31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ

ਅਜੀਤ ਡੈਸਕ 03-06-2026
ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ) - ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼ੇ੍ਰਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ | ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੁੱਲ 1241 ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ ਤੇ ਇਨ੍ਹਾਂ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 6.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਅੰਮਿ੍ਤਸਰ ਦੇ 546, ਬਰਨਾਲਾ ਦੇ 19, ਬਠਿੰਡਾ ਦੇ 14, ਫਰੀਦਕੋਟ ਦੇ 10, ਸ੍ਰੀ ਫ਼ਤਿਹਗੜ੍ਹ ਸਾਹਿਬ ਦੇ 21, ਜਲੰਧਰ ਦੇ 129, ਕਪੂਰਥਲਾ ਦੇ 90 ਅਤੇ ਮਾਨਸਾ ਦੇ 27 ਲਾਭਪਾਤਰੀਆਂ ਨੂੰ ਲਾਭ ਮਿਲੇਗਾ | ਇਸੇ ਤਰ੍ਹਾਂ ਪਟਿਆਲਾ ਦੇ 39, ਪਠਾਨਕੋਟ ਦੇ 208, ਐਸ.ਏ.ਐਸ. ਨਗਰ ਦੇ 22, ਐਸ.ਬੀ.ਐਸ. ਨਗਰ ਦੇ 103 ਤੇ ਮਾਲੇਰਕੋਟਲਾ ਦੇ 13 ਲਾਭਪਾਤਰੀਆਂ ਨੂੰ ਵੀ ਇਸ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵਲੋਂ ਯੋਗ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ ਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇ੍ਰਣੀਆਂ ਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ |
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਹੀਨਾਵਾਰ ਇਕੱਤਰਤਾ ਹੋਈ <br/> ਅਗਲੀ ਖ਼ਬਰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ, 13 ਮਾਮਲਿਆਂ ਦਾ ਹੋਇਆ ਹੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।