30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ ਦੇ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਮੁੱਦਿਆਂ 'ਤੇ ਹੋਈ ਵਿਸਤਾਰ ਚਰਚਾ <br/>

ਅਜੀਤ ਡੈਸਕ 03-06-2026
ਚੰਡੀਗੜ•, 2 ਜੂਨ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵਫ਼ਦ ਨੇ ਸੰਤ ਕਬੀਰ ਕੁਟੀਰ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਹੈ | ਇਸ ਦੌਰਾਨ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ, ਖੇਤੀਬਾੜੀ ਵਿਵਸਥਾ ਅਤੇ ਪੰਜਾਬ ਦੇ ਕਿਸਾਨਾਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਵਿਸਤਾਰ ਚਰਚਾ ਹੋਈ | ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲਿਆਂ ਵਿਚ ਦੋਆਬਾ ਕਿਸਾਨ ਯੂਨੀਅਨ, ਕਿਸਾਨ ਬਚਾਓ ਮੋਰਚਾ ਅਤੇ ਕੰਬੋਜ ਬਿਰਾਦਰੀ ਦੇ ਮੈਂਬਰ ਸ਼ਾਮਲ ਹਨ | ਵਫ਼ਦ ਨੇ ਪੰਜਾਬ ਵਿਚ ਕਿਸਾਨਾਂ ਦੇ ਸਾਹਮਣੇ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਅਤੇ ਚੁਣੌਤੀਆਂ ਨੂੰ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ | ਇਸ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਅਤੇ ਉਨ•ਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਭਾਜਪਾ ਸਰਕਾਰ ਦੀਆਂ ਸਰਵਉੱਚ ਤਰਜੀਹਾਂ ਵਿਚ ਸ਼ਾਮਲ ਹੈ | ਉਨ•ਾਂ ਕਿਹਾ ਕਿ ਹਰਿਆਣਾ ਸਰਕਾਰ ਲਗਾਤਾਰ ਕਿਸਾਨ ਪੱਖੀ ਨੀਤੀਆਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ•ਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ | ਮੁੱਖ ਮੰਤਰੀ ਨੇ ਵਫ਼ਦ ਨੂੰ ਦੱਸਿਆ ਕਿ ਹਰਿਆਣਾ ਵਿਚ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ 'ਤੇ ਯਕੀਨੀ ਬਣਾ ਰਹੀ ਹੈ | ਇਸ ਦੇ ਨਾਲ-ਨਾਲ ਕੁਦਰਤੀ ਆਫ਼ਤ ਜਾਂ ਫ਼ਸਲ ਦੇ ਖ਼ਰਾਬੇ ਦੀ ਸਥਿਤੀ ਵਿਚ ਕਿਸਾਨਾਂ ਨੂੰ ਸਮੇਂ-ਸਮੇਂ 'ਤੇ ਮੁਆਵਜ਼ਾ ਵੀ ਪ੍ਰਦਾਨ ਕੀਤਾ ਜਾਂਦਾ ਹੈ | ਉਨ•ਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਜਿਹੀਆਂ ਵਿਵਸਥਾਵਾਂ ਵਿਕਸਿਤ ਕੀਤੀਆਂ ਗਈਆਂ ਹਨ, ਜਿਨ•ਾਂ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਯਕੀਨੀ ਹੋ ਸਕੇ ਅਤੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕੇ |
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ• ਦੀ ਹੱਡੀ ਹਨ ਅਤੇ ਕਿਸਾਨਾਂ ਦਾ ਹਿੱਤ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀਆਂ ਤਰਜੀਹਾਂ ਵਿਚ ਹਮੇਸ਼ਾ ਸ਼ਾਮਲ ਰਿਹਾ ਹੈ | ਉਨ•ਾਂ ਭਰੋਸਾ ਦਿੱਤਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ 'ਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਅਤੇ ਸਮੱਸਿਆਵਾਂ ਦੇ ਹੱਲ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਦੀਆਂ ਭਾਜਪਾ ਸਰਕਾਰਾਂ ਕਿਸਾਨਾਂ ਦੀ ਭਲਾਈ, ਖੇਤੀਬਾੜੀ ਖੇਤਰ ਦੇ ਵਿਕਾਸ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਵਚਨਬੱਧਤਾ ਨਾਲ ਕੰਮ ਕਰ ਰਹੀਆਂ ਹਨ | ਵਫ਼ਦ ਵਿਚ ਦੋਆਬਾ ਕਿਸਾਨ ਯੂਨੀਅਨ (ਡੀ.ਕੇ.ਯੂ.) ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਬਾਜਿਦਪੁਰ, ਜਨਰਲ ਸਕੱਤਰ ਕੁਲਦੀਪ ਸਿੰਘ ਦਿਆਲਾ, ਯੂਥ ਪ੍ਰਧਾਨ ਜਸਕਰਨ ਸਿੰਘ, ਕਿਸਾਨ ਬਚਾਓ ਮੋਰਚਾ ਦੇ ਪ੍ਰਧਾਨ ਕਿ੍ਪਾ ਸਿੰਘ ਨੱਥੂਵਾਲਾ, ਜਨਰਲ ਸਕੱਤਰ ਗੋਮਾ ਸਿੰਘ, ਉਪ ਪ੍ਰਧਾਨ ਬੇਅੰਤ ਸਿੰਘ, ਚੇਅਰਪਰਸਨ ਸਲਿੰਦਰ ਕੌਰ, ਸਾਬਕਾ ਚੇਅਰਮੈਨ ਜਰਨੈਲ ਸਿੰਘ ਸੰਧਾ ਅਤੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਉਪ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਸ਼ਾਮਲ ਸਨ |

ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਪ੍ਰਗਤੀਸ਼ੀਲ ਲੇਖਕ ਸੰਘ ਚੰਡੀਗੜ੍ਹ ਦੇ ਸਹਿਯੋਗ ਨਾਲ ਸਾਹਿਤਕ ਸਮਾਰੋਹ <br/>... ਅਗਲੀ ਖ਼ਬਰ ਡੇਰਾਬੱਸੀ ਵਾਰਡ ਨੰਬਰ 6 ਤੋਂ ਨਵੇਂ ਚੁਣੇ ਗਏ ਕੌਂਸਲਰ ਮਨੀਸ਼ ਸੈਣੀ ਨੂੰ ਕਾਲੋਨੀ ਵਾਸੀਆਂ ਨੇ ਲੱਡੂਆਂ ਨਾਲ ਤੋਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।