29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ 'ਚ ਦੇਸ਼ ਭਰ 'ਚੋਂ ਪਹਿਲਾ ਰੈਂਕ ਹਾਸਿਲ ਕੀਤਾ <br/>

ਅਜੀਤ ਡੈਸਕ 03-06-2026
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਮੁਹਾਲੀ ਦੀ ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਲਿਸਟ ਵਿਚ ਦੇਸ਼ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਇਕ ਹੋਰ ਮਹਿਲਾ ਕੈਡਿਟ ਕੋਮਲਪ੍ਰੀਤ ਕੌਰ ਨੇ ਵਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ. ਡੀ. ਏ.) ਖੜਕਵਾਸਲਾ ਵਿਚ ਦਾਖ਼ਲੇ ਲਈ ਦੇਸ਼ ਭਰ 'ਚੋਂ 18ਵਾਂ ਰੈਂਕ ਹਾਸਿਲ ਕੀਤਾ ਹੈ | ਕੈਡਿਟ ਮਹਿਕਪ੍ਰੀਤ ਕੌਰ ਰੂਪਨਗਰ ਦੇ ਪਿੰਡ ਪਪਰਾਲੀ ਦੇ ਕਿਸਾਨ ਅਮਰਜੀਤ ਸਿੰਘ ਅਤੇ ਰੁਪਿੰਦਰ ਕੌਰ ਦੀ ਧੀ ਹੈ, ਜਦਕਿ ਕੋਮਲਪ੍ਰੀਤ ਕੌਰ ਅੰਮਿ੍ਤਸਰ ਦੇ ਪਿੰਡ ਸ਼ਹੂਰਾ ਦੇ ਗੁਰਮੀਤ ਸਿੰਘ ਅਤੇ ਬਲਜੀਤ ਕੌਰ ਦੀ ਧੀ ਹੈ | ਕੋਮਲਪ੍ਰੀਤ ਕੌਰ ਦੇ ਪਿਤਾ ਭਾਰਤੀ ਫ਼ੌਜ ਵਿਚ ਹੌਲਦਾਰ ਹਨ | ਦੋਵੇਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ•ਾਂ ਦੀ ਸਫਲਤਾ ਇਕ ਨਵੇਂ ਤੇ ਅਭਿਲਾਸ਼ੀ ਪੰਜਾਬ ਦੇ ਦਿ੍ਸ਼ਟੀਕੋਣ ਨੂੰ ਦਰਸਾਉਂਦੀ ਹੈ | ਉਨ•ਾਂ ਕਿਹਾ ਕਿ ਮਹਿਕਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਨੇ ਭਾਰਤ ਦੀ ਸਭ ਤੋਂ ਮੁਸ਼ਕਿਲ ਰੱਖਿਆ ਪ੍ਰੀਖਿਆ ਪਾਸ ਕਰਕੇ ਛੋਟੇ ਕਸਬਿਆਂ ਅਤੇ ਪਿੰਡਾਂ ਤੋਂ ਆਉਣ ਵਾਲੀ ਪੰਜਾਬ ਦੀ ਹਰ ਧੀ ਵਿਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਨਵਾਂ ਜੋਸ਼ ਭਰਿਆ ਹੈ | ਇਸੇ ਦੌਰਾਨ ਇਸ ਪ੍ਰਾਪਤੀ 'ਤੇ ਮਾਣ ਮਹਿਸੂਸ ਕਰਦਿਆਂ ਮਾਈ ਭਾਗੋ ਏ. ਐਫ. ਪੀ. ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ (ਸੇਵਾ-ਮੁਕਤ ਏ. ਵੀ. ਐਸ. ਐਮ.) ਨੇ ਕਿਹਾ ਕਿ ਰੱਖਿਆ ਸੇਵਾਵਾਂ ਵਿਚ ਮਹਿਲਾਵਾਂ ਲਈ ਨਾ-ਮਾਤਰ ਅਸਾਮੀਆਂ ਵਿਰੁੱਧ ਪਹਿਲਾ ਆਲ ਇੰਡੀਆ ਰੈਂਕ ਪ੍ਰਾਪਤ ਕਰਨਾ ਵੱਡੀ ਪ੍ਰਾਪਤੀ ਹੈ | ਮਹਿਕਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਦੀ ਇਸ ਪ੍ਰਾਪਤੀ ਨੇ ਹਥਿਆਰਬੰਦ ਸੈਨਾਵਾਂ ਵਿਚ ਸੂਬੇ ਦੀਆਂ ਹੋਰਨਾਂ ਲੜਕੀਆਂ ਨੂੰ ਭੇਜਣ ਸੰਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦਿੱਤਾ

ਪਿਛਲੀ ਖ਼ਬਰ ਪੂਰਬ ਪ੍ਰੀਮੀਅਮ ਅਪਾਰਟਮੈਂਟ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਭਾਜਪਾ ਦੀ ਜੇਤੂ ਉਮੀਦਵਾਰ ਗੁਰਪ੍ਰੀਤ ਕੌਰ ਉੱਭਾ ਦਾ ਸਨਮਾਨ... ਅਗਲੀ ਖ਼ਬਰ ਪ੍ਰੋ. ਰੰਜੂ ਬਾਂਸਲ ਨੇ ਯੂ.ਆਈ.ਪੀ.ਐਸ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।