29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਯੂ-ਟਿਊਬਰ ਰੋਜਰ ਸੰਧੂ ਦੇ ਘਰ 'ਚ ਬੰਬਨੁਮਾ ਵਸਤੂ ਸੁੱਟਣ ਦੇ ਮਾਮਲੇ 'ਚ 6 ਮੁਲਜ਼ਮਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ <br/>

ਅਜੀਤ ਡੈਸਕ 03-06-2026
ਐੱਸ. ਏ. ਐੱਸ. ਨਗਰ, 2 ਜੂਨ (ਕਪਿਲ ਵਧਵਾ)–ਜਲੰਧਰ ਆਧਾਰਿਤ ਯੂ-ਟਿਊਬਰ ਨਵਦੀਪ ਸਿੰਘ ਉਰਫ਼ ਰੋਜਰ ਸੰਧੂ ਦੇ ਘਰ 'ਚ ਬੰਬਨੁਮਾ ਵਸਤੂ ਸੁੱਟਣ ਦੇ ਮਾਮਲੇ ਵਿਚ ਫ਼ਰਾਰ ਚੱਲ ਰਹੇ 6 ਮੁਲਜ਼ਮਾਂ ਖ਼ਿਲਾਫ਼ ਐਨ. ਆਈ. ਏ. ਦੀ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਨੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ | ਵਿਸ਼ੇਸ਼ ਜੱਜ ਐਨ. ਆਈ. ਏ. ਦਿਨੇਸ਼ ਕੁਮਾਰ ਵਾਧਵਾ ਨੇ ਮੰਗਲਵਾਰ ਨੂੰ ਇਹ ਹੁਕਮ ਐਨ. ਆਈ. ਏ. ਵਲੋਂ ਦਾਇਰ ਅਰਜ਼ੀ 'ਤੇ ਸੁਣਵਾਈ ਦੌਰਾਨ ਜਾਰੀ ਕੀਤੇ | ਅਦਾਲਤ ਵਲੋਂ ਜਿਨ•ਾਂ ਮੁਲਜ਼ਮਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ, ਉਨ•ਾਂ ਵਿਚ ਮੁਹੰਮਦ ਜਸ਼ੀਨ ਅਖ਼ਤਰ ਉਰਫ਼ ਯਾਸ਼ਿਨ ਉਰਫ਼ ਜੈਸੀ, ਭਾਨੰੂ ਪ੍ਰਤਾਪ ਉਰਫ਼ ਭਾਨੰੂ ਰਾਣਾ, ਗੌਰਵ ਗਿੱਲ ਉਰਫ਼ ਗੌਰਵ ਕੈਨੇਡਾ, ਹਰਪ੍ਰੀਤ ਸਿੰਘ ਉਰਫ਼ ਹਨੀ ਔਲਖ, ਨਵੀਨ ਸ਼ਰਮਾ ਉਰਫ਼ ਵੰਸ਼ ਸ਼ਰਮਾ ਅਤੇ ਅਮਨੀਤ ਚਾਹਲ ਉਰਫ਼ ਅਵਨੀਤ ਕੁਮਾਰ ਉਰਫ਼ ਅਮਨ ਜਾਟ ਸ਼ਾਮਿਲ ਹਨ | ਜ਼ਿਕਰਯੋਗ ਹੈ ਕਿ 16 ਮਾਰਚ 2025 ਨੂੰ ਥਾਣਾ ਮਕਸੂਦਾਂ (ਜਲੰਧਰ ਦਿਹਾਤੀ) ਵਿਖੇ ਦਰਜ ਮਾਮਲੇ ਅਨੁਸਾਰ ਨਵਦੀਪ ਸਿੰਘ ਉਰਫ਼ ਰੋਜਰ ਸੰਧੂ ਦੇ ਘਰ ਦੀ ਬਾਲਕੋਨੀ ਵਿਚ ਇਕ ਗੋਲ ਧਾਤੂ ਸੁੱਟੀ ਗਈ ਸੀ | ਜਾਂਚ ਦੌਰਾਨ ਇਸ ਵਸਤੂ ਦੇ ਹੱਥ ਗੋਲੇ (ਹੈਂਡ ਗ੍ਰਨੇਡ) ਦਾ ਹਿੱਸਾ ਹੋਣ ਦੀ ਪੁਸ਼ਟੀ ਹੋਈ ਸੀ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਾਅਦ ਵਿਚ ਐਫ. ਆਈ. ਆਰ. 