30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਹੋਈ ਢਹਿ ਢੇਰੀ, ਅਪਰਾਧੀਆਂ ਨੂੰ ਸਰਕਾਰ ਵਲੋਂ ਦਿੱਤੀ ਜਾ ਰਹੀ ਸੁਰੱਖਿਆ : ਸੁਖਜਿੰਦਰ ਸਿੰਘ ਰੰਧਾਵਾ <br/>

ਅਜੀਤ ਡੈਸਕ 03-06-2026
ਚੰਡੀਗੜ੍ਹ, 2 ਜੂਨ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਚ ਲਗਾਤਾਰ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕੀ ਇਹ ਉਨ੍ਹਾਂ ਦਾ ਅਖੌਤੀ 'ਰੰਗਲਾ ਪੰਜਾਬ' ਹੈ, ਜਿੱਥੇ ਮਾਮੂਲੀ ਝਗੜਿਆਂ 'ਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ ਅਤੇ ਲੋਕਾਂ ਨੂੰ ਖੁੱਲ੍ਹੇਆਮ ਮਾਰਿਆ ਜਾ ਰਿਹਾ ਹੈ? ਇਹ ਹੁਣ 'ਖ਼ੂਨ ਨਾਲ ਰੰਗਿਆ ਪੰਜਾਬ' ਬਣਦਾ ਜਾ ਰਿਹਾ ਹੈ | ਪੰਜਾਬ ਦੇ ਲੋਕ ਜਵਾਬ ਮੰਗ ਰਹੇ ਹਨ, ਇਹ ਖ਼ੂਨ-ਖ਼ਰਾਬਾ ਕਦੋਂ ਰੁਕੇਗਾ ਅਤੇ ਅਪਰਾਧੀਆਂ ਨੂੰ ਕਿਸਦੀ ਸੁਰੱਖਿਆ ਹੇਠ ਖੁੱਲ੍ਹ ਮਿਲ ਰਹੀ ਹੈ? ਰੰਧਾਵਾ ਨੇ ਕਿਹਾ ਕਿ ਜੰਡਿਆਲਾ ਗੁਰੂ ਵਿਚ ਇਕ ਸਰਕਾਰੀ ਅਧਿਆਪਕ ਜਗਦੀਪ ਸਿੰਘ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ, ਜਦੋਂ ਉਹ ਆਪਣੀ ਧੀ ਨੂੰ ਟਿਊਸ਼ਨ 'ਤੇ ਛੱਡ ਰਿਹਾ ਸੀ | ਇਸ ਦੌਰਾਨ, ਮੱਖੂ (ਫ਼ਿਰੋਜ਼ਪੁਰ) ਵਿਚ ਕਰਿਆਨੇ ਦੀ ਦੁਕਾਨ ਦੇ ਮਾਲਕ ਗੁਰਚਰਨ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਇਸ ਤੋਂ ਇਲਾਵਾ, ਲੁਧਿਆਣਾ ਵਿਚ ਖੁੱਲ੍ਹੇਆਮ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਅਤੇ ਜਲੰਧਰ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ, ਜਿਸ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਇਸ ਤੋਂ ਪਹਿਲਾਂ, ਦੋ ਅਪਰਾਧੀਆਂ ਨੇ ਫ਼ਿਰੋਜ਼ਪੁਰ ਵਿਚ ਹਰੀਕੇ ਪੱਤਣ ਚੌਕੀ ਦੇ ਪੁਲਿਸ ਹੋਮਗਾਰਡ ਨੂੰ ਜ਼ਖਮੀ ਕਰ ਦਿੱਤਾ |

ਪਿਛਲੀ ਖ਼ਬਰ ਤੰਦੂਰ ਮਜ਼ਦੂਰਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਕੀਤੇ ਜਾਣਗੇ ਉਪਰਾਲੇ-ਮੇਅਰ ਸੌਰਭ ਜੋਸ਼ੀ <br/> ਅਗਲੀ ਖ਼ਬਰ ਸਥਾਨਕ ਸਰਕਾਰਾਂ ਦੀਆਂ ਚੋਣਾਂ 'ਚ ਰੱਦ ਹੋਈਆਂ ਵੋਟਾਂ ਦਾ ਪੂਰਾ ਰਿਕਾਰਡ ਜਨਤਕ ਕੀਤਾ ਜਾਵੇ - ਪਿ੍ਤਪਾਲ ਸਿੰਘ ਬੱਲੀਏਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।