30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਅਧਿਆਪਕ ਅਤੇ ਵਿਦਿਆਰਥੀ ਮੰਗਾਂ ਨੂੰ ਲੈ ਕੇ ਵਿੱਦਿਆ ਭਵਨ ਮੁਹਾਲੀ ਅੱਗੇ ਸੂਬਾ ਪੱਧਰੀ ਰੋਸ ਰੈਲੀ

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਵਿੱਦਿਆ ਭਵਨ ਅੱਗੇ ਕੀਤੀ ਗਈ ਸੂਬਾ ਪੱਧਰੀ ਰੋਸ ਰੈਲੀ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅਧਿਆਪਕ | ਅਜੀਤ ਤਸਵੀਰ <br/> 03-06-2026
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਵਿੱਦਿਆ ਭਵਨ ਮੁਹਾਲੀ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ, ਜਿਸ ਵਿਚ ਸ਼ਾਮਿਲ ਸੈਂਕੜੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਪੰਜਾਬ ਸਰਕਾਰ ਦਾ ਕੋਈ ਵੀ ਅਧਿਕਾਰੀ ਅਧਿਆਪਕਾਂ ਤੋਂ ਮੰਗ ਪੱਤਰ ਲੈਣ ਲਈ ਨਹੀਂ ਪੁੱਜਿਆ, ਜਿਸ ਕਾਰਨ ਰੋਹ ਵਿਚ ਆਏ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਚੰਡੀਗੜ੍ਹ ਵਿਚਲੇ ਨਿਵਾਸ ਵੱਲ ਰੋਸ ਮਾਰਚ ਕਰਨਾ ਸ਼ੁਰੂ ਕਰ ਦਿੱਤਾ | ਇਸ ਦੌਰਾਨ ਅਧਿਆਪਕਾਂ ਨੇ ਚੰਡੀਗੜ•-ਮੁਹਾਲੀ ਬਾਰਡਰ ਨੇੜੇ ਸੜਕ ਜਾਮ ਕਰ ਦਿੱਤੀ, ਜਿਸ ਤੋਂ ਬਾਅਦ ਮੁਹਾਲੀ ਪ੍ਰਸ਼ਾਸਨ ਵਲੋਂ ਅਧਿਆਪਕ ਆਗੂਆਂ ਨੂੰ ਸਿੱਖਿਆ ਵਿਭਾਗ ਨਾਲ 9 ਜੂਨ ਨੂੰ ਪੈਨਲ ਮੀਟਿੰਗ ਅਤੇ 23 ਜੂਨ ਨੂੰ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਸੌਂਪਿਆ ਗਿਆ, ਜਿਸ ਤੋਂ ਬਾਅਦ ਆਗੂਆਂ ਵਲੋਂ ਰੋਸ ਮਾਰਚ ਸਮਾਪਤ ਕਰ ਦਿੱਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਟੈੱਟ ਦੀ ਬੇਲੋੜੀ ਸ਼ਰਤ ਰੱਦ ਕਰਨ, ਹਰ ਕਾਡਰ ਦੀਆਂ ਤਰੱਕੀਆਂ ਦੀ ਪ੍ਰਕਿਰਿਆ ਉਪਰੋਂ ਸ਼ੁਰੂ ਕਰਕੇ ਮੁਕੰਮਲ ਕਰਨ, ਕੌਮੀ ਸਿੱਖਿਆ ਨੀਤੀ 2020 ਨੂੰ ਪੰਜਾਬ ਵਿਧਾਨ ਸਭਾ ਵਲੋਂ ਰੱਦ ਕਰਕੇ ਪੰਜਾਬ ਦੀ ਬੋਲੀ, ਅਮੀਰ ਸੱਭਿਆਚਾਰ, ਇਤਿਹਾਸਕ ਮਹੱਤਤਾ ਤੇ ਭੂਗੋਲਿਕ ਹਾਲਤਾਂ ਦੇ ਆਧਾਰ 'ਤੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਬਣਾਉਣ, ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਕੰਪਿਊਟਰ ਅਧਿਆਪਕ, ਐਨ.ਐਸ.ਕਿਊ.ਐਫ. ਸਕੀਮ ਅਧੀਨ ਅਧਿਆਪਕ, ਕੱਚੇ ਅਧਿਆਪਕ (ਸਿੱਖਿਆ ਪ੍ਰੋਵਾਈਡਰ, ਈ. ਜੀ. ਐਸ., ਐਸ. ਟੀ. ਆਰ. ਵਲੰਟੀਅਰ), ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਅਤੇ ਠੇਕਾ/ਆਊਟਸੋਰਸ ਆਦਿ ਸਕੀਮਾਂ ਤਹਿਤ ਕੰਮ ਕਰ ਰਹੇ ਸਮੁੱਚੇ ਅਧਿਆਪਕਾਂ ਦਾ ਸਿੱਖਿਆ ਵਿਭਾਗ ਵਿਚ ਰਲੇਵਾਂ ਕਰਕੇ ਤੇ ਸੀ.ਐਸ.ਆਰ. ਲਾਗੂ ਕਰਕੇ ਤਨਖ਼ਾਹ ਪੂਰੇ ਭੱਤਿਆਂ ਸਮੇਤ ਦੇਣ, ਹਰ ਤਰ੍ਹਾਂ ਦੀਆਂ ਰੀਕਾਸਟ ਲਿਸਟਾਂ ਰੱਦ ਕਰਨ ਅਤੇ ਅਧਿਆਪਕਾਂ ਤੋਂ ਕਰਵਾਏ ਜਾ ਰਹੇ ਹਰ ਤਰ੍ਹਾਂ ਦੇ ਗ਼ੈਰ-ਵਿੱਦਿਅਕ ਕੰਮਾਂ ਤੋਂ ਅਧਿਆਪਕਾਂ ਨੂੰ ਛੋਟ ਦੇਣ ਦੀ ਮੰਗ ਕੀਤੀ |
ਪਿਛਲੀ ਖ਼ਬਰ ਜ਼ਿਲ੍ਹਾ• ਭਾਸ਼ਾ ਦਫ਼ਤਰ ਮੁਹਾਲੀ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 1 ਜੁਲਾਈ ਤੋਂ ਸ਼ੁਰੂ ਅਗਲੀ ਖ਼ਬਰ ਸ਼ਹਿਰੀ ਤੇ ਪੇਂਡੂ ਖੇਤਰ 'ਚ ਖੁੱਲ੍ਹੇਆਮ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਨੇ ਹਾਦਸੇ ਤੇ ਫ਼ਸਲਾਂ ਦਾ ਹੋ ਰਿਹੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।