30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਪੰਜਾਬ 'ਚ ਏ. ਆਈ. ਸਿੱਖਿਆ ਸ਼ੁਰੂ ਕੀਤੀ ਜਾਵੇਗੀ : ਹਰਜੋਤ ਸਿੰਘ ਬੈਂਸ <br/>

ਅਜੀਤ ਡੈਸਕ 03-06-2026
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਜਲਦ ਹੀ ਸਰਕਾਰੀ ਸਕੂਲਾਂ ਵਿਚ 6ਵੀਂ ਜਮਾਤ ਤੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਸਿੱਖਿਆ ਸ਼ੁਰੂ ਕਰੇਗੀ | ਸਿੱਖਿਆ ਮੰਤਰੀ ਬੈਂਸ ਵਿਕਾਸ ਭਵਨ ਮੁਹਾਲੀ ਵਿਖੇ 'ਬ੍ਰਾਈਟ ਮਾਈਾਡਜ਼ ਆਫ਼ ਪੰਜਾਬ-2026' ਪਹਿਲਕਦਮੀ ਤਹਿਤ 12ਵੀਂ ਦੀ ਪ੍ਰੀਖਿਆ 'ਚ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਜ਼ਿਲ•ੇ ਦੇ 657 ਦੇ ਲਗਭਗ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ | ਉਨ•ਾਂ ਕਿਹਾ ਕਿ ਚਾਰ ਸਾਲ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਗੁਣਵੱਤਾ ਭਰਪੂਰ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਆਪਣੀ ਪ੍ਰਮੁੱਖ ਤਰਜ਼ੀਹ ਬਣਾਇਆ ਸੀ | ਉਨ•ਾਂ ਕਿਹਾ ਕਿ ਨੀਤੀ ਆਯੋਗ ਵਲੋਂ ਸਕੂਲੀ ਸਿੱਖਿਆ ਵਿਚ ਪੰਜਾਬ ਨੂੰ ਪਹਿਲਾ ਸਥਾਨ ਦਿੱਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਨੇ ਆਪਣੇ ਵਾਅਦੇ ਇਮਾਨਦਾਰੀ ਨਾਲ ਪੂਰੇ ਕੀਤੇ ਹਨ | ਉਨ•ਾਂ ਕਿਹਾ ਕਿ ਪੰਜਾਬ ਨੇ ਸਿੱਖਿਆ ਦੇ ਖੇਤਰ ਵਿਚ ਕੇਰਲਾ ਵਰਗੇ ਸੂਬਿਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ | ਉਨ•ਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਆਪਕਾਂ ਨੂੰ ਸਿੰਘਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿਚ ਉੱਚ ਪੱਧਰੀ ਸਿਖਲਾਈ ਲਈ ਭੇਜਿਆ ਗਿਆ ਹੈ | ਉਨ•ਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਲਗਭਗ 1000 ਵਿਦਿਆਰਥੀਆਂ ਨੇ ਜੇ. ਈ. ਈ. ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਵਿਚ ਏ. ਆਈ. ਪਾਠਕ੍ਰਮ ਸ਼ੁਰੂ ਕਰਕੇ ਵਿਦਿਆਰਥੀਆਂ ਨੂੰ ਏ. ਆਈ. ਯੁੱਗ ਦੀਆਂ ਨੌਕਰੀਆਂ ਲਈ ਤਿਆਰ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਤੇਜ਼ੀ ਨਾਲ ਬਦਲ ਰਹੀ ਦੁਨੀਆ ਵਿਚ ਮੁਕਾਬਲੇ ਦੇ ਯੋਗ ਬਣ ਸਕਣ | ਉਨ•ਾਂ ਕਿਹਾ ਕਿ ਜਨਰੇਸ਼ਨ ਜ਼ੈੱਡ ਦੀ ਸੋਚ ਅਤੇ ਇੱਛਾਵਾਂ ਭਵਿੱਖ ਨੂੰ ਨਵਾਂ ਰੂਪ ਦੇ ਰਹੀਆਂ ਹਨ ਅਤੇ 'ਬ੍ਰਾਈਟ ਮਾਈਾਡਜ਼ ਆਫ਼ ਪੰਜਾਬ-2026' ਵਰਗੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣਾ ਰਹੀ ਹੈ | ਇਸੇ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਅਕਾਦਮਿਕ ਸਿੱਖਿਆ, ਕਰੀਅਰ ਯੋਜਨਾ ਅਤੇ ਨਵੀਆਂ ਰੁਜ਼ਗਾਰ ਸੰਭਾਵਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਏ. ਆਈ. ਪਲੇਟਫਾਰਮਾਂ ਦੀ ਵਰਤੋਂ 'ਤੇ ਜ਼ੋਰ ਦਿੱਤਾ | ਉਨ•ਾਂ ਕਿਹਾ ਕਿ ਜਦੋਂ ਤੱਕ ਮੌਜੂਦਾ ਵਿਦਿਆਰਥੀ ਗ੍ਰੈਜੂਏਟ ਹੋਣਗੇ, ਉਦੋਂ ਤੱਕ ਰੁਜ਼ਗਾਰ ਦਾ ਸਰੂਪ ਕਾਫ਼ੀ ਬਦਲ ਚੁੱਕਾ ਹੋਵੇਗਾ, ਇਸ ਲਈ ਉਨ•ਾਂ ਨੂੰ ਨਵੀਆਂ ਚੁਣੌਤੀਆਂ ਅਤੇ ਨਵੇਂ ਯੁੱਗ ਦੀਆਂ ਨੌਕਰੀਆਂ ਲਈ ਤਿਆਰ ਰਹਿਣਾ ਪਵੇਗਾ | ਵਿਦਿਆਰਥੀਆਂ ਨੂੰ ਨੌਕਰੀਆਂ ਦੇ ਨਾਲ-ਨਾਲ ਉੱਦਮਤਾ ਵੱਲ ਵੀ ਧਿਆਨ ਦੇਣ ਲਈ ਪ੍ਰੇਰਿਤ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਹਰ ਸਾਲ ਕਰੋੜਾਂ ਨੌਜਵਾਨ ਸਰਕਾਰੀ ਨੌਕਰੀਆਂ ਲਈ ਅਰਜ਼ੀਆਂ ਦਿੰਦੇ ਹਨ, ਪਰ ਉਨ•ਾਂ 'ਚੋਂ ਬਹੁਤ ਘੱਟ ਨੂੰ ਸਫ਼ਲਤਾ ਮਿਲਦੀ ਹੈ | ਇਸ ਲਈ ਵਿਦਿਆਰਥੀਆਂ ਨੂੰ ਭਵਿੱਖ ਦੇ ਨੇਤਾ ਅਤੇ ਉੱਦਮੀ ਬਣਨਾ ਚਾਹੀਦਾ ਹੈ, ਜੋ ਕਿ ਖ਼ੁਦ ਰੁਜ਼ਗਾਰ ਦੇ ਮੌਕੇ ਪੈਦਾ ਕਰਨ | ਉਨ•ਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ 'ਬਿਜ਼ਨੈੱਸ ਬਲਾਸਟਰਜ਼' ਪ੍ਰੋਗਰਾਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ | ਉਨ•ਾਂ ਕਿਹਾ ਕਿ ਸਕੂਲੀ ਸਿੱਖਿਆ 'ਚ ਪੰਜਾਬ ਦੀ ਪਹਿਲੀ ਰੈਂਕਿੰਗ ਸਿੱਖਿਆ ਪ੍ਰਣਾਲੀ 'ਚ ਆਏ ਦੇਖਣਯੋਗ ਬਦਲਾਅ ਅਤੇ ਸੁਧਾਰ ਦਾ ਨਤੀਜਾ ਹੈ | ਸਮਾਗਮ ਦੇ ਅੰਤ 'ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ, ਆਪਣੇ ਟੀਚਿਆਂ 'ਤੇ ਕੇਂਦਰਿਤ ਰਹਿਣ, ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ, ਵੱਡੇ ਸੁਪਨੇ ਦੇਖਣ ਅਤੇ ਉਨ•ਾਂ ਨੂੰ ਸਾਕਾਰ ਕਰਨ ਦਾ ਪ੍ਰਣ ਦਿਵਾਇਆ | ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਡੀ. ਪੀ. ਆਈ. (ਸ. ਸ.) ਸਕੱਤਰ ਸਿੰਘ ਬੱਲ, ਡੀ. ਈ. ਓ. (ਸ. ਸ.) ਡਾ. ਗਿੰਨੀ ਦੁੱਗਲ ਅਤੇ ਡਿਪਟੀ ਡੀ. ਈ. ਓ. ਅੰਗਰੇਜ਼ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਸਨ | ਸਮਾਗਮ ਦੌਰਾਨ '2035 'ਚ ਸਿੱਖਿਆ ਦਾ ਸਰੂਪ ਕਿਹੋ ਜਿਹਾ ਹੋਵੇਗਾ' ਵਿਸ਼ੇ 'ਤੇ ਆਧਾਰਿਤ ਇਕ ਪ੍ਰਦਰਸ਼ਨੀ ਵੀ ਲਗਾਈ ਗਈ |

ਪਿਛਲੀ ਖ਼ਬਰ ਐਮ.ਜੀ.ਐਫ. ਦੇ ਪ੍ਰਾਜੈਕਟ ਖ਼ਿਲਾਫ਼ ਪਿੰਡ ਰਾਏਪੁਰ ਕਲਾਂ ਦੇ ਲੋਕਾਂ 'ਚ ਭਾਰੀ ਰੋਸ <br/> ਅਗਲੀ ਖ਼ਬਰ ਜ਼ਿਲ੍ਹਾ• ਭਾਸ਼ਾ ਦਫ਼ਤਰ ਮੁਹਾਲੀ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 1 ਜੁਲਾਈ ਤੋਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।