29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕਬੱਡੀ ਦਾ 'ਚੀਤਾ' ਕਹੇ ਜਾਣ ਵਾਲੇ ਮਸ਼ਹੂਰ ਖਿਡਾਰੀ ਕਿੰਦਾ ਬਿਹਾਰੀਪੁਰੀਆ 'ਆਪ' ਵਿਚ ਹੋਏ ਸ਼ਾਮਿਲ <br/>

ਅਜੀਤ ਡੈਸਕ 03-06-2026
ਚੰਡੀਗੜ•, 2 ਜੂਨ (ਸੁਖਵਿੰਦਰ ਸਿੰਘ ਸ਼ਾਨ)- ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿਚ 'ਚੀਤਾ' ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ਪ੍ਰਮੁੱਖ ਖੇਡ ਹਸਤੀਆਂ ਅਤੇ ਸਮਾਜਿਕ ਆਗੂਆਂ ਸਮੇਤ ਪਾਰਟੀ ਵਿਚ ਸ਼ਾਮਲ ਹੋ ਗਏ | ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿਚ ਰਸਮੀ ਤੌਰ 'ਤੇ ਸਵਾਗਤ ਕੀਤਾ | ਉਨ•ਾਂ ਕਿਹਾ ਕਿ ਸਤਿਕਾਰਤ ਖਿਡਾਰੀਆਂ ਅਤੇ ਨੌਜਵਾਨ ਆਗੂਆਂ ਵਲੋਂ ਮਿਲ ਰਿਹਾ ਲਗਾਤਾਰ ਸਮਰਥਨ 'ਆਪ' ਸਰਕਾਰ ਦੀਆਂ ਨੀਤੀਆਂ ਅਤੇ ਸ਼ਾਸਨ ਵਿਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ | ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ•, ਬੱਬੂ ਝਨੇੜੀ ਅਤੇ ਸੇਮਾ ਘਰਾਚੋਂ , ਕਬੱਡੀ ਖਿਡਾਰੀ ਮਲਕੀਤ ਸਿੰਘ ਅਤੇ ਬਰਿੰਦਰ ਸਿੰਘ ਪਾਰਟੀ ਵਿਚ ਸ਼ਾਮਲ ਹੋਏ | ਇਸ ਤੋਂ ਇਲਾਵਾ ਨਾਮਵਰ ਰੈਫਰੀ ਸਤਗੁਰ ਝਨੇੜੀ, ਅੰਤਰਰਾਸ਼ਟਰੀ ਕਮੈਂਟੇਟਰ ਕੁਲਬੀਰ ਟਿੰਬਰਵਾਲ, ਨੌਜਵਾਨ ਆਗੂ ਅਮਰਿੰਦਰ ਸਿੰਘ ਰੋੜੀਆਂ ਅਤੇ ਸਤਨਾਮ ਸਿੰਘ ਵਿਰਕ ਦੇ ਨਾਲ-ਨਾਲ ਮਨਜੋਤ ਸਿੰਘ ਅਤੇ ਹਰਦੀਪ ਸਿੰਘ ਨੇ ਵੀ ਆਪ ਦਾ ਪੱਲਾ ਫੜਿਆ | ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨੌਜਵਾਨਾਂ ਅਤੇ ਖੇਡ ਜਗਤ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕਾਰਜ ਕਰ ਰਹੀ ਹੈ | ਉਨਾਂ ਭਰੋਸਾ ਪ੍ਰਗਟਾਇਆ ਕਿ ਇਨ•ਾਂ ਪ੍ਰਮੁੱਖ ਸ਼ਖਸੀਅਤਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਜ਼ਮੀਨੀ ਪੱਧਰ 'ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਵਿਚ ਮਦਦ ਮਿਲੇਗੀ |

ਪਿਛਲੀ ਖ਼ਬਰ ਪ੍ਰੋ. ਰੰਜੂ ਬਾਂਸਲ ਨੇ ਯੂ.ਆਈ.ਪੀ.ਐਸ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿਚ ਸਾਕਾਰ ਕਰ ਰਹੀ ਹੈ ਸਰਕਾਰ-ਮੁੱਖ ਮੰਤਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।