30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ 'ਚ ਚੰਡੀਗੜ੍ਹ ਬਣਨ ਤੋਂ ਪਹਿਲਾ ਦਾ ਨਕਸ਼ਾ ਲਗਾਉਣ ਸੰਬੰਧੀ ਕੀਤੀ ਮੰਗ <br/>

ਅਜੀਤ ਡੈਸਕ 03-06-2026
ਚੰਡੀਗੜ੍ਹ, 2 ਜੂਨ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ 'ਸੱਥ' ਅਤੇ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੇ ਮੀਤ ਪ੍ਰਧਾਨ ਅਸਮੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਵਿਖੇ ਚੰਡੀਗੜ੍ਹ ਬਨਣ ਤੋਂ ਪਹਿਲਾਂ ਦੇ ਮੂਲ ਪੰਜਾਬੀ ਪਿੰਡਾਂ ਦਾ ਇਤਿਹਾਸਕ ਨਕਸ਼ਾ ਲਗਾਉਣ ਦੀ ਮੰਗ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿਚ ਕੀਤੀ ਗਈ | ਇਸ ਵਿਚ ਉਨ੍ਹਾਂ ਨੇ ਦੱਸਿਆ ਕਿ ਚੰਡੀਗੜ੍ਹ ਦੀ ਸਥਾਪਨਾ ਤੋਂ ਪਹਿਲਾਂ ਜੋ-ਜੋ ਪਿੰਡ ਜਿਸ ਖੇਤਰ ਵਿਚ ਮੌਜੂਦ ਸਨ, ਉਨ੍ਹਾਂ ਨੂੰ ਦਰਸਾਉਂਦੇ ਨਕਸ਼ੇ ਨੂੰ ਲਗਾਉਣ ਦਾ ਪ੍ਰਸਤਾਵ ਦਿੱਤਾ | ਪ੍ਰਸਤਾਵ ਵਿਚ ਕਿਹਾ ਗਿਆ ਹੈ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇੱਕ ਸਿੱਖਿਆ ਸੰਸਥਾ ਨਹੀਂ, ਸਗੋਂ ਪੰਜਾਬ ਦੀ ਵਿਰਾਸਤ ਦਾ ਇੱਕ ਮਹੱਤਵਪੂਰਨ ਪ੍ਰਤੀਕ ਵੀ ਹੈ | ਹਰ ਸਾਲ ਵੱਖ-ਵੱਖ ਖੇਤਰਾਂ ਤੋਂ ਹਜ਼ਾਰਾਂ ਵਿਦਿਆਰਥੀ ਯੂਨੀਵਰਸਿਟੀ ਵਿਚ ਪੜ੍ਹਨ ਆਉਂਦੇ ਹਨ | ਇਸ ਲਈ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੀਆਂ ਇਤਿਹਾਸਕ ਤੇ ਸੱਭਿਆਚਾਰਕ ਜੜ੍ਹਾਂ ਨੂੰ ਸੰਭਾਲਣਾ ਤੇ ਦਰਸਾਉਣਾ ਬਹੁਤ ਜ਼ਰੂਰੀ ਹੈ | ਪ੍ਰਸਤਾਵ ਵਿਚ ਇਹ ਵੀ ਦਰਸਾਇਆ ਗਿਆ ਹੈ ਕਿ ਨਕਸ਼ੇ ਦੀ ਤਿਆਰੀ ਤੇ ਸਥਾਪਨਾ ਨਾਲ ਜੁੜਿਆ ਸਾਰਾ ਖਰਚਾ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਖੁਦ ਉਠਾਇਆ ਜਾਵੇਗਾ ਜਿਸ ਨਾਲ ਯੂਨੀਵਰਸਿਟੀ ਪ੍ਰਸ਼ਾਸਨ 'ਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ |

ਪਿਛਲੀ ਖ਼ਬਰ ਡੇਰਾਬੱਸੀ ਵਾਰਡ ਨੰਬਰ 6 ਤੋਂ ਨਵੇਂ ਚੁਣੇ ਗਏ ਕੌਂਸਲਰ ਮਨੀਸ਼ ਸੈਣੀ ਨੂੰ ਕਾਲੋਨੀ ਵਾਸੀਆਂ ਨੇ ਲੱਡੂਆਂ ਨਾਲ ਤੋਲਿਆ... ਅਗਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ ਨੇ ਇੰਟਰਕਾਲਜ ਹੈਮੈਟੋਲੋਜੀ ਕੁਇਜ਼ 'ਸਾਂਗਰੇ 2...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।