29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡਾ. ਸੰਨੀ ਆਹਲੂਵਾਲੀਆ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ 2 ਬੱਸਾਂ ਨੂੰ ਕੀਤਾ ਰਵਾਨਾ <br/>

ਅਜੀਤ ਡੈਸਕ 03-06-2026
ਐੱਸ. ਏ. ਐੱਸ. ਨਗਰ, 2 ਜੂਨ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਜ਼ੁਰਗਾਂ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਅੱਜ ਵਿਧਾਨ ਸਭਾ ਹਲਕਾ ਮੁਹਾਲੀ ਦੇ ਵਾ. ਨੰ. 6 ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਸਥਾਨਕ ਕੌਂਸਲਰ ਡਾ. ਸੰਨੀ ਆਹਲੂਵਾਲੀਆ ਵਲੋਂ ਸ੍ਰੀ ਅੰਮਿ੍ਤਸਰ ਲਈ ਰਵਾਨਾ ਕੀਤਾ ਗਿਆ | ਇਹ ਬੱਸਾਂ ਫੇਜ਼-3ਏ ਅਤੇ ਫੇਜ਼-3ਬੀ1 ਤੋਂ ਰਵਾਨਾ ਹੋਈਆਂ | ਇਸ ਮੌਕੇ ਵਾਰਡ ਦੀਆਂ ਵੱਖ-ਵੱਖ ਆਰ. ਡਬਲਿਊ. ਏਜ਼ ਦੇ ਪ੍ਰਧਾਨ, ਸਮਾਜ ਸੇਵੀ ਤੇ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ | ਇਸ ਮੌਕੇ ਡਾ. ਆਹਲੂਵਾਲੀਆ ਨੇ ਕਿਹਾ ਕਿ ਇਸ ਯੋਜਨਾ ਦਾ ਮਕਸਦ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਨੂੰ ਆਦਰ ਸਹਿਤ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ | ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਵਾਏ ਜਾਣਗੇ | ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਜਲਿ੍ਹਆਂਵਾਲਾ ਬਾਗ ਤੇ ਵਾਹਗਾ ਬਾਰਡਰ ਵਿਖੇ ਵੀ ਲਿਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਸਮੁੱਚੇ ਪ੍ਰਬੰਧ ਪੰਜਾਬ ਸਰਕਾਰ ਵਲੋਂ ਮੁਫ਼ਤ ਕੀਤੇ ਗਏ ਹਨ |

ਪਿਛਲੀ ਖ਼ਬਰ ਦਿਨ-ਦਿਹਾੜੇ ਘਰ 'ਚ ਦਾਖ਼ਲ ਹੋ ਕੇ ਪਿਸਤੌਲ ਦੀ ਨੋਕ 'ਤੇ ਮਹਿਲਾ ਨਾਲ ਲੁੱਟ ਦਾ ਦੋਸ਼ <br/> ਅਗਲੀ ਖ਼ਬਰ 6 ਸਾਲ ਪੁਰਾਣੇ ਐੱਨ.ਡੀ.ਪੀ.ਐੱਸ. ਮਾਮਲੇ 'ਚ ਦੋਸ਼ੀ ਨੂੰ 10 ਸਾਲ ਕੈਦ ਤੇ 1 ਲੱਖ ਰੁਪਏ ਜੁਰਮਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।