29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੁਲਿਸ ਵਲੋਂ ਫਰਜ਼ੀ ਕਾਲ ਸੈਂਟਰ 'ਤੇ ਛਾਪੇਮਾਰੀ ਕਰ ਕੇ ਅਮਰੀਕੀ ਨਾਗਰਿਕਾਂ ਨਾਲ ਠੱਗੀ ਕਰਨ ਵਾਲੇ ਰੈਕਟ ਦੇ 4 ਮੁੱਖ ਮੁਲਜ਼ਮ ਗਿ੍ਫ਼ਤਾਰ <br/>

ਅਜੀਤ ਡੈਸਕ 03-06-2026
11.30 ਲੱਖ ਦੀ ਨਕਦੀ, ਕੰਪਿਊਟਰ ਅਤੇ ਸੋਨੇ ਦੇ ਗਹਿਣੇ ਬਰਾਮਦ
ਪੰਚਕੂਲਾ, 2 ਜੂਨ (ਕਪਿਲ)-ਪੰਚਕੂਲਾ ਪੁਲਿਸ ਦੀ ਸਾਈਬਰ ਟੀਮ ਵਲੋਂ ਸਥਾਨਕ ਸੈਕਟਰ-2 ਦੀ ਮਾਰਕੀਟ 'ਚ ਚੱਲ ਰਹੇ ਇਕ ਫਰਜ਼ੀ ਕਾਲ ਸੈਂਟਰ 'ਤੇ ਛਾਪੇਮਾਰੀ ਕਰਕੇ ਅੰਤਰਰਾਸ਼ਟਰੀ ਸਾਈਬਰ ਠੱਗੀ ਦੇ ਵੱਡੇ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਹੈ | ਇਸ ਕਾਰਵਾਈ ਦੌਰਾਨ ਪੁਲਿਸ ਨੇ 21 ਵਿਅਕਤੀਆਂ ਨੂੰ ਹਿਰਾਸਤ 'ਚ ਲੈਣ ਉਪਰੰਤ ਚਾਰ ਮੁੱਖ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਇਸ ਕਾਰਵਾਈ 'ਚ ਸਾਈਬਰ ਥਾਣਾ ਟੀਮ ਨੇ ਅਲਫਾ ਇਵੈਂਟ ਕੰਪਨੀ ਦੇ ਦਫ਼ਤਰ 'ਤੇ ਰੇਡ ਕੀਤੀ | ਗਿ੍ਫ਼ਤਾਰ ਕੀਤੇ ਗਏ ਮੁੱਖ ਮੁਲਜ਼ਮਾਂ ਦੀ ਪਛਾਣ ਨਵਦੀਪ, ਅਕਸ਼ੈ ਟਿੱਕੂ, ਰਜ਼ਾ ਅਤੇ ਅੰਕੁਰ ਕਪੂਰ ਵਜੋਂ ਹੋਈ ਹੈ | ਪੁਲਿਸ ਨੇ ਮੌਕੇ ਤੋਂ 19 ਕੰਪਿਊਟਰ, 3 ਲੈਪਟਾਪ, 3 ਵਾਕੀ-ਟਾਕੀ, 16 ਹੈੱਡਸੈੱਟ, 2 ਵਾਈ-ਫਾਈ ਰਾਊਟਰ, 1 ਨੋਟ ਗਿਣਨ ਵਾਲੀ ਮਸ਼ੀਨ, 3 ਪੀ.ਓ.ਐਸ. ਮਸ਼ੀਨਾਂ, 11.30 ਲੱਖ ਰੁਪਏ ਨਕਦ ਅਤੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ | ਪੁਲਿਸ ਵਲੋਂ ਸਾਰੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ | ਪੁਲਿਸ ਅਨੁਸਾਰ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਕਾਲ ਸੈਂਟਰ ਅਮਰੀਕੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਂਦਾ ਸੀ | ਮੁਲਜ਼ਮ ਆਪਣੇ ਆਪ ਨੂੰ ਅਮੇਜ਼ਾਨ ਕਸਟਮਰ ਕੇਅਰ ਅਧਿਕਾਰੀ ਦੱਸ ਕੇ ਲੋਕਾਂ ਨਾਲ ਸੰਪਰਕ ਕਰਦੇ ਸਨ ਅਤੇ ਉਨ੍ਹਾਂ ਤੋਂ ਕ੍ਰੈਡਿਟ ਕਾਰਡ ਸਮੇਤ ਹੋਰ ਗੁਪਤ ਜਾਣਕਾਰੀਆਂ ਹਾਸਿਲ ਕਰਕੇ ਠੱਗੀ ਕਰਦੇ ਸਨ | ਇਸੇ ਕਾਰਨ ਕਾਲ ਸੈਂਟਰ ਦਾ ਕੰਮਕਾਜ ਵੀ ਅਮਰੀਕੀ ਸਮੇਂ ਅਨੁਸਾਰ ਸ਼ਾਮ 7 ਵਜੇ ਤੋਂ ਰਾਤ 3 ਵਜੇ ਤੱਕ ਚਲਦਾ ਸੀ | ਪੁਲਿਸ ਜਾਂਚ ਮੁਤਾਬਕ ਇਸ ਰੈਕਟ ਨੂੰ ਚਲਾਉਣ ਲਈ ਫਰਾਟੇਦਾਰ ਅੰਗਰੇਜ਼ੀ ਬੋਲਣ ਵਾਲੇ ਕਰੀਬ 20 ਨੌਜਵਾਨ ਲੜਕੇ-ਲੜਕੀਆਂ ਨੂੰ 20 ਤੋਂ 25 ਹਜ਼ਾਰ ਰੁ. ਮਹੀਨਾਵਾਰ ਤਨਖਾਹ 'ਤੇ ਨੌਕਰੀ 'ਤੇ ਰੱਖਿਆ ਗਿਆ ਸੀ ਅਤੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਵਿਸ਼ੇਸ਼ ਟ੍ਰੇਨਿੰਗ ਵੀ ਦਿੱਤੀ ਜਾਂਦੀ ਸੀ | ਪੰਚਕੂਲਾ ਪੁਲਿਸ ਕਮਿਸ਼ਨਰ ਪੰਕਜ ਨੈਨ ਨੇ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮਾਂ ਨੂੰ ਰਿਮਾਂਡ 'ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਮਾਮਲੇ ਵਿਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਬਲੌਂਗੀ ਵਿਖੇ ਹੋਏ ਕਤਲ ਦੇ ਮਾਮਲੇ 'ਚ ਦੋ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਪੂਰਬ ਪ੍ਰੀਮੀਅਮ ਅਪਾਰਟਮੈਂਟ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਭਾਜਪਾ ਦੀ ਜੇਤੂ ਉਮੀਦਵਾਰ ਗੁਰਪ੍ਰੀਤ ਕੌਰ ਉੱਭਾ ਦਾ ਸਨਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।