 ਤੱਕ ਹੋਵੇਗੀ, ਜਦਕਿ ਇਨਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਬਾਕੀ ਸਮਾਂ-ਸਾਰਣੀ ਪਹਿਲਾਂ ਵਾਂਗ ਹੀ ਬਰਕਰਾਰ ਰਹੇਗੀ। ਮੀਟਿੰਗ ਵਿਚ ਵਧੀਕ ਸੀ.ਈ.ਓ. ਅਮਨਦੀਪ ਗਰਗ, ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਅਤੇ ਗੁਰਿੰਦਰ ਸਿੰਘ ਸੋਢੀ ਤੋਂ ਇਲਾਵਾ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਬਹੁਜਨ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਪੰਜਾਬ ਕਾਂਗਰਸ ਵਿਚ ਵੱਡੇ ਬਦਲਾਅ ਨੂੰ ਲੈ ਕੇ ਫਿਰ ਫਸਿਆ ਪੇਚ, ਦੁਵਿਧਾ 'ਚ ਹਾਈਕਮਾਨ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਵਿਸ਼ਵ ਵਾਤਾਵਰਨ ਦਿਵਸ ਤੋਂ ਪਹਿਲਾਂ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।