'ਚ ਯੂ. ਏ. ਪੀ. ਏ., ਅਸਲ੍ਹਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ ਵੀ ਸ਼ਾਮਿਲ ਕੀਤੀਆਂ ਗਈਆਂ ਸਨ | ਐਨ. ਆਈ. ਏ. ਦੀ ਜਾਂਚ ਮੁਤਾਬਿਕ ਪਾਕਿਸਤਾਨੀ ਨਾਗਰਿਕ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਹਿਜਾਦ ਭੱਟੀ ਇਸ ਸਾਜ਼ਿਸ਼ ਦਾ ਮੁੱਖ ਸੂਤਰਧਾਰ ਹੈ | ਜਾਂਚ ਏਜੰਸੀ ਨੇ ਦਾਅਵਾ ਕੀਤਾ ਹੈ ਕਿ ਸ਼ਹਿਜਾਦ ਭੱਟੀ ਨੇ ਆਪਣੇ ਵਿਦੇਸ਼ਾਂ ਵਿਚ ਬੈਠੇ ਸਾਥੀਆਂ ਅਤੇ ਭਾਰਤ ਆਧਾਰਿਤ ਸਹਿਯੋਗੀਆਂ ਦੀ ਮਦਦ ਨਾਲ ਰੋਜਰ ਸੰਧੂ ਦੇ ਘਰ ਉੱਤੇ ਹਮਲੇ ਦੀ ਯੋਜਨਾ ਬਣਾਈ ਸੀ | ਜਾਂਚ ਦੌਰਾਨ ਕਾਲ ਡਿਟੇਲ ਰਿਕਾਰਡ, ਹੋਟਲ ਰਿਕਾਰਡ, ਸੀ. ਸੀ. ਟੀ. ਵੀ. ਫੁਟੇਜ਼ ਅਤੇ ਹੋਰ ਤਕਨੀਕੀ ਸਬੂਤ ਇਕੱਠੇ ਕੀਤੇ ਗਏ ਸਨ | ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਜਾਂਚ ਵਿਚ ਸ਼ਾਮਿਲ ਹੋਣ ਲਈ ਕਈ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ, ਪਰ ਉਹ ਆਪਣੇ ਪਤਿਆਂ 'ਤੇ ਨਹੀਂ ਮਿਲੇ ਅਤੇ ਵਿਦੇਸ਼ਾਂ ਵਿਚ ਰਹਿ ਰਹੇ ਹਨ | ਏਜੰਸੀ ਨੇ ਦਲੀਲ ਦਿੱਤੀ ਕਿ ਮੁਲਜ਼ਮਾਂ ਦੀ ਗਿ੍ਫ਼ਤਾਰੀ ਅਤੇ ਉਨ•ਾਂ ਖ਼ਿਲਾਫ਼ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਲਈ ਗ਼ੈਰ-ਜ਼ਮਾਨਤੀ ਵਾਰੰਟ ਜ਼ਰੂਰੀ ਹਨ | ਅਦਾਲਤ ਨੇ ਐਨ. ਆਈ. ਏ. ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਕਿਹਾ ਕਿ ਮੁਲਜ਼ਮਾਂ ਦੇ ਸਵੈ-ਇੱਛਾ ਨਾਲ ਅਦਾਲਤ 'ਚ ਪੇਸ਼ ਹੋਣ ਦੀ ਸੰਭਾਵਨਾ ਨਹੀਂ ਹੈ ਅਤੇ ਉਨ•ਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨਾ ਲਾਜ਼ਮੀ ਹੈ | ਇਸ ਤੋਂ ਬਾਅਦ ਅਦਾਲਤ ਨੇ ਸਾਰੇ ਛੇ ਮੁਲਜ਼ਮਾਂ ਖ਼ਿਲਾਫ਼ ਖੁੱਲ•ੀ ਮਿਤੀ ਵਾਲੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਹਲਕਾ ਖਰੜ ਦੇ 9 ਸਰਕਲ ਪ੍ਰਧਾਨਾਂ ਦੀ ਕੀਤੀ ਨਿਯੁਕਤੀ <br/>... ਅਗਲੀ ਖ਼ਬਰ ਬਲੌਂਗੀ ਵਿਖੇ ਹੋਏ ਕਤਲ ਦੇ ਮਾਮਲੇ 'ਚ ਦੋ ਮੁਲਜ਼ਮ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।