30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡੇਰਾਬੱਸੀ ਵਾਰਡ ਨੰਬਰ 6 ਤੋਂ ਨਵੇਂ ਚੁਣੇ ਗਏ ਕੌਂਸਲਰ ਮਨੀਸ਼ ਸੈਣੀ ਨੂੰ ਕਾਲੋਨੀ ਵਾਸੀਆਂ ਨੇ ਲੱਡੂਆਂ ਨਾਲ ਤੋਲਿਆ <br/>

ਅਜੀਤ ਡੈਸਕ 03-06-2026
ਡੇਰਾਬੱਸੀ, 2 ਜੂਨ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਨਗਰ ਕੌਂਸਲ ਦੇ ਵਾ. ਨੰ. 6 ਤੋਂ ਨਵੇਂ ਚੁਣੇ ਗਏ ਕੌਂਸਲਰ ਮਨੀਸ਼ ਕੁਮਾਰ ਸੈਣੀ ਨੂੰ ਗੁਰਬਖਸ਼ ਕਾਲੋਨੀ ਦੇ ਵਸਨੀਕਾਂ ਵਲੋਂ ਲੱਡੂਆਂ ਨਾਲ ਤੋਲ ਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਨਵ-ਨਿਯੁਕਤ ਕੌਂਸਲਰ ਮਨੀਸ਼ ਕੁਮਾਰ ਸੈਣੀ ਨੇ ਭਰੋਸਾ ਦਿਵਾਇਆ ਕਿ ਗੁਰਬਖ਼ਸ ਕਾਲੋਨੀ ਸਮੇਤ ਸਮੁੱਚੇ ਵਾਰਡ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸਨਮਾਨ ਮੇਰੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ | ਮੇਰਾ ਮੁੱਖ ਮਕਸਦ ਸਿਆਸਤ ਤੋਂ ਉੱਪਰ ਉੱਠ ਕੇ ਹਰ ਵਰਗ ਦਾ ਬਿਨਾਂ ਕਿਸੇ ਪੱਖਪਾਤ ਤੋਂ ਸਰਵਪੱਖੀ ਵਿਕਾਸ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਵਾਰਡ ਦਾ ਕੋਈ ਵੀ ਨਾਗਰਿਕ ਖ਼ੁਦ ਨੂੰ ਇਕੱਲਾ ਨਾ ਸਮਝੇ ਤੇ ਸਾਰਿਆਂ ਨੂੰ ਬਰਾਬਰ ਹੱਕ ਤੇ ਨਿਆਂ ਮਿਲੇਗਾ | ਉਨ੍ਹਾਂ ਕਿਹਾ ਕਿ ਇਲਾਕੇ ਦਾ ਕੋਈ ਵੀ ਵਸਨੀਕ ਆਪਣੀ ਫਰਿਆਦ ਜਾਂ ਪ੍ਰਸ਼ਾਸਨਿਕ ਸੁਝਾਅ ਲੈ ਕੇ ਬੇਝਿੱਜਕ ਮੇਰੇ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਪ੍ਰੋਗਰਾਮ ਦੀ ਪ੍ਰਧਾਨਗੀ ਕਰ ਰਹੇ ਸੁਸਾਇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਸੈਣੀ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਲੋਨੀ ਦੀ ਤਰੱਕੀ ਲਈ ਭਵਿੱਖ 'ਚ ਵੀ ਇਸੇ ਤਰ੍ਹਾਂ ਸੰਗਠਿਤ ਰਹਿਣ | ਉਨ੍ਹਾਂ ਕਿਹਾ ਕਿ ਅਜਿਹੇ ਸਮਾਜਿਕ ਸਮਾਗਮ ਨਾ ਸਿਰਫ਼ ਆਪਸੀ ਸਾਂਝ ਵਧਾਉਂਦੇ ਹਨ, ਸਗੋਂ ਵਿਕਾਸ ਕਾਰਜਾਂ 'ਚ ਜਨਤਕ ਭਾਗੀਦਾਰੀ ਨੂੰ ਵੀ ਮਜ਼ਬੂਤ ਕਰਦੇ ਹਨ | ਇਸ ਮੌਕੇ ਸੁਸਾਇਟੀ ਦੇ ਮੁੱਖ ਅਹੁਦੇਦਾਰਾਂ 'ਚ ਉਪ ਪ੍ਰਧਾਨ ਰਾਮ ਕੁਮਾਰ, ਜਨਰਲ ਸਕੱਤਰ ਨੀਰਜ ਸੈਣੀ, ਸੰਯੁਕਤ ਸਕੱਤਰ ਅਵਤਾਰ ਸਿੰਘ ਤੇ ਪ੍ਰੈਸ ਸਕੱਤਰ ਬਲਵਾਨ ਸਿੰਘ ਡੋਡਵਾ ਸਮੇਤ ਸੁਰਿੰਦਰ ਕੁਮਾਰ, ਦਿਲਬਾਗ ਸਿੰਘ, ਰਾਜ ਸਿੰਘ ਰਾਵਤ, ਸੰਜੀਵ ਕੁਮਾਰ, ਰਮੇਸ਼ ਸੈਣੀ ਅਤੇ ਸੈਂਕੜੇ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੇ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਮੁੱਦਿਆਂ 'ਤੇ ਹੋਈ ਵਿਸਤਾਰ ਚਰ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ 'ਚ ਚੰਡੀਗੜ੍ਹ ਬਣਨ ਤੋਂ ਪਹਿਲਾ ਦਾ ਨਕਸ਼ਾ ਲਗਾਉਣ ਸੰਬੰਧੀ ਕੀਤੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।