ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)- ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਤੇ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਦੇ ਉਦੇਸ਼ ਨਾਲ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਰੀਆਂ ਯੋਜਨਾਵਾਂ ਅਧੀਨ ਸੂਬੇ ਦੇ 23 ਜ਼ਿਲਿਆਂ ਵਿੱਚੋਂ ਹਰੇਕ ਜ਼ਿਲ੍ਹੇ ਵਿਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਹੈ, ਜਿਸ ਨਾਲ ਸੂਬੇ ਭਰ ਵਿਚ ਲਗਭਗ 1.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਹੈ | ਇਹ ਮਹੱਤਵਪੂਰਨ ਪ੍ਰਾਜੈਕਟ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਹੈ | ਇਸ ਸਬੰਧ ਵਿਚ ਸਕਾਰਾਤਮਕ ਜ਼ਮੀਨੀ ਨਤੀਜਿਆਂ 'ਤੇ ਜ਼ੋਰ ਦਿੰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੀਟਿੰਗ ਵਿਚ ਡਿਵੀਜ਼ਨਲ ਜੰਗਲਾਤ ਅਧਿਕਾਰੀਆਂ (ਡੀਐਫਓਜ਼) ਨੂੰ ਆਪੋ-ਆਪਣੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ | ਮੰਤਰੀ ਨੇ ਕਿਹਾ ਕਿ ਜੇਕਰ ਲੋੜ ਪਵੇ ਤਾਂ ਵਾਤਾਵਰਨ ਸੰਭਾਲ ਤੇ ਜਾਗਰੂਕਤਾ ਨੂੰ ਇਕ ਲੋਕ ਲਹਿਰ ਬਣਾਉਣ ਲਈ ਸਾਰੇ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਾਮਿਲ ਕੀਤਾ ਜਾਵੇ | ਸੂਬਾਈ ਰਾਜਮਾਰਗਾਂ ਦੇ ਦੋਵੇਂ ਪਾਸੇ 500 ਮੀਟਰ ਦੇ ਫਾਸਲੇ 'ਤੇ ਬੂਟੇ ਲਗਾਉਣ ਦੇ ਕੰਮ ਲਈ ਵੱਡੇ ਜ਼ਿਲਿ੍ਹਆਂ ਵਿਚ 2 ਥਾਵਾਂ ਤੇ ਛੋਟੇ ਜ਼ਿਲਿ੍ਹਆਂ ਵਿਚ ਇਕ ਥਾਂ ਦੀ ਪਛਾਣ ਦੀ ਵਕਾਲਤ ਕਰਦਿਆਂ ਮੰਤਰੀ ਨੇ ਡੀ.ਐਫ.ਓਜ਼. ਨੂੰ ਜ਼ਰੂਰੀ ਪ੍ਰਕਿਰਿਆਵਾਂ ਨੇਪਰੇ ਚੜ੍ਹਾਉਣ ਤੇ ਪਛਾਣੀਆਂ ਗਈਆਂ ਥਾਵਾਂ ਸੰਬੰਧੀ ਵੇਰਵੇ 10 ਜੂਨ ਤੱਕ ਹੈੱਡਕੁਆਰਟਰ ਨੂੰ ਭੇਜਣ ਲਈ ਕਿਹਾ | ਮੀਟਿੰਗ ਦੌਰਾਨ ਸ੍ਰੀ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਗ੍ਰੀਨ ਪੰਜਾਬ ਮਿਸ਼ਨ ਵਰਗੀਆਂ ਵੱਖ-ਵੱਖ ਪਹਿਲਕਦਮੀਆਂ ਤਹਿਤ 584 ਹੈਕਟੇਅਰ ਰਕਬੇ 'ਤੇ ਬੂਟੇ ਲਗਾਏ ਜਾਣਗੇ | ਇਸ ਮੌਕੇ ਪ੍ਰਬੰਧਕੀ ਸਕੱਤਰ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਕਮਲ ਕਿਸ਼ੋਰ ਯਾਦਵ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀ.ਸੀ.ਐਫ (ਪਲੇਨਜ਼) ਨਿਧੀ ਸ਼੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਏ.ਪੀ.ਸੀ.ਸੀ.ਐਫ. (ਮੁੱਖ ਜੰਗਲੀ ਜੀਵ ਵਾਰਡਨ) ਬਸੰਤਾ ਰਾਜ ਕੁਮਾਰ, ਏ.ਪੀ.ਸੀ.ਸੀ.ਐਫ. (ਐਫ.ਸੀ.ਏ.) ਪ੍ਰਤਿਮਾ ਸ੍ਰੀਵਾਸਤਵ ਤੇ ਸੀ.ਸੀ.ਐਫ. (ਹਿਲਜ਼)