29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 03-06-2026
ਕਿਸਾਨ ਆਗੂਆਂ ਨੇ ਡੀ. ਸੀ. ਨੂੰ ਸੌਂਪਿਆ ਮੰਗ-ਪੱਤਰ
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ•ਾ ਮੁਹਾਲੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਇਕੱਠੇ ਹੋ ਕੇ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਉਪਰੰਤ ਕਿਸਾਨ ਆਗੂਆਂ ਵਲੋਂ ਡੀ. ਸੀ. ਨੂੰ ਆਪਣਾ ਮੰਗ-ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਬੀ. ਕੇ. ਯੂ. ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕੇਂਦਰ ਸਰਕਾਰ ਤੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ 'ਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫ਼ਿਕੇਸ਼ਨ ਰੱਦ ਕਰਨ, ਯੂਰੀਆ ਤੇ ਡੀ. ਏ. ਪੀ. ਖਾਦ ਲੋੜ ਅਨੁਸਾਰ ਮੁਹੱਈਆ ਕਰਵਾਉਣ ਅਤੇ ਡੀਜ਼ਲ ਦੀਆਂ ਵਧਾਈਆਂ ਗਈਆਂ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ | ਉਨ•ਾਂ ਕੇਂਦਰ ਸਰਕਾਰ ਵਲੋਂ ਫ਼ਸਲਾਂ ਦੀ ਐਮ. ਐਸ. ਪੀ. ਵਿਚ ਕੀਤੇ ਗਏ ਨਿਗੁਣੇ ਵਾਧੇ ਨੂੰ ਰੱਦ ਕਰਦਿਆਂ ਸਾਰੀਆਂ ਫ਼ਸਲਾਂ ਦੀ ਐਮ. ਐਸ. ਪੀ. 'ਤੇ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕਰਨ ਦੀ ਮੰਗ ਕੀਤੀ | ਇਸ ਮੌਕੇ ਕਿਸਾਨ ਆਗੂਆਂ ਨੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਨੂੰ ਵੀ ਪੂਰਨ ਸਮਰਥਨ ਦਿੰਦਿਆਂ 400 ਦੇ ਕਰੀਬ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਨ ਤੇ ਰੈਗੂਲਰ ਕਰਨ ਦੀ ਮੰਗ ਕੀਤੀ | ਇਸ ਮੌਕੇ ਪਰਮਦੀਪ ਸਿੰਘ ਬੈਦਵਾਦ, ਅੰਗਰੇਜ਼ ਸਿੰਘ, ਜਗਜੀਤ ਸਿੰਘ, ਕਿ੍ਪਾਲ ਸਿੰਘ, ਦਵਿੰਦਰ ਸਿੰਘ, ਰਾਮ ਕਿ੍ਸ਼ਨ, ਹਰਜੀਤ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ, ਤੇਜਿੰਦਰ ਸਿੰਘ, ਨੈਬ ਸਿੰਘ, ਅਮਰਜੀਤ ਸਿੰਘ, ਗੁਰਮੀਤ ਸਿੰਘ ਤੇ ਰੁਪਿੰਦਰ ਸਿੰਘ ਆਦਿ ਕਿਸਾਨ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਵੀ ਹਾਜ਼ਰ ਸਨ |


ਪਿਛਲੀ ਖ਼ਬਰ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਚੋਰੀ ਦਾ ਇਕ ਹੋਰ ਮੋਟਰਸਾਈਕਲ ਤੇ ਐਕਟਿਵਾ ਬਰਾਮਦ <br/> ਅਗਲੀ ਖ਼ਬਰ ਮਰਨ ਉਪਰੰਤ ਅੱਖਾਂ ਦਾਨ ਕਰਨ ਵਾਲੀ ਸਵ. ਨੀਲਮ ਅਰੋੜਾ ਦੇ ਪਰਿਵਾਰ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।