31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ, 13 ਮਾਮਲਿਆਂ ਦਾ ਹੋਇਆ ਹੱਲ <br/>

ਅਜੀਤ ਡੈਸਕ 03-06-2026
ਚੰਡੀਗੜ੍ਹ, 2 ਜੂਨ (ਰਾਮ ਸਿੰਘ ਬਰਾੜ ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਜਨਤਕ ਸ਼ਿਕਾਇਤਾਂ ਦੇ ਹੱਲ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਨਾ ਵਰਤਣ | ਸਰਕਾਰ ਦੀ ਪ੍ਰਾਥਮਿਕਤਾ ਆਮ ਨਾਗਰਿਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਹੈ, ਇਸ ਲਈ ਹਰੇਕ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕਰਕੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਉਸ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ | ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀ ਜਨਤਾ ਨਾਲ ਸੰਵਾਦ ਬਣਾਈ ਰੱਖਣ ਅਤੇ ਸਮੱਸਿਆਵਾਂ ਦੇ ਹੱਲ ਲਈ ਸਕਾਰਾਤਮਕ ਅਤੇ ਜਵਾਬਦੇਹ ਪਹੁੰਚ ਅਪਣਾਉਣ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ ਅਤੇ ਪ੍ਰਸ਼ਾਸਨਿਕ ਵਿਵਸਥਾ ਵਧੇਰੇ ਪ੍ਰਭਾਵਸ਼ਾਲੀ ਅਤੇ ਜਨਹਿਤਕਾਰੀ ਬਣ ਸਕੇ | ਮੁੱਖ ਮੰਤਰੀ ਸੋਮਵਾਰ ਨੂੰ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ | ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਵਿਧਾਇਕ ਤੇਜਪਾਲ ਤੰਵਰ, ਵਿਧਾਇਕ ਮੁਕੇਸ਼ ਸ਼ਰਮਾ ਵੀ ਮੌਜ਼ੂਦ ਸਨ | ਮੀਟਿੰਗ ਵਿੱਚ ਕੁੱਲ 16 ਸ਼ਿਕਾਇਤਾਂ ਰੱਖੀਆਂ ਗਈਆਂ, ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਨੇ 13 ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ, ਜਦੋਂ ਕਿ 3 ਮਾਮਲਿਆਂ ਨੂੰ ਅਗਲੀ ਮੀਟਿੰਗ ਤੱਕ ਲੰਬਿਤ ਰੱਖਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਲੰਬਿਤ ਮਾਮਲਿਆਂ ਦੀ ਸਟੇਟਸ ਰਿਪੋਰਟ ਅਗਲੀ ਮੀਟਿੰਗ ਵਿੱਚ ਪੇਸ਼ ਕਰਨ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ ਦੌਰਾਨ ਗੁਰੂਗ੍ਰਾਮ ਦੀ ਸੜਕ ਵਿਵਸਥਾ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਸ਼ਿਕਾਇਤਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ | ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਸੜਕ ਸਬੰਧੀ ਕਿਸੇ ਵੀ ਸਮੱਸਿਆ ਦਾ ਜਲਦੀ ਨਿਵਾਰਨ ਹੋ ਸਕੇ ਅਤੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਰੱਖਿਅਤ ਯਾਤਾਯਾਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ |

ਪਿਛਲੀ ਖ਼ਬਰ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ ਅਗਲੀ ਖ਼ਬਰ ਪੁਲਿਸ ਵਲੋਂ 24 ਭਗੌੜੇ ਤੇ ਫ਼ਰਾਰ ਮੁਲਜ਼ਮ ਕੀਤੇ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।