29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਚੜਿ੍ਹਆ ਵਿਜੀਲੈਂਸ ਬਿਊਰੋ ਅੜਿੱਕੇ <br/>

ਅਜੀਤ ਡੈਸਕ 03-06-2026
ਚੰਡੀਗੜ•, 2 ਜੂਨ (ਅਜੀਤ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਦੇ ਪਾਤੜਾਂ ਅਧੀਨ ਆਉਂਦੇ ਪੁਲਿਸ ਥਾਣਾ ਸ਼ੁਤਰਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ |
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਕਰਾਹਾ ਦੇ ਇੱਕ ਵਸਨੀਕ ਵਲੋਂ ਦਰਜ਼ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਉਕਤ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿਚ ਜ਼ਖਮੀ ਹੋ ਗਏ ਸਨ | ਇਸ ਸਬੰਧ 'ਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ•ਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਦੋਸ਼ੀ ਅਧਿਕਾਰੀ ਬਾਅਦ ਵਿਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ਼ ਕਰਨ ਲਈ ਹਸਪਤਾਲ ਪੁੱਜਾ ਸੀ | ਮੁਲਜ਼ਮ ਏ.ਐਸ.ਆਈ. ਨੇ ਹਮਲਾ ਕਰਨ ਵਾਲੀ ਦੂਜੀ ਧਿਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ | ਸ਼ਿਕਾਇਤਕਰਤਾ ਵਲੋਂ ਬੇਨਤੀ ਕਰਨ 'ਤੇ ਮੁਲਜ਼ਮ ਏ.ਐਸ.ਆਈ 18 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ | ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ | ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 18 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਇਸ ਸਬੰਧ 'ਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਲਜ਼ਮ ਵਿਰੁੱਧ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |

ਪਿਛਲੀ ਖ਼ਬਰ ਟੈਫੇ ਦੀ ਮੈਸੀ ਫਰਗੂਸਨ ਡਾਇਨਾਟ੍ਰੈਕ ਸੀਰੀਜ਼ ਨੇ 50,000 ਟਰੈਕਟਰਾਂ ਦੀ ਵਿਕਰੀ ਦੀ ਉਪਲਬਧੀ ਪ੍ਰਾਪਤ ਕੀਤੀ <br/> ਅਗਲੀ ਖ਼ਬਰ ਸ਼੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਡੇਰਾਬੱਸੀ ਵਿੱਚ ਦਾਖਲੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।