30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਫਾਈਟ ਫਾਰ ਹਿਊਮਨ ਰਾਈਟਸ ਵੈੱਲਫ਼ੇਅਰ ਵਲੋਂ ਬੀਬੀ ਚਰਨਜੀਤ ਕੌਰ ਦਾ ਸਨਮਾਨ <br/>

ਅਜੀਤ ਡੈਸਕ 03-06-2026
ਮਾਜਰੀ, 2 ਜੂਨ (ਕੁਲਵੰਤ ਸਿੰਘ ਧੀਮਾਨ)-ਫਾਈਟ ਫਾਰ ਹਿਊਮਨ ਰਾਈਟਸ ਵੈੱਲਫ਼ੇਅਰ ਸੰਸਥਾ ਦੇ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ 'ਚ ਬੀਬੀ ਤਰਨਜੀਤ ਕੌਰ ਦਾ ਨਵਾਂਗਰਾਓਾ ਤੋਂ ਮੁੜ ਕੌਂਸਲਰ ਚੁਣੇ ਜਾਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬੀਬੀ ਤਰਨਜੀਤ ਕੌਰ ਦੇ ਪੁੱਤਰ ਰਵਨੀਤ ਸਿੰਘ ਬੈਂਸ ਵੀ ਹਾਜ਼ਰ ਸਨ | ਇਸ ਮੌਕੇ ਸੰਸਥਾ ਦੇ ਨੁਮਾਇੰਦਿਆਂ ਨੇ ਬੀਬੀ ਤਰਨਜੀਤ ਕੌਰ ਵਲੋਂ ਪਿਛਲੇ ਸਮੇਂ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ 'ਚ ਵੀ ਇਸੇ ਤਰ੍ਹਾਂ ਵਿਕਾਸ ਅਤੇ ਸਮਾਜ ਭਲਾਈ ਦੇ ਕੰਮਾਂ ਦੀ ਲੜੀ ਨੂੰ ਜਾਰੀ ਰੱਖਣਗੇ | ਇਸ ਮੌਕੇ ਬੀਬੀ ਤਰਨਜੀਤ ਕੌਰ ਨੇ ਭਰੋਸਾ ਦਿਵਾਇਆ ਕਿ ਉਹ ਪਹਿਲਾਂ ਦੀ ਤਰ੍ਹਾਂ ਨਿਰਪੱਖਤਾ ਨਾਲ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਅਤੇ ਸਮਾਜ ਭਲਾਈ ਦੇ ਕੰਮਾਂ ਨੂੰ ਤਰਜ਼ੀਹ ਦੇਣਗੇ | ਇਸ ਮੌਕੇ ਫਾਈਟ ਫਾਰ ਹਿਊਮਨ ਰਾਈਟਸ ਵੈੱਲਫ਼ੇਅਰ ਦੇ ਪ੍ਰਧਾਨ ਜਸਬੀਰ ਸਿੰਘ, ਵਾਈਸ ਪ੍ਰਧਾਨ ਜਗਜੀਤ ਸਿੰਘ, ਵਾਈਸ ਪ੍ਰਧਾਨ ਪਰਮਜੀਤ ਸਿੰਘ ਤੇ ਜੋਧ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹਿਰੀ ਤੇ ਪੇਂਡੂ ਖੇਤਰ 'ਚ ਖੁੱਲ੍ਹੇਆਮ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਨੇ ਹਾਦਸੇ ਤੇ ਫ਼ਸਲਾਂ ਦਾ ਹੋ ਰਿਹੈ... ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੇ ਭਾਰਤ ਨੂੰ ਵਿਕਾਸ ਦੀ ਨਵੀਂ ਉਚਾਈ 'ਤੇ ਪਹੁੰਚਾਇਆ : ਬੀਬੀ ਰਾਮੂਵਾਲੀਆ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।