ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ ਵਲੋਂ ਪੈਥੋਲੋਜੀ ਵਿਭਾਗ ਦੀ ਯੋਜਨਾ ਅਤੇ ਸਹਿਯੋਗ ਨਾਲ ਇੰਟਰਕਾਲਜ ਹੈਮੈਟੋਲੋਜੀ ਕੁਇਜ਼ 'ਸਾਂਗਰੇ 2026' ਕਰਵਾਈ ਗਈ | ਇਸ ਪ੍ਰੋਗਰਾਮ ਵਿਚ ਪੰਜਾਬ ਦੇ 10 ਮੈਡੀਕਲ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਜਿਸ ਨਾਲ ਹੈਮੈਟੋਲੋਜੀ ਖੇਤਰ ਵਿਚ ਅਕਾਦਮਿਕ ਵਿਚਾਰ-ਵਟਾਂਦਰੇ ਤੇ ਗਿਆਨ ਸਾਂਝਾ ਕਰਨ ਲਈ ਇਕ ਸ਼ਾਨਦਾਰ ਮੰਚ ਪ੍ਰਦਾਨ ਹੋਇਆ | ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਹੈਮੈਟੋਲੋਜੀ ਤੇ ਇਸ ਨਾਲ ਸੰਬੰਧਿਤ ਵਿਸ਼ਿਆਂ ਵਿਚ ਆਪਣੀ ਅਕਾਦਮਿਕ ਯੋਗਤਾ ਤੇ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਵੱਖ-ਵੱਖ ਮੈਡੀਕਲ ਸੰਸਥਾਵਾਂ ਦੀਆਂ ਟੀਮਾਂ ਨੇ ਬਹੁਤ ਉਤਸ਼ਾਹ ਤੇ ਮੁਕਾਬਲੇ ਦੀ ਭਾਵਨਾ ਨਾਲ ਹਿੱਸਾ ਲਿਆ | ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ ਨੇ ਇਸ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਜਿਸ ਦੀ ਜੇਤੂ ਟੀਮ ਵਿਚ ਮਿਅੰਕ ਭੂਪੇਸ਼ ਤੇ ਪਰਵੇਜ਼ ਸ਼ਾਮਿਲ ਸਨ | ਇਸੇ ਤਰ੍ਹਾਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਨੇ ਦੂਜਾ ਸਥਾਨ, ਜਦਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਤੀਜਾ ਸਥਾਨ ਹਾਸਿਲ ਕੀਤਾ